JEE Main : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਕੀਤਾ ਕਮਾਲ, ਮੋਹਰੀ ਰਹੇ ਮੋਹਾਲੀ ਦੇ ਵਿਦਿਆਰਥੀ (ਵੀਡੀਓ)
Tuesday, Apr 30, 2024 - 12:35 PM (IST)

ਚੰਡੀਗੜ੍ਹ : ਪੰਜਾਬ ਦੀ ਸਿੱਖਿਆ ਕ੍ਰਾਂਤੀ ਨੇ ਇਕ ਨਵਾਂ ਰਿਕਾਰਡ ਦਰਜ ਕੀਤਾ ਹੈ। ਦਰਅਸਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ ਜੇ. ਈ. ਈ. ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ ਹੈ। ਸਰਕਾਰ ਵਲੋਂ ਜਾਰੀ ਅੰਕੜਿਆਂ ਦੇ ਮੁਤਾਬਕ ਸਭ ਤੋਂ ਵੱਧ ਬੱਚੇ ਮੋਹਾਲੀ ਤੋਂ ਜੇਤੂ ਰਹੇ ਹਨ।
ਇਹ ਵੀ ਪੜ੍ਹੋ : ਰੁੱਸੀ ਘਰਵਾਲੀ ਨੂੰ ਮਨਾਉਣ ਸਹੁਰੇ ਘਰ ਪੁੱਜੇ ਸ਼ਖ਼ਸ ਨਾਲ ਜੋ ਹੋਇਆ, ਕਿਸੇ ਨੇ ਸੋਚਿਆ ਵੀ ਨਹੀਂ ਹੋਣਾ
ਸਿਰਫ ਮੋਹਾਲੀ ਤੋਂ ਕੁੱਲ 23 ਬੱਚਿਆਂ ਨੇ ਜੇ. ਈ. ਈ. ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਤੋਂ ਇਲਾਵਾ ਦੂਜੇ ਨੰਬਰ 'ਤੇ ਜਲੰਧਰ ਦੇ ਕੁੱਲ 22 ਅਤੇ ਤੀਜੇ ਨੰਬਰ 'ਤੇ ਫਿਰੋਜ਼ਪੁਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ 20-20 ਬੱਚਿਆਂ ਨੇ ਜੇ. ਈ. ਈ. ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ।
ਮਾਨ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੀ ਨੁਹਾਰ ਸੂਬੇ 'ਚ ਬਦਲੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8