ਜਲੰਧਰ ''ਚ ਪਿਤਾ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, 14 ਸਾਲਾ ਧੀ ਨਾਲ ਕੀਤਾ ਜਬਰ-ਜ਼ਿਨਾਹ
Monday, May 06, 2024 - 07:15 PM (IST)

ਜਲੰਧਰ- ਜਲੰਧਰ 'ਚ ਮਤਰੇਏ ਪਿਓ ਵੱਲੋਂ ਬੇਸ਼ਰਮੀ ਦੀਆਂ ਹੱਦਾਂ ਪਾਰ ਕਰਦੇ ਹੋਏ ਹੀ ਆਪਣੀ ਧੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਪਿਤਾ ਨੂੰ ਪੁਲਸ ਨੇ ਆਈ. ਪੀ. ਸੀ. ਅਤੇ ਪੋਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਦੋਸ਼ੀ ਪਿਤਾ ਨੇ ਆਪਣੀ 14 ਸਾਲ ਦੀ ਧੀ ਨੂੰ ਕਈ ਵਾਰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦੇ ਹੋਏ ਉਸ ਨਾਲ ਸਰੀਰਕ ਸੰਬੰਧ ਬਣਾਏ। ਉਹ ਬੇਟੀ ਨੂੰ ਧਮਕੀਆਂ ਦਿੰਦਾ ਸੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਇਸ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਬੇਟੀ ਬੀਮਾਰ ਹੋ ਗਈ ਅਤੇ ਉਸ ਨੇ ਆਪਣੀ ਮਾਂ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਪਸ਼ੂ ਨੂੰ ਬਚਾਉਂਦੇ ਦਰੱਖ਼ਤ ਨਾਲ ਟਕਰਾਈ ਕਾਰ, ਪੁੱਤ ਦੀਆਂ ਅੱਖਾਂ ਸਾਹਮਣੇ ਪਿਓ ਦੀ ਤੜਫ਼-ਤੜਫ਼ ਕੇ ਹੋਈ ਮੌਤ
ਜਦੋਂ ਉਸ ਦੀ ਮਾਂ ਅਤੇ ਹੋਰਾਂ ਨੂੰ ਪਤਾ ਲੱਗਾ ਤਾਂ ਪੁਲਸ ਨੇ ਜਲਦੀ ਹੀ ਕੇਸ ਦਰਜ ਕਰ ਲਿਆ। ਸ਼ਿਕਾਇਤ ਤੋਂ ਬਾਅਦ ਪੁਲਸ ਨੇ ਪਹਿਲਾਂ ਬੇਟੀ ਦਾ ਮੈਡੀਕਲ ਕਰਵਾਇਆ, ਜਿਸ ਤੋਂ ਸਾਫ਼ ਹੋ ਗਿਆ ਕਿ ਕੁੜੀ ਕਈ ਮਹੀਨਿਆਂ ਤੱਕ ਇਹ ਸਭ ਸਹਿਦੀ ਰਹੀ। ਇਸ ਤੋਂ ਬਾਅਦ ਪੁਲਸ ਨੇ ਦੋਸ਼ੀ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਹੁਣ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਗਰਮੀ ਕਢਾ ਰਹੀ ਵੱਟ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਅਗਲੇ ਦਿਨਾਂ ਦੇ ਮੌਸਮ ਦਾ ਹਾਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8