ਸਹੁਰੇ ਪਰਿਵਾਰ ਤੋਂ ਤੰਗ ਆ ਕੇ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

Saturday, Jul 31, 2021 - 05:49 PM (IST)

ਸਹੁਰੇ ਪਰਿਵਾਰ ਤੋਂ ਤੰਗ ਆ ਕੇ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਮੇਹਟੀਆਣਾ (ਸੰਜੀਵ) : ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਫੁਗਲਾਣਾ ਦੀ ਇਕ ਵਿਆਹੁਤਾ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਦਿੰਦਿਆਂ ਜਾਂਚ-ਕਰਤਾ ਅਧਿਕਾਰੀ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਪਿੰਡ ਫੁਗਲਾਣਾ ਵਾਸੀ ਸੁਨੀਤਾ (30) ਪਤਨੀ ਹਰਜਾਪ ਕੁਮਾਰ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜਿਸ ਨੂੰ ਫਗਵਾੜਾ ਵਿਖੇ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਸਾਬਤ ਕਰ ਦਿੱਤਾ। ਐੱਸ.ਐੱਚ.ਓ. ਮੇਹਟੀਆਣਾ ਸਬ-ਇੰਸਪੈਕਟਰ ਦੇਸ ਰਾਜ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾ ਸੁਨੀਤਾ ਦੇ ਭਰਾ ਦੀਪ ਕੁਮਾਰ ਪੁੱਤਰ ਗੁਰਮੇਜ ਚੰਦ ਵਾਸੀ ਪਲਾਹੀ ਗੇਟ ਫਗਵਾੜਾ ਨੇ ਪੁਲਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਕਿਹਾ ਹੈ ਕਿ ਸੁਨੀਤਾ ਦਾ ਪਤੀ ਵਿਦੇਸ਼ ਗਿਆ ਹੋਇਆ ਹੈ। ਜਿਸ ਦੀ ਗੈਰ-ਹਾਜ਼ਰੀ ਵਿਚ ਸੁਨੀਤਾ ਦਾ ਸੱਸ, ਸਹੁਰਾ, ਦਰਾਣੀ ਅਕਸਰ ਹੀ ਸੁਨੀਤਾ ਨੂੰ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸਨ। ਜਿਨ੍ਹਾਂ ਤੋਂ ਤੰਗ ਆ ਕੇ ਸੁਨੀਤਾ ਨੇ ਖ਼ੁਦਕੁਸ਼ੀ ਕਰ ਲਈ ਹੈ।

ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪੋਸਟਮਾਰਟਮ ਲਈ ਜਮ੍ਹਾ ਕਰਵਾ ਦਿੱਤਾ ਹੈ। ਮ੍ਰਿਤਕਾ ਦੇ ਭਰਾ ਦੀਪ ਕੁਮਾਰ ਦੇ ਬਿਆਨਾਂ ਦੇ ਆਧਾਰ ਤੇ ਮੇਹਟੀਆਣਾ ਪੁਲਸ ਨੇ ਸੁਦਾਮਾ ਰਾਮ (ਸਹੁਰਾ), ਕਸ਼ੱਲਿਆ (ਸੱਸ), ਸੁਨੀਤਾ (ਦਰਾਨੀ) ਤੇ ਜਸਵਿੰਦਰ ਕੌਰ (ਨਨਾਣ) ਖ਼ਿਲਾਫ਼ ਜ਼ੇਰੇ ਧਾਰਾ- 306, 120- ਬੀ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News