ਭਾਰੀ ਮਾਤਰਾ ''ਚ ਨਾਜਾਇਜ਼ ਸ਼ਰਾਬ ਬਰਾਮਦ, ਸਮੱਗਲਰ ਫਰਾਰ
Thursday, Jul 06, 2017 - 11:55 PM (IST)
ਮੋਗਾ, (ਆਜ਼ਾਦ)- ਥਾਣਾ ਚੜਿੱਕ ਦੇ ਹੌਲਦਾਰ ਜਸਵੀਰ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਸਮੱਗਲਰ ਭੱਜਣ 'ਚ ਸਫਲ ਹੋ ਗਿਆ। ਇਸ ਸਬੰਧੀ ਥਾਣਾ ਸਿਟੀ ਸਾਊਥ ਮੋਗਾ 'ਚ ਜੁਗਰਾਜ ਸਿੰਘ ਅਤੇ ਮੁਖਵਿੰਦਰ ਸਿੰਘ ਨਿਵਾਸੀ ਪੁਲੀ ਵਾਲਾ ਮੁਹੱਲਾ ਮੋਗਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਜਦੋਂ ਪੁਲਸ ਪਾਰਟੀ ਪਿੰਡ ਝੰਡੇਵਾਲਾ ਦੇ ਕੋਲ ਜਾ ਰਹੀ ਸੀ ਤਾਂ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਨੇ 96 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ, ਜਦਕਿ ਸਮੱਗਲਰ ਭੱਜਣ 'ਚ ਸਫਲ ਹੋ ਗਏ।
