ਸਹੁਰਿਆਂ ਤੋਂ ਦੁਖੀ ਵਿਆਹੁਤਾ ਨੇ ਪੇਕੇ ਘਰ ਆ ਕੇ ਕੀਤੀ ਖ਼ੁਦਕੁਸ਼ੀ

Saturday, Jun 20, 2020 - 06:29 PM (IST)

ਸੰਗਤ ਮੰਡੀ (ਮਨਜੀਤ) : ਪਿੰਡ ਜੈ ਸਿੰਘ ਵਾਲਾ ਵਿਖੇ ਪੇਕੇ ਘਰ ਆਈ ਇਕ ਵਿਆਹੁਤਾ ਨੇ ਸਹੁਰਿਆਂ ਵਲੋਂ ਤੰਗ ਕਰਨ ਦੇ ਚੱਲਦਿਆਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾਂ ਦੇ ਭਰਾ ਜਗਜੀਤ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਜੈ ਸਿੰਘ ਵਾਲਾ ਨੇ ਦੱਸਿਆ ਕਿ ਉਸ ਦੀ ਭੈਣ ਪਰਮਜੀਤ ਕੌਰ ਤਰਸੇਮ ਸਿੰਘ ਵਾਸੀ ਪੰਨੀਵਾਲਾ ਮੋਰਾ ਕਾ (ਹਰਿਆਣਾ) ਨਾਲ ਵਿਆਹੀ ਹੋਈ ਸੀ। ਸਹੁਰਾ ਪਰਿਵਾਰ ਅਕਸਰ ਪਰਮਜੀਤ ਕੌਰ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ, ਬੀਤੀ 7 ਜੂਨ ਨੂੰ ਵੀ ਸਹੁਰਾ ਪਰਿਵਾਰ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਜਿਸ ਤੋਂ ਦੁਖੀ ਹੋ ਕੇ ਉਹ ਆਪਣੇ ਪੇਕੇ ਪਿੰਡ ਜੈ ਸਿੰਘ ਵਾਲਾ ਆ ਗਈ।

ਉਕਤ ਨੇ ਦੱਸਿਆ ਕਿ ਇਥੇ ਉਸ ਨੇ ਘਰ 'ਚ ਪਈ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਪਰਮਜੀਤ ਕੌਰ ਦੀ ਗੰਭੀਰ ਹਾਲਤ ਦੇ ਚੱਲਦਿਆਂ ਉਸ ਨੂੰ ਇਲਾਜ ਲਈ ਬਠਿੰਡਾ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ 19 ਜੂਨ ਨੂੰ ਮੌਤ ਹੋ ਗਈ। ਸੰਗਤ ਮੰਡੀ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਮ੍ਰਿਤਕਾ ਦੇ ਭਰਾ ਗੁਰਮੇਲ ਸਿੰਘ ਦੇ ਬਿਆਨਾਂ 'ਤੇ ਮ੍ਰਿਤਕਾ ਦੇ ਪਤੀ ਤਰਸੇਮ ਸਿੰਘ ਪੁੱਤਰ ਜੀਤ ਸਿੰਘ, ਜੇਠ ਗੁਰਪ੍ਰੇਮ ਸਿੰਘ ਪੁੱਤਰ ਜੀਤ ਸਿੰਘ, ਸੱਸ ਮੂਰਤੀ ਕੌਰ ਪਤਨੀ ਜੀਤ ਸਿੰਘ 'ਤੇ ਗੁਰਵਿੰਦਰ ਸਿੰਘ ਪੁੱਤਰ ਗੁਰਪ੍ਰੇਮ ਸਿੰਘ ਵਾਸੀ ਪੰਨੀਵਾਲਾ ਮੋਰੀ ਕਾ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵਲੋਂ ਇਸ ਮਾਮਲੇ 'ਚ ਅਜੇ ਤਕ ਕਿਸੇ ਵਿਅਕਤੀ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।


Gurminder Singh

Content Editor

Related News