ਸਹੁਰਿਆਂ ਤੋਂ ਹਾਰੀ ਦੋ ਧੀਆਂ ਦੀ ਮਾਂ, ਅੱਕੀ ਨੇ ਚੁੱਕ ਲਿਆ ਖ਼ੌਫਨਾਕ ਕਦਮ
Thursday, Jan 23, 2025 - 06:13 PM (IST)
ਫਰੀਦਕੋਟ (ਰਾਜਨ) : ਇਕ ਵਿਆਹੁਤਾ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ’ਤੇ ਉਸ ਦੇ ਪਤੀ ਰਾਕੇਸ਼ ਕੁਮਾਰ, ਸਹੁਰੇ ਸੁਰਜੀਤ ਸਿੰਘ ਤੇ ਨਨਾਣ ਊਸ਼ਾ ਰਾਣੀ ਵਾਸੀ ਫਰੀਦਕੋਟ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਮੁਕੱਦਮਾ ਮ੍ਰਿਤਕ ਦੀ ਮਾਂ ਅਨੀਤਾ ਪਤਨੀ ਅਸ਼ੋਕ ਕੁਮਾਰ ਵਾਸੀ ਦਸਮੇਸ਼ ਨਗਰ ਫਰੀਦਕੋਟ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ। ਬਿਆਨ ਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਕੁਝ ਸਮਾਂ ਪਹਿਲਾਂ ਰਾਕੇਸ਼ ਕੁਮਾਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਨੇ ਦੋ ਜੌੜੇ ਬੱਚੀਆਂ ਨੂੰ ਜਨਮ ਦਿੱਤਾ।
ਬਿਆਨ ਕਰਤਾ ਨੇ ਦੋਸ਼ ਲਾਇਆ ਕਿ ਉਸ ਦਾ ਪਤੀ ਤੇ ਸਹੁਰੇ ਪਰਿਵਾਰ ਦੇ ਉਕਤ ਮੈਂਬਰ ਉਸ ਨੂੰ ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਦੇ ਰਹਿਦੇ ਸਨ, ਜਿਨ੍ਹਾਂ ਤੋਂ ਤੰਗ ਆ ਕੇ ਬਿਆਨ ਕਰਤਾ ਦੀ ਲੜਕੀ ਅੰਜਲੀ (22) ਨੇ ਕਮਰੇ ਦੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।