ਸਹੁਰਿਆਂ ਨੇ ਕੋਰੋਨਾ ਦੀ ਆੜ ''ਚ ਮਾਰੀ ਨੂੰਹ, ਭਰਾ ਨੇ ਸਸਕਾਰ ਤੋਂ ਪਹਿਲਾਂ ਚੁੱਕੀ ਲਾਸ਼, ਇੰਝ ਖੁੱਲ੍ਹਿਆ ਵੱਡਾ ਰਾਜ਼

Wednesday, Jul 22, 2020 - 06:40 PM (IST)

ਸਹੁਰਿਆਂ ਨੇ ਕੋਰੋਨਾ ਦੀ ਆੜ ''ਚ ਮਾਰੀ ਨੂੰਹ, ਭਰਾ ਨੇ ਸਸਕਾਰ ਤੋਂ ਪਹਿਲਾਂ ਚੁੱਕੀ ਲਾਸ਼, ਇੰਝ ਖੁੱਲ੍ਹਿਆ ਵੱਡਾ ਰਾਜ਼

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਪਿੰਡ ਕਾਲੇ ਦਾ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ ਪਿੰਡ ਕਾਲੇ ਦੀ ਰਹਿਣ ਵਾਲੀ ਜਨਾਨੀ ਦੇ ਮੁੰਡਾ ਨਾ ਹੋਣ ਕਾਰਨ ਉਸ ਦੇ ਪਤੀ ਨੇ ਉਸ ਦਾ ਕਤਲ ਕਰ ਦਿੱਤਾ ਅਤੇ ਕਤਲ ਨੂੰ ਮੌਤ ਦਾ ਨਾਂ ਦੇਣ ਲਈ ਕੋਰੋਨਾ ਮਹਾਮਾਰੀ ਦਾ ਡਰਾਮਾ ਰਚ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਕਾਤਲ ਪਤੀ ਤੇਜਿੰਦਰ ਸਿੰਘ ਨੇ ਅਜਿਹੀ ਸਾਜ਼ਿਸ਼ ਰਚੀ ਜਿਸ ਨੇ ਸਭ ਦੇ ਹੋਸ਼ ਉਡਾ ਦਿੱਤੇ। ਦਰਅਸਲ ਮ੍ਰਿਤਕਾ ਲਵਲੀ ਨੇ ਇਕ ਕੁੜੀ ਨੂੰ ਜਨਮ ਦਿੱਤਾ, ਜਿਸ ਤੋਂ ਉਸ ਦਾ ਪਤੀ ਖੁਸ਼ ਨਹੀਂ ਸੀ। ਇਸ ਦਰਮਿਆਨ ਮੁੜ ਧੀਆਂ ਹੋਣ ਦੇ ਸ਼ੱਕ 'ਚ ਉਸ ਨੇ ਦੋ ਵਾਰ ਲਵਲੀ ਦਾ ਗਰਭਪਾਤ ਕਰਵਾ ਦਿੱਤਾ। 

ਇਹ ਵੀ ਪੜ੍ਹੋ : ਗੈਂਗਸਟਰ ਨੀਟਾ ਦਿਓਲ ਦੀ ਪ੍ਰੇਮਿਕਾ ਸੋਨੀਆ ਨੂੰ ਲੁਧਿਆਣਾ ਜੇਲ ਭੇਜਿਆ

ਇਸ ਦਰਮਿਆਨ ਲਵਲੀ ਦੇ ਸਹੁਰਾ ਪਰਿਵਾਰ ਵਲੋਂ ਕੋਰੋਨਾ ਦੀ ਆੜ ਵਿਚ ਸਾਜ਼ਿਸ਼ ਰਚ ਕੇ ਲਵਲੀ ਦਾ ਕਤਲ ਕਰ ਦਿੱਤਾ ਅਤੇ ਰੌਲਾ ਪਾ ਦਿੱਤਾ ਕਿ ਲਵਲੀ ਦੀ ਮੌਤ ਕੋਰੋਨਾ ਕਾਰਣ ਹੋਈ ਹੈ। ਸਹੁਰਾ ਪਰਿਵਾਰ ਜਦੋਂ ਮ੍ਰਿਤਕਾ ਦਾ ਸਸਕਾਰ ਕਰਨ ਲੱਗਾ ਤਾਂ ਲਵਲੀ ਦੇ ਪੇਕਾ ਪਰਿਵਾਰ ਨੇ ਇਸ 'ਤੇ ਸ਼ੱਕ ਜ਼ਾਹਿਰ ਕਰਦਿਆਂ ਉਸ ਦਾ ਪੋਸਟਮਾਰਟਮ ਕਰਵਾਉਣ ਦੀ ਗੱਲ ਆਖੀ। ਮ੍ਰਿਤਕਾ ਦੇ ਪਰਿਵਾਰ ਨੂੰ ਪਤਾ ਸੀ ਕਿ ਸਹੁਰਾ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ ਅਤੇ ਇਸ ਕਾਰਨ ਉਸ ਦਾ ਕਤਲ ਕੀਤਾ ਗਿਆ ਹੈ। ਇਸ ਦਰਮਿਆਨ ਜਦੋਂ ਪੋਸਟਮਾਰਟ ਦੀ ਰਿਪੋਰਟ ਆਈ ਤਾਂ ਲਵਲੀ ਦੇ ਕਤਲ ਹੋਣ ਦਾ ਖੁਲਾਸਾ ਹੋਇਆ, ਜਿਸ ਤੋਂ ਬਾਅਦ ਪੁਲਸ ਨੇ ਮ੍ਰਿਤਕਾ ਦੇ ਪਤੀ ਅਤੇ ਸੱਸ, ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮ੍ਰਿਤਕਾ ਦੇ ਪਰਿਵਾਰ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਨਵਾਂ ਅਕਾਲੀ ਦਲ ਬਣਾਉਣ ਵਾਲੇ ਸੁਖਦੇਵ ਢੀਂਡਸਾ 25 ਨੂੰ ਜਲੰਧਰ 'ਚ ਕਰਨਗੇ ਇਕ ਹੋਰ 'ਧਮਾਕਾ'


author

Gurminder Singh

Content Editor

Related News