ਸਹੁਰੇ ਪਰਿਵਾਰ ਵੱਲੋਂ ਕੁੱਟਮਾਰ ਤੋਂ ਬਾਅਦ ਨੌਜਵਾਨ ਨੇ ਕੀਤੀ ਆਤਮਹੱਤਿਆ

Saturday, Apr 29, 2023 - 03:53 PM (IST)

ਫਿਰੋਜ਼ਪੁਰ (ਮਲਹੋਤਰਾ) : ਆਪਣੀ ਪਤਨੀ ਅਤੇ ਸਹੁਰਿਆਂ ਵੱਲੋਂ ਕਿਸੇ ਗੱਲ ਨੂੰ ਲੈ ਕੇ ਕੀਤੀ ਗਈ ਕੁੱਟਮਾਰ ਤੋਂ ਬਾਅਦ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰ ਲਈ। ਥਾਣਾ ਲੱਖੋਕੇ ਬਹਿਰਾਮ ਪੁਲਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਉਸਦੀ ਪਤਨੀ, ਸੱਸ ਅਤੇ ਸਾਲਿਆਂ ਖ਼ਿਲਾਫ ਕੁੱਟਮਾਰ ਕਰਨ ਅਤੇ ਆਤਮਹੱਤਿਆ ਲਈ ਉਕਸਾਉਣ ਦੇ ਦੋਸ਼ਾਂ ਹੇਠ ਪਰਚਾ ਦਰਜ ਕਰ ਲਿਆ ਹੈ। ਇੰਸਪੈਕਟਰ ਬਚਨ ਸਿੰਘ ਅਨੁਸਾਰ ਸ਼ਵਿੰਦਰ ਕੌਰ ਨੇ ਬਿਆਨ ’ਚ ਦੱਸਿਆ ਕਿ ਚਾਰ ਦਿਨ ਪਹਿਲਾਂ ਉਹ ਆਪਣੀ ਸੱਸ ਬੀਬਾ ਰਾਣੀ, ਲੜਕੇ ਸੌਰਵ ਅਤੇ ਲੜਕੀ ਮੋਨਾ ਨਾਲ ਘਰ ਵਿਚ ਮੌਜੂਦ ਸੀ ਤਾਂ ਉਸਦੀ ਨੂੰਹ ਪਲਵਿੰਦਰ ਕੌਰ ਮੁੰਡੇ ਸੌਰਵ ਦੇ ਨਾਲ ਝਗੜਾ ਕਰਨ ਲੱਗੀ। ਪਲਵਿੰਦਰ ਕੌਰ ਨੇ ਆਪਣੇ ਪੇਕੇ ਘਰ ਫੋਨ ਕਰ ਦਿੱਤਾ ਜਿਸ ਤੋਂ ਬਾਅਦ ਸੌਰਵ ਦੀ ਸੱਸ ਕਰਮਜੀਤ ਕੌਰ, ਸਾਲੇ ਦਿਲਬਾਗ ਸਿੰਘ ਅਤੇ ਪਿੱਪਲ ਸਿੰਘ ਉਨ੍ਹਾਂ ਦੇ ਘਰ ਆ ਗਏ ਅਤੇ ਸੌਰਵ ਨਾਲ ਕੁੱਟਮਾਰ ਕੀਤੀ। 

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਲੜਕੇ ਨੂੰ ਸਿਵਲ ਹਸਪਤਾਲ ਮਮਦੋਟ ਲੈ ਕੇ ਗਈ ਜਿੱਥੇ ਡਾਕਟਰਾਂ ਨੇ ਉਸ ਨੂੰ ਕਿਤੇ ਹੋਰ ਲੈ ਕੇ ਜਾਣ ਲਈ ਕਿਹਾ। ਜਦੋਂ ਉਹ ਹਸਪਤਾਲ ਤੋਂ ਬਾਹਰ ਨਿਕਲ ਰਹੇ ਸਨ ਤਾਂ ਸੌਰਵ ਨੇ ਆਪਣੇ ਸਹੁਰਿਆਂ ਦੀ ਕੁੱਟਮਾਰ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਲਈ। ਉਸ ਨੂੰ ਗੁਰੂਹਰਸਹਾਏ ਦੇ ਨਿੱਜੀ ਹਸਪਤਾਲ ਵਿਚ ਮੁੱਢਲਾ ਉਪਚਾਰ ਦੁਆਉਣ ਤੋਂ ਬਾਅਦ ਫਰੀਦਕੋਟ ਮੈਡੀਕਲ ਕਾਲਜ ਭਰਤੀ ਕਰਵਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਇੰਸਪੈਕਟਰ ਨੇ ਦੱਸਿਆ ਕਿ ਸੌਰਵ ਦੀ ਪਤਨੀ ਪਲਵਿੰਦਰ ਕੌਰ, ਸੱਸ ਕਰਮਜੀਤ ਕੌਰ, ਸਾਲਿਆਂ ਦਿਲਬਾਗ ਸਿੰਘ ਅਤੇ ਪਿੱਪਲ ਸਿੰਘ ਦੇ ਖ਼ਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।


Gurminder Singh

Content Editor

Related News