ਜਲੰਧਰ ਵਿਖੇ ਗੁਰਦੁਆਰਾ ਸਾਹਿਬ 'ਚ ਕੁੜੀ ਨੇ ਕੀਤੀ ਬੇਅਦਬੀ ਦੀ ਕੋਸ਼ਿਸ਼, ਘਟਨਾ CCTV 'ਚ ਹੋਈ ਕੈਦ

Wednesday, Aug 03, 2022 - 01:41 PM (IST)

ਜਲੰਧਰ ਵਿਖੇ ਗੁਰਦੁਆਰਾ ਸਾਹਿਬ 'ਚ ਕੁੜੀ ਨੇ ਕੀਤੀ ਬੇਅਦਬੀ ਦੀ ਕੋਸ਼ਿਸ਼, ਘਟਨਾ CCTV 'ਚ ਹੋਈ ਕੈਦ

ਜਲੰਧਰ (ਸੋਨੂੰ)- ਜਲੰਧਰ ਦੇ ਖਾਂਬਰਾ ਵਿਖੇ ਗੁਰਦੁਆਰਾ ਸਾਹਿਬ ਵਿਚ ਇਕ ਕੁੜੀ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਸੀ. ਸੀ. ਟੀ. ਵੀ. ਵਿਚ ਵੀ ਕੈਦ ਹੋ ਗਈ ਹੈ।  ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਖਾਂਬਰਾ ਵਖੇ ਗੁਰਦੁਆਰਾ ਸਾਹਿਬ ਦੇ ਵਿੱਚ ਸ਼ਾਮ ਦੇ ਸਮੇਂ ਜਦੋਂ ਸੇਵਾਦਾਰ ਉਥੇ ਮੌਜੂਦ ਸੀ ਤਾਂ ਇਸੇ ਦੌਰਾਨ ਇਕ 19 ਸਾਲਾ ਕਰੀਬ ਕੁੜੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੌਕੇ ਉਤੇ ਸੇਵਾਦਾਰ ਨੇ ਉਸ ਨੂੰ ਉੱਥੋਂ ਫੜ ਲਿਆ। 

ਇਹ ਵੀ ਪੜ੍ਹੋ: ਖਹਿਰਾ ਦੀ ਭਗਵੰਤ ਮਾਨ ਤੇ ਕੁਲਦੀਪ ਧਾਲੀਵਾਲ ਨੂੰ ਚੁਣੌਤੀ, ਕਿਹਾ-ਦਮ ਹੈ ਤਾਂ LPU ਮਾਮਲੇ ਦੀ ਕਰੋ ਜਾਂਚ

PunjabKesari

ਕੁੜੀ ਨੂੰ ਮੌਕੇ ਉਤੇ ਫੜਨ ਉਪਰੰਤ ਉਸ ਤੋਂ ਪੁੱਛਗਿੱਛ ਕੀਤੀ ਗਈ। ਕੁੜੀ ਨੇ ਆਪਣਾ ਨਾਮ ਪੂਨਮ ਦੱਸਿਆ ਅਤੇ ਕਿਹਾ ਕਿ ਉਹ ਮੁੰਬਈ ਤੋਂ ਆਈ ਹੈ। ਅੱਗੇ ਦੱਸਿਆ ਕਿ ਉਸ ਦੇ ਨਾਲ 4 ਕੁੜੀਆਂ ਹੋਰ ਹਨ, ਉੱਥੇ ਹੀ ਸੇਵਾਦਾਰ ਵੱਲੋਂ ਇਹ ਦੱਸਿਆ ਜਾ ਰਿਹਾ ਹੈ ਕਿ ਇਸ ਵੱਲੋਂ ਝੂਠ ਬੋਲਿਆ ਜਾ ਰਿਹਾ ਹੈ ਅਤੇ ਵਾਰ-ਵਾਰ ਵੱਖਰੀ-ਵੱਖਰੀ ਜਾਣਕਾਰੀ ਦੇ ਰਹੀ ਹੈ। ਫਿਲਹਾਲ ਇਸ ਨੂੰ ਆਪਣੀ ਗ੍ਰਿਫ਼ਤ ਵਿਚ ਲੈ ਕੇ ਉਨ੍ਹਾਂ ਵੱਲੋਂ ਪੁਲਸ ਦੇ ਹਵਾਲੇ ਕਰਵਾ ਦਿੱਤਾ ਗਿਆ ਹੈ ਅਤੇ ਪੁਲਸ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਪੰਜਾਬ ’ਚ ਮੁੜ ਵੱਧਣ ਲੱਗਾ ਕੋਰੋਨਾ, ਜੁਲਾਈ ’ਚ ਹੀ 3 ਗੁਣਾ ਵਧੇ ਨਵੇਂ ਮਾਮਲੇ

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News