ਖੰਨਾ ’ਚ ਬਾਈਕ ਸਵਾਰ ਨੇ ਦੋ ਵਿਅਕਤੀਆਂ ’ਤੇ ਚਲਾਈਆਂ ਗੋਲੀਆਂ, ਹਾਲਤ ਗੰਭੀਰ

Friday, Nov 26, 2021 - 11:02 PM (IST)

ਖੰਨਾ ’ਚ ਬਾਈਕ ਸਵਾਰ ਨੇ ਦੋ ਵਿਅਕਤੀਆਂ ’ਤੇ ਚਲਾਈਆਂ ਗੋਲੀਆਂ, ਹਾਲਤ ਗੰਭੀਰ

ਖੰਨਾ (ਬਿਪਨ ਭਾਰਦਵਾਜ)-ਖੰਨਾ ’ਚ ਸ਼ੁੱਕਰਵਾਰ ਰਾਤ ਨੂੰ ਬਾਈਕ ਸਵਾਰ ਇਕ ਵਿਅਕਤੀ ਨੇ ਬਾਈਕ ’ਤੇ ਸਵਾਰ ਹੋ ਕੇ ਜਾ ਰਹੇ ਦੋ ਵਿਅਕਤੀਆਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ’ਚ ਉਹ ਗੰਭੀਰ ਜ਼ਖ਼ਮੀ ਹੋ ਗਏ। ਇਸ ਦੌਰਾਨ ਗੰਭੀਰ ਤੌਰ ’ਤੇ ਜ਼ਖ਼ਮੀ ਦੋਵਾਂ ਵਿਅਕਤੀਆਂ ਨੂੰ ਹਾਲਤ ਨਾਜ਼ੁਕ ਹੋਣ ਕਰਕੇ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ। ਇਹ ਵਾਰਦਾਤ ਪਿੰਡ ਅਲੋੜ ਵਿਖੇ ਰੇਲਵੇ ਲਾਈਨਾਂ ਨੇੜੇ ਹੋਈ।

PunjabKesari

ਇਹ ਵੀ ਪੜ੍ਹੋ : ਜ਼ੀਰਾ ’ਚ ਕਾਰ ਸਵਾਰਾਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ, ਫੈਲੀ ਦਹਿਸ਼ਤ

PunjabKesari

ਇਸ ਦੌਰਾਨ ਜ਼ਖ਼ਮੀ ਹੋਏ ਮੇਜਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਜਾਣਕਾਰ ਰੋਹਿਤ ਕੁਮਾਰ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਅਲੋੜ ਰੇਲਵੇ ਲਾਈਨਾਂ ਕੋਲ ਇਕ ਬਾਈਕ ਸਵਾਰ ਵਿਅਕਤੀ ਔਰਤ ਦਾ ਪਹਿਰਾਵਾ ਪਾ ਕੇ ਖੜ੍ਹਾ ਸੀ, ਜਿਸ ਨੇ ਇਕਦਮ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਸੁਸ਼ਮਾ ਨੇ ਦੱਸਿਆ ਕਿ ਉਸ ਦੇ ਜਵਾਈ ਰੋਹਤਾਸ ਦੇ ਗੋਲੀਆਂ ਲੱਗੀਆਂ ਹਨ।

PunjabKesari

ਉਨ੍ਹਾਂ ਕਿਹਾ ਕਿ ਉਸ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਹੈ ਪਰ ਪਤਾ ਨਹੀਂ ਕਿਉਂ ਕਿਸੇ ਨੇ ਉਸ ’ਤੇ ਗੋਲੀਆਂ ਚਲਾਈਆਂ। ਜੀ. ਆਰ. ਪੀ. ਸਰਹਿੰਦ ਦੇ ਐੱਸ. ਐੱਚ. ਓ. ਸੁਧੀਰ ਮਲਿਕ ਨੇ ਮਾਮਲੇ ਦੀ ਪੁਸ਼ਟੀ ਕੀਤੀ ਤੇ ਜਾਂਚ ਕਰਨ ਦੀ ਗੱਲ ਕਹੀ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News