ਲੰਬੀ ’ਚ ਮਹਿਲਾ ਸਰਪੰਚ ਦੇ ਪਤੀ ''ਤੇ ਅਣਪਛਾਤਿਆਂ ਨੇ ਕੀਤਾ ਹਮਲਾ

Thursday, Feb 17, 2022 - 09:00 PM (IST)

ਲੰਬੀ ’ਚ ਮਹਿਲਾ ਸਰਪੰਚ ਦੇ ਪਤੀ ''ਤੇ ਅਣਪਛਾਤਿਆਂ ਨੇ ਕੀਤਾ ਹਮਲਾ

ਲੰਬੀ (ਜੁਨੇਜਾ)-ਅੱਜ ਹਲਕਾ ਵਿਸ਼ੇਸ਼ ਲੰਬੀ ਵਿਖੇ ਆਮ ਆਦਮੀ ਦੀ ਸਮਰਥਕ ਮਹਿਲਾ ਸਰਪੰਚ ਦੇ ਪਤੀ ’ਤੇ ਅਣਪਛਾਤੇ ਕਾਰ ਸਵਾਰਾਂ ਨੇ ਹਮਲਾ ਕਰ ਕੇ ਉਸ ਦੀਆਂ ਦੋਹੇ ਲੱਤਾਂ ਤੋੜ ਦਿੱਤੀਆਂ। ਜਾਣਕਾਰੀ ਅਨੁਸਾਰ ਲੰਬੀ ਹਲਕੇ ਦੇ ਪਿੰਡ ਭਾਗੂ ਦੀ ਮਹਿਲਾ ਸਰਪੰਚ ਰਮਨਦੀਪ ਕੌਰ ਦੇ ਪਤੀ ਜਸਵਿੰਦਰ ਸਿੰਘ ਤੇ ਇਕ ਕਾਰ ਵਿਚ ਸਵਾਰ ਵਿਅਕਤੀਆਂ ਨੇ ਰਾਡਾਂ ਨਾਲ ਹਮਲਾ ਕਰ ਦਿੱਤਾ ਜਦੋਂ ਉਹ ਮੋਟਰਸਾਈਕਲ ’ਤੇ ਖੇਤ ਜਾ ਰਿਹਾ ਸੀ।

ਇਹ ਵੀ ਪੜ੍ਹੋ : ਮਾਹਿਲਪੁਰ 'ਚ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇਗਾ : ਨਿਮਿਸ਼ਾ ਮਹਿਤਾ

ਇਸ ਹਮਲੇ ਵਿਚ ਉਸ ਦੀਆਂ ਦੋਹੇ ਲੱਤਾਂ ’ਤੇ ਫਰੈਕਚਰ ਹੋ ਗਿਆ ਜਿਸ ਤੋਂ ਬਾਅਦ ਪਹਿਲਾਂ ਉਸ ਨੂੰ ਲੰਬੀ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿਥੋਂ ਉਸ ਨੂੰ ਫੋਰਟਿਸ ਹਸਪਤਾਲ ਮੋਹਾਲੀ ਵਿਚ ਰੈਫਰ ਕਰ ਦਿੱਤਾ। ਪਰਿਵਾਰ ਵੱਲੋਂ ਦਿੱਤੀ ਮੁਢਲੀ ਜਾਣਕਾਰੀ ਵਿਚ ਦੱਸਿਆ ਕਿ ਕਾਰ ’ਚ ਸਵਾਰ ਵਿਅਕਤੀਆਂ ਨੇ ਮੂੰਹ ਬੰਨ੍ਹੇ ਹੋਏ ਸਨ। ਹਮਲਾਵਰਾਂ ਨੇ ਉਸ ਨੂੰ ਆਮ ਆਦਮੀ ਪਾਰਟੀ ਦੇ ਸਮਰਥਕ ਹੋਣ ਦਾ ਸਬਕ ਸਿਖਾਉਣ ਦੀ ਗੱਲ ਕਰ ਕੇ ਰਾਡਾਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ : ਰੂਸ ਨੇ ਦੁਨੀਆ ਨੂੰ ਗੁੰਮਰਾਹ ਕੀਤਾ : ਨਾਟੋ

ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਵੱਲੋਂ ਇਸ ਨੂੰ ਸਿਆਸੀ ਹਮਲਾ ਦੱਸਿਆ ਹੈ। ਉਧਰ ਲੰਬੀ ਪੁਲਸ ਵੱਲੋਂ ਜ਼ਿਆਦਾ ਜਾਣਕਾਰੀ ਨਾ ਦਿੰਦਿਆਂ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਸੀ.ਸੀ.ਟੀ.ਵੀ.ਕੈਮਰੇ ਵਿਚ ਕਾਰ ਦੇ ਨੰਬਰ ਦੇ ਮੁਢਲੇ ਅੱਖਰ ਐੱਚ. ਆਰ. ਦਿਖਾਈ ਦਿੱਤੇ ਹਨ ਜਿਸ ਤੋਂ ਲੱਗਦਾ ਹੈ ਕਿ ਕਾਰ ਹਰਿਆਣਾ ਦੀ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਜਖ਼ਮੀ ਜਸਵਿੰਦਰ ਸਿੰਘ ਪਹਿਲਾਂ ਕਾਂਗਰਸ ਪਾਰਟੀ ਵਿਚ ਸੀ ਅਤੇ ਹੁਣ ਉਸ ਨੇ ਗੁਰਮੀਤ ਸਿੰਘ ਖੁੱਡੀਆਂ ਦੇ ਸਮਰਥਨ ਦਾ ਐਲਾਨ ਕੀਤਾ ਸੀ ਅਤੇ ਪਿੰਡ ਵਿਚ ਉਹ ਪੂਰਾ ਸਰਮਗਰਮ ਸੀ। 

ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਨੇ ਭਾਜਪਾ ਤੇ ‘ਆਪ’ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ (ਵੀਡੀਓ)

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News