ਕੈਨੇਡਾ ਬੁਲਾਉਣ ਦੇ ਬਹਾਨੇ ਸਹੁਰਾ ਪਰਿਵਾਰ ਨੇ ਮਾਰੀ 15 ਲੱਖ ਦੀ ਠੱਗੀ, ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ

Monday, Dec 02, 2024 - 06:01 AM (IST)

ਦੋਰਾਹਾ (ਵਿਨਾਇਕ) : ਦੋਰਾਹਾ ਪੁਲਸ ਨੇ ਕਮਲਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਗਿੱਦੜੀ ਤਹਿਸੀਲ ਪਾਇਲ ਦੀ ਸ਼ਿਕਾਇਤ ’ਤੇ ਉਸ ਦੇ ਲੜਕੇ ਨੂੰ ਕੈਨੇਡਾ ਬੁਲਾਉਣ ਦੇ ਨਾਂ ’ਤੇ 15 ਲੱਖ ਰੁਪਏ ਦੀ ਧੋਖਾਦੇਹੀ ਕਰਨ ਦੇ ਦੋਸ਼ ਹੇਠ ਸਤਿੰਦਰ ਕੌਰ ਪਤਨੀ ਸਤਿੰਦਰ ਸਿੰਘ ਹਾਲ ਵਾਸੀ ਬਰੈਂਪਟਨ (ਕੈਨੇਡਾ), ਰਜਿੰਦਰ ਕੌਰ ਪਤਨੀ ਰਣਜੋਧ ਸਿੰਘ ਵਾਸੀ ਪਿੰਡ ਪਾਂਗਲੀਆ, ਮਲਕੀਤ ਸਿੰਘ ਪੁੱਤਰ ਲਾਭ ਸਿੰਘ ਅਤੇ ਸ਼ਿੰਦਰਪਾਲ ਕੌਰ ਪਤਨੀ ਮਲਕੀਤ ਸਿੰਘ ਵਾਸੀ ਪਿੰਡ ਚਣਕੋਈਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸ਼ਿਕਾਇਤਕਰਤਾ ਕਮਲਜੀਤ ਸਿੰਘ ਨੇ ਪੰਜਾਬ ਪੁਲਸ ਦੇ ਪਬਲਿਕ ਸ਼ਿਕਾਇਤ ਪੋਰਟਲ ’ਤੇ ਦਰਖਾਸਤ ਦਾਇਰ ਕਰ ਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਸਤਿੰਦਰ ਸਿੰਘ ਦਾ ਵਿਆਹ 14 ਦਸੰਬਰ 2022 ਨੂੰ ਸਤਿੰਦਰ ਕੌਰ ਨਾਲ ਹੋਇਆ ਸੀ ਅਤੇ ਵਿਆਹ ਤੋਂ ਪਹਿਲਾਂ ਵੀ ਸਤਿੰਦਰ ਕੌਰ ਅਤੇ ਉਸ ਦੇ ਪਰਿਵਾਰ ਨੇ ਸਤਿੰਦਰ ਸਿੰਘ ਨੂੰ ਕੈਨੇਡਾ ਲੈ ਕੇ ਜਾਣ ਦੀ ਗਾਰੰਟੀ ਦਿੱਤੀ ਸੀ। 28 ਜਨਵਰੀ 2023 ਨੂੰ ਸਤਿੰਦਰ ਕੌਰ ਕੈਨੇਡਾ ਚਲੀ ਗਈ। ਬਾਅਦ ਵਿਚ ਜਦੋਂ ਕਮਲਜੀਤ ਸਿੰਘ ਨੇ ਆਪਣੇ ਲੜਕੇ ਦੇ ਸਹੁਰਿਆਂ ਨਾਲ ਇਸ ਸਬੰਧੀ ਗੱਲਬਾਤ ਕੀਤੀ ਤਾਂ ਉਨ੍ਹਾਂ ਸਤਿੰਦਰ ਨੂੰ ਵਿਦੇਸ਼ ਭੇਜਣ ਦੇ ਖਰਚੇ ਵਜੋਂ ਧੋਖੇ ਨਾਲ 15 ਲੱਖ ਰੁਪਏ ਲੈ ਲਏ।

ਇਹ ਵੀ ਪੜ੍ਹੋ : 15 ਸਾਲਾਂ 'ਚ 200 HIV ਪਾਜ਼ੇਟਿਵ ਦੇ ਹੋਏ ਵਿਆਹ, ਪੈਦਾ ਹੋਏ 64 ਬੱਚਿਆਂ 'ਚੋਂ 62 ਸਿਹਤਮੰਦ

ਬਾਅਦ ਵਿਚ ਜਦੋਂ ਸਤਿੰਦਰ ਸਿੰਘ ਨੂੰ ਕੈਨੇਡਾ ਬੁਲਾਉਣ ਬਾਰੇ ਪੁੱਛਿਆ ਗਿਆ ਤਾਂ ਉਹ ਟਾਲ-ਮਟੋਲ ਕਰਨ ਲੱਗ ਪਏ ਅਤੇ ਉਸ ਨੂੰ ਕੈਨੇਡਾ ਨਹੀਂ ਸੱਦਿਆ। ਬਾਅਦ ਵਿਚ ਜਦੋਂ ਉਹ ਪੈਸਿਆਂ ਦੀ ਮੰਗ ਕਰਨ ਲੱਗੇ ਤਾਂ ਮੁਲਜ਼ਮਾਂ ਨੇ ਉਸ ਨਾਲ ਸੰਪਰਕ ਕਰਨਾ ਵੀ ਬੰਦ ਕਰ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਨ ਲਈ ਯਤਨ ਤੇਜ਼ ਕਰ ਦਿੱਤੇ ਹਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Sandeep Kumar

Content Editor

Related News