ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ
Wednesday, Jul 14, 2021 - 09:57 PM (IST)
ਭਿੱਖੀਵਿੰਡ,ਖਾਲੜਾ(ਭਾਟੀਆ)- ਸਹੁਰੇ ਪਰਿਵਾਰ ਤੋਂ ਤੰਗ ਆ ਕੇ ਇਕ ਔਰਤ ਵੱਲੋਂ ਚੁੰਨੀ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਘਟਨਾ ਸਾਹਮਣੇ ਆਈ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਹਰਵਿੰਦਰ ਕੌਰ ਪੁੱਤਰੀ ਜਗੀਰ ਸਿੰਘ ਵਾਸੀ ਪਿੰਡ ਸਾਂਧਰਾ ਦਾ 11 ਸਾਲ ਪਹਿਲਾਂ ਰਮਨਦੀਪ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਫਿਰੋਜ਼ਪੁਰ ਨਾਲ ਵਿਆਹ ਹੋਇਆ ਸੀ ।
ਇਹ ਵੀ ਪੜ੍ਹੋ : ਅਨਮੋਲ ਗਗਨ ਮਾਨ ਨੇ ਸੰਵਿਧਾਨ ਨਾਲ ਸਬੰਧਤ ਵਿਵਾਦਿਤ ਬਿਆਨ ’ਤੇ ਮੰਗੀ ਮੁਆਫੀ (ਵੀਡੀਓ)
ਪਰਿਵਾਰ ਮੁਤਾਬਕ ਹਰਵਿੰਦਰ ਕੌਰ ਨੂੰ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਤੰਗ ਪ੍ਰੇਸਾਨ ਕੀਤਾ ਜਾ ਰਿਹਾ ਸੀ । ਜਿਸ ਕਾਰਨ ਉਹ ਇਕ ਮਹੀਨਾ ਪਹਿਲਾਂ ਆਪਣੇ ਪੇਕੇ ਪਿੰਡ ਸਾਧਰੇ ਪਰਿਵਾਰ ਨੂੰ ਮਿਲਣ ਲਈ ਆਈ ਸੀ ਪਰ ਉਸਦੇ ਪਤੀ ਜਾਂ ਸਹੁਰੇ ਪਰਿਵਾਰ ਵੱਲੋਂ ਉਸਨੂੰ ਲਿਜਾਇਆ ਨਹੀਂ ਗਿਆ । ਜਿਸ ਤੋਂ ਤੰਗ ਆ ਕੇ ਉਸ ਵੱਲੋਂ ਬੀਤੀ ਰਾਤ ਆਪਣੀ ਹੀ ਚੁੰਨੀ ਨਾਲ ਫਾਹਾ ਲਗਾ ਕੇ ਆਤਮ-ਹੱਤਿਆ ਕਰ ਲਈ ਗਈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣ ’ਤੇ ਲੱਗੀ ਮੋਹਰ, ਕਿਸੇ ਵੀ ਸਮੇਂ ਹੋ ਸਕਦੈ ਐਲਾਨ
ਇਸ ਮੌਕੇ ਪੁੱਜੇ ਕਿਸਾਨ ਸੰਘਰਸ ਕਮੇਟੀ ਦੇ ਆਗੂ ਰੇਸ਼ਮ ਸਿੰਘ ਘੁਰਕਵਿੰਡ, ਦਿਲਬਾਗ ਸਿੰਘ ਪਹੂਵਿੰਡ, ਸਾਹਿਬ ਸਿੰਘ ਪਹੂਵਿੰਡ, ਹਰਚੰਦ ਸਿੰਘ ਆਦਿ ਨੇ ਦੋਸ਼ ਲਗਾਇਆ ਕਿ ਪੁਲਿਸ ਮਿਰਤਕ ਹਰਵਿੰਦਰ ਕੌਰ ਦੇ ਰਿਟਾਇਰਡ ਪੁਲਸ ਅਧਿਕਾਰੀ ਸਹੁਰੇ ਦੇ ਦਬਾਅ ਹੇਠ ਉਸ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੇ । ਇਸ ਮੌਕੇ ਘਟਨਾ ਸਥਾਨ 'ਤੇ ਪੁੱਜੇ ਥਾਣਾ ਮੁਖੀ ਭਿੱਖੀਵਿੰਡ ਦੇ ਇੰਸਪੈਕਟਰ ਬਲਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ । ਕਿਸਾਨ ਸੰਘਰਸ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਪੁਲਸ ਨੇ ਮ੍ਰਿਤਕ ਹਰਵਿੰਦਰ ਕੌਰ ਦੇ ਸਹੁਰਿਆਂ ਖ਼ਿਲਾਫ਼ ਬਣਦੀ ਕਾਰਵਾਈ ਨਾ ਕੀਤੀ ਤਾਂ ਅਸੀਂ ਮ੍ਰਿਤਕ ਦਾ ਸਸਕਾਰ ਨਹੀਂ ਕਰਾਂਗੇ ਅਤੇ ਲਾਸ਼ ਨੂੰ ਭਿੱਖੀਵਿੰਡ ਦੇ ਮੇਨ ਚੌਕ ਵਿੱਚ ਰੱਖ ਕੇ ਪ੍ਰਦਰਸ਼ਨ ਕੀਤਾ ਜਾਵੇਗਾ ।