ਸ਼ਰਮਨਾਕ ! ਲਾਲਚੀ ਸਹੁਰਿਆਂ ਤੋਂ ਦੁਖੀ ਨਵਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ

Monday, Jun 01, 2020 - 06:30 PM (IST)

ਸ਼ਰਮਨਾਕ ! ਲਾਲਚੀ ਸਹੁਰਿਆਂ ਤੋਂ ਦੁਖੀ ਨਵਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ

ਭਾਦਸੋਂ (ਅਵਤਾਰ) : ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਬਿਰਧਨੋ ਦੀ ਇਕ 23 ਸਾਲਾ ਵਿਆਹੁਤਾ ਵਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਮਿਲੀ ਜਾਣਕਾਰੀ ਮੁਤਾਬਕ ਅਮਨਪ੍ਰੀਤ ਕੌਰ ਪਤਨੀ ਜਸਪ੍ਰੀਤ ਸਿੰਘ ਉਮਰ ਕਰੀਬ 23 ਸਾਲ ਨੇ ਬੀਤੀ ਰਾਤ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਮੁਖੀ ਅਮ੍ਰਿਤਵੀਰ ਸਿੰਘ ਚਾਹਲ ਨੇ ਦੱਸਿਆ ਕਿ ਮ੍ਰਿਤਕ ਅਮਨਪ੍ਰੀਤ ਕੌਰ ਦੇ ਪਿਤਾ ਮਿਸ਼ਰਾ ਸਿੰਘ ਦੇ ਦੱਸਣ ਮੁਤਾਬਕ ਮ੍ਰਿਤਕਾ ਦਾ ਵਿਆਹ ਕੁਝ ਸਮੇਂ ਪਹਿਲਾਂ ਜਸਪ੍ਰੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਨਾਲ ਹੋਇਆ ਸੀ । ਮ੍ਰਿਤਕਾ ਦੇ ਸਹੁਰਾ ਪਰਿਵਾਰ ਵਲੋਂ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕੀਤਾ ਜਾਣ ਲੱਗਾ ਜਿਸ 'ਤੇ ਤੰਗ ਆ ਕੇ ਜਸਪ੍ਰੀਤ ਨੇ ਇਹ ਕਦਮ ਚੁੱਕਿਆ ਹੈ। 

ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਦੌਰਾਨ ਨੌਜਵਾਨ ਦੇ ਮੁੱਖ ਮੰਤਰੀ ਨੂੰ ਕੀਤੇ ਟਵੀਟ ਨੇ ਪੁਲਸ ਨੂੰ ਪਾਈਆਂ ਭਾਜੜਾਂ 

ਪੁਲਸ ਵਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਨਾਭਾ ਵਿਖੇ ਭੇਜਿਆ ਗਿਆ ਹੈ। ਮ੍ਰਿਤਕਾ ਦੇ ਪਿਤਾ ਦੇ ਬਿਆਨਾਂ 'ਤੇ ਜਸਪ੍ਰੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਪਰਮਜੀਤ ਕੌਰ, ਰੇਸ਼ਮ ਸਿੰਘ ਖਿਲਾਫ 304-ਬੀ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਟਾਂਡਾ 'ਚ ਕਹਿਰ ਵਰ੍ਹਾਅ ਰਿਹਾ ਕੋਰੋਨਾ, 8 ਹੋਰ ਪਾਜ਼ੇਟਿਵ ਮਾਮਲੇ ਆਏ ਸਾਹਮਣੇ 


author

Gurminder Singh

Content Editor

Related News