ਖੇਮਕਰਨ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਬਾਥਰੂਮ 'ਚੋਂ ਮਿਲੀ ਮ੍ਰਿਤਕ ਦੇਹ

Thursday, Sep 21, 2023 - 10:39 AM (IST)

ਖੇਮਕਰਨ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਬਾਥਰੂਮ 'ਚੋਂ ਮਿਲੀ ਮ੍ਰਿਤਕ ਦੇਹ

ਖੇਮਕਰਨ (ਵਿਜੇ): ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਘੁਰਕਵਿੰਡ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ । ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਵਰਿਆਮ ਸਿੰਘ ਨੇ ਦੱਸਿਆ ਹੈ ਕਿ ਉਸਦੇ ਮੁੰਡੇ ਵੱਲੋਂ ਜਦੋਂ ਘਰ ਦੇ ਬਾਥਰੂਮ ਵਿਚ ਨਸ਼ੇ ਦਾ ਟੀਕਾ ਲਗਾਇਆ ਗਿਆ ਤਾਂ ਨਸ਼ੇ ਦੀ ਓਵਰਡੋਜ਼ ਜ਼ਿਆਦਾ ਹੋਣ ਕਾਰਨ ਉਹ ਬੇਸੁੱਧ ਹੋ ਕੇ ਪਾਣੀ ਦੀ ਬਾਲਟੀ ਵਿਚ ਡਿੱਗ ਪਿਆ। ਜਿਸ ਤੋਂ ਬਾਅਦ ਉਸ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ। ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ।

ਇਹ ਵੀ ਪੜ੍ਹੋ-  ਜੋਤੀ ਨੂਰਾਂ ਦੀਆਂ ਫਿਰ ਵਧੀਆਂ ਮੁਸ਼ਕਲਾਂ, ਛੋਟੀ ਭੈਣ ਨੇ ਲਾਏ ਇਹ ਇਲਜ਼ਾਮ (ਦੇਖੋ ਵੀਡੀਓ)

ਦੱਸਣਯੋਗ ਹੈ ਕਿ ਆਏ ਦਿਨ ਹੀ ਨਸ਼ੇ ਨਾਲ ਹਲਕੇ 'ਚ ਨੌਜਵਾਨਾਂ ਦੀਆਂ ਮੌਤਾ ਹੋ ਰਹੀਆਂ ਹਨ ਪਰ ਪੁਲਸ ਵੱਲੋਂ ਕੋਈ ਠੋਸ ਕਾਰਵਾਈ ਅਮਲ 'ਚ ਨਹੀਂ ਲਿਆਂਦੀ ਜਾ ਰਹੀ ਹੈ । ਦੂਸਰੇ ਪਾਸੇ ਜਦੋਂ ਪੁਲਸ ਨਾਲ ਗੱਲਬਾਤ ਕੀਤੀ ਗਈ ਤਾਂ ਪਹਿਲਾਂ ਪੁਲਸ ਵੱਲੋਂ ਮਾਮਲੇ ਸਬੰਧੀ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਪਰ ਬਾਅਦ ਵਿਚ ਪੱਤਰਕਾਰਾਂ ਨਾਲ ਇਸ ਸ਼ਰਤ 'ਤੇ ਗੱਲਬਾਤ ਕਰਨ ਲਈ ਤਿਆਰ ਹੋਏ ਕਿ ਜਿਹੜੇ ਸਵਾਲ ਪੁਲਸ ਦੱਸੇਗੀ ਉਹੀ ਪੱਛੇ ਜਾਣ। ਜਿਸ ਦੌਰਾਨ ਪੱਤਰਕਾਰਾਂ ਦੇ ਸਵਾਲ ਕਰਨ 'ਤੇ ਪੁਲਸ ਮੁਲਾਜ਼ਮ ਤਲਖ ਹੋ ਗਿਆ ਅਤੇ ਕਿਹਾ ਕਿ ਜੋ SHO ਸਾਹਿਬ ਨੇ ਕਿਹਾ ਜ਼ਿਆਦਾ ਕੁਝ ਨਹੀਂ ਬੋਲਣਗੇ।

ਇਹ ਵੀ ਪੜ੍ਹੋ- ਅਜਨਾਲਾ 'ਚ ਸ਼ਰਮਨਾਕ ਘਟਨਾ, ਚਾਹ 'ਚ ਨਸ਼ੀਲਾ ਪਦਾਰਥ ਮਿਲਾਕੇ 22 ਸਾਲਾ ਕੁੜੀ ਨਾਲ ਟੱਪੀਆਂ ਹੱਦਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News