ਵਿਆਹ ਦੇ ਇਕ ਸਾਲ ਦੇ ਅੰਦਰ ਸਹੁਰਿਆਂ ਦੇ ਅਸਲੀ ਰੰਗ ਵੇਖ ਕੁੜੀ ਦੇ ਉੱਡੇ ਹੋਸ਼, ਹੋਇਆ ਉਹ ਜੋ ਸੋਚਿਆ ਨਾ ਸੀ
Monday, Jan 20, 2025 - 06:44 PM (IST)
ਜਲੰਧਰ (ਕਸ਼ਿਸ਼)- ਦਾਜ ਵਿੱਚ 15 ਲੱਖ ਰੁਪਏ ਦੀ ਮੰਗ ਅਤੇ ਘੱਟੀਆ ਦਾਜ ਲਿਆਉਣ ਨੂੰ ਲੈ ਕੇ ਮਾਨਸਿਕ ਤੌਰ 'ਤੇ ਤੰਗ-ਪਰੇਸ਼ਾਨ ਕਰਨ ਦੇ ਦੋਸ਼ 'ਚ ਮਹਿਲਾ ਪੁਲਸ ਥਾਣੇ ਵਿੱਚ ਪਤੀ, ਸੱਸ, ਸਹੁਰਾ ਅਤੇ ਜੇਠ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿੱਚ ਮੀਨਾਕਸ਼ੀ ਨੇ ਦੋਸ਼ ਲਾਇਆ ਕਿ ਉਸ ਦਾ ਵਿਆਹ ਅਪ੍ਰੈਲ 2024 ਵਿੱਚ ਰਾਜਨ ਭੱਲਾ ਨਾਲ ਹੋਇਆ ਸੀ। ਉਸ ਦੇ ਪੇਕੇ ਪਰਿਵਾਰ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ ਦਿੱਤਾ ਸੀ ਪਰ ਵਿਆਹ ਤੋਂ ਕੁਝ ਦਿਨਾਂ ਬਾਅਦ ਹੀ ਉਸ ਦੇ ਸਹੁਰੇ ਪਰਿਵਾਰ ਨੇ ਰਾਜਨ ਨੂੰ ਵਿਦੇਸ਼ ਭੇਜਣ ਲਈ ਮੀਨਾਕਸ਼ੀ ਤੋਂ 15 ਲੱਖ ਰੁਪਏ ਦੀ ਮੰਗ ਕਰ ਦਿੱਤੀ। ਜਦੋਂ ਉਸ ਨੇ ਇਹ ਮੰਗ ਪੂਰੀ ਕਰਨ ਤੋਂ ਇਨਕਾਰ ਕੀਤਾ ਤਾਂ ਉਸ ਦੇ ਪਤੀ ਨੇ ਉਸ ਨੂੰ ਤਲਾਕ ਦੇਣ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਮਾਨਸਿਕ ਤੌਰ 'ਤੇ ਤੰਗ-ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ : ਦੇਸ਼ ਛੱਡ ਗਿਆ ਕੁੱਲ੍ਹੜ ਪਿੱਜ਼ਾ ਕੱਪਲ, ਜਾਣੋ ਕੀ ਹੈ ਨਵਾਂ ਟਿਕਾਣਾ
ਉਕਤ ਸ਼ਿਕਾਇਤ ਦੀ ਜਾਂਚ ਪੁਲਸ ਏ. ਸੀ. ਪੀ. ਭਰਤ ਮਸੀਹ ਲਧੜ ਵੱਲੋਂ ਕੀਤੀ ਗਈ। ਉਨ੍ਹਾਂ ਆਪਣੀ ਜਾਂਚ ਰਿਪੋਰਟ ਵਿੱਚ ਦੱਸਿਆ ਕਿ ਰਾਜਨ ਭੱਲਾ ਨੇ ਵਿਆਹ ਤੋਂ ਪਹਿਲਾਂ ਵੀ ਮੀਨਾਕਸ਼ੀ ਤੋਂ 30 ਹਜ਼ਾਰ ਰੁਪਏ ਯੂ. ਪੀ. ਆਈ. ਰਾਹੀਂ ਆਪਣੀਆਂ ਜ਼ਰੂਰਤਾਂ ਪੂਰੀ ਕਰਨ ਲਈ ਲਏ ਸਨ। ਵਿਆਹ ਦੇ ਕੁਝ ਦਿਨਾਂ ਬਾਅਦ ਹੀ ਉਸ ਦੇ ਪਤੀ, ਸਹੁਰਾ, ਸੱਸ ਅਤੇ ਜੇਠ ਨੇ ਪੀੜਤਾ ਦੇ ਗਹਿਣੇ ਆਪਣੇ ਕਬਜ਼ੇ ਵਿੱਚ ਲੈ ਲਏ। ਦਾਜ ਵਿੱਚ 15 ਲੱਖ ਰੁਪਏ ਦੀ ਮੰਗ ਪੂਰੀ ਨਾ ਕਰਨ 'ਤੇ ਪੀੜਤਾ ਨੂੰ ਸਤੰਬਰ 2024 ਵਿੱਚ ਉਸ ਦੇ ਸਹੁਰਿਆਂ ਵੱਲੋਂ ਘਰੋਂ ਕੱਢ ਦਿੱਤਾ ਗਿਆ। ਇਸ ਸਮੇਂ ਪੀੜਤਾ ਮਾਨਸਿਕ ਪਰੇਸ਼ਾਨੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਜਾਂਚ ਦੇ ਆਧਾਰ 'ਤੇ ਮਹਿਲਾ ਪੁਲਸ ਥਾਣੇ ਵਿੱਚ ਰਾਜਨ ਭੱਲਾ ਅਤੇ ਹੋਰ 3 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਬਾਹਰ ਲੱਗੀ ਭਿਆਨਕ ਅੱਗ, ਪੈ ਗਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e