ਸਹੁਰਿਆਂ ਨੇ ਫਾਹਾ ਦੇ ਕੇ ਕੀਤਾ ਨੂੰਹ ਦਾ ਕਤਲ (ਤਸਵੀਰਾਂ)
Sunday, Jul 23, 2017 - 06:29 PM (IST)

ਤਰਨਤਾਰਨ : ਤਰਨਤਾਰਨ 'ਚ ਇਕ ਸਹੁਰਾ ਪਰਿਵਾਰ ਵਲੋਂ ਵਿਆਹੁਤਾ ਨੂੰ ਗਲ ਵਿਚ ਫਾਹਾ ਦੇ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਜਗਜੀਤ ਕੌਰ (42) ਪਤਨੀ ਗੁਰਮੀਤ ਸਿੰਘ ਵਾਸੀ ਤਰਨਤਾਰਨ ਬੱਸ ਅੱਡਾ ਦੇ ਰੂਪ ਵਿਚ ਹੋਈ ਹੈ। ਮ੍ਰਿਤਕਾ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜਗਜੀਤ ਦਾ ਸਹੁਰਾ ਪਰਿਵਾਰ ਪਿਛਲੇ 20 ਸਾਲ ਤੋਂ ਉਨ੍ਹਾਂ ਦੀ ਧੀ ਨੂੰ ਤੰਗ ਪ੍ਰੇਸ਼ਾਨ ਕਰਦਾ ਆ ਰਿਹਾ ਸੀ ਅਤੇ ਹੁਣ ਉਨ੍ਹਾਂ ਨੇ ਜਗਜੀਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪਰਿਵਾਰ ਨੇ ਪੁਲਸ ਕੋਲੋਂ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਉਧਰ ਐੱਸ. ਐੱਚ.ਓ. ਸਿਟੀ ਅਸ਼ਵਨੀ ਕੁਮਾਰ ਦਾ ਕਹਿਣਾ ਹੈ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਸਹੁਰਾ ਪਰਿਵਾਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।