ਮੁੰਡਾ ਹੋਣ ਦੀ ਖਵਾਈ ਸੀ ਦਵਾਈ ਪਰ ਹੋਈ ਕੁੜੀ, ਹੁਣ ਸਹੁਰਿਆਂ ਨੇ ਘਰੋਂ ਕੱਢੀ ਗਰਭਵਤੀ ਜਨਾਨੀ
Tuesday, Apr 19, 2022 - 11:11 AM (IST)
ਰਾਜਾਸਾਂਸੀ (ਰਾਜਵਿੰਦਰ) - ਕਸਬਾ ਰਾਜਾਸਾਂਸੀ ਨਜ਼ਦੀਕ ਪੈਂਦੇ ਪਿੰਡ ਅਦਲੀਵਾਲਾ ’ਚ ਮੁੰਡਾ ਪੈਦਾ ਨਾ ਹੋਣ ’ਤੇ ਇਕ ਦੋ ਸਾਲ ਦੀ ਬੱਚੀ ਦੀ ਮਾਂ ਨੂੰ ਸਹੁਰਾ ਪਰਿਵਾਰ ਵੱਲੋਂ ਘਰੋਂ ਬਾਹਰ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਜਨਾਨੀ ਵਲੋਂ 2 ਸਾਲ ਦੀ ਬੱਚੀ ਸਮੇਤ ਲਗਾਤਾਰ ਕਰੀਬ ਤਿੰਨ ਦਿਨ ਤੋਂ ਸੁਹਰੇ ਪਰਿਵਾਰ ਦੇ ਘਰ ਸਾਹਮਣੇ ਇਨਸਾਫ ਲੈਣ ਲਈ ਧਰਨਾ ਦਿੱਤਾ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ
ਪੀੜਤ ਗਰਭਵਤੀ ਕੰਵਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 3 ਸਾਲ ਪਹਿਲਾਂ ਗੁਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਅਦਲੀਵਾਲ ਨਾਲ ਹੋਇਆ ਸੀ। ਵਿਆਹ ਦੌਰਾਨ ਮੇਰੇ ਮਾਤਾ-ਪਿਤਾ ਵੱਲੋਂ ਹੈਸੀਅਤ ਤੋਂ ਵੱਧ ਕੇ ਸਾਮਾਨ ਵੀ ਦਿੱਤਾ ਸੀ, ਜਿਸ ਦੇ ਬਾਵਜੂਦ ਉਸ ਦੇ ਪਤੀ ਵੱਲੋਂ ਉਸ ਦੀ ਰੋਜ਼ ਕੁੱਟਮਾਰ ਕੀਤੀ ਜਾਂਦੀ ਸੀ। ਉਸ ਨੇ ਦੱਸਿਆ ਕਿ ਮੈਂ ਆਪਣੇ ਮਾਂ-ਪਿਉ ਦੀ ਇੱਜ਼ਤ ਦੀ ਖਾਤਰ ਇਹ ਸਭ ਵੇਖ ਕੇ ਸਹਾਰਦੀ ਰਹੀ।
ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
ਉਸ ਨੇ ਕਿਹਾ ਕਿ ਇਸ ਉਪਰੰਤ ਮੇਰੇ ਘਰ ਇਕ ਕੁੜੀ ਪੈਦਾ ਹੋਈ, ਜਿਸ ਦੀ ਉਮਰ 2 ਸਾਲ ਹੈ। ਮੈਂ ਹੁਣ ਵੀ ਗਰਭਵਤੀ ਹਾਂ ਪਰ ਮੇਰੇ ਸਹੁਰੇ ਪਰਿਵਾਰ ਨੇ ਮੈਨੂੰ ਇਹ ਕਹਿ ਕੇ ਘਰੋਂ ਕੱਢ ਦਿੱਤਾ ਕਿ ਤੈਨੂੰ ਪਹਿਲਾਂ ਵੀ ਅਸੀਂ ਮੁੰਡਾ ਹੋਣ ਦੀ ਦਵਾਈ ਖਵਾਈ ਸੀ ਪਰ ਤੂੰ ਕੁੜੀ ਨੂੰ ਜਨਮ ਦਿੱਤਾ ਹੈ। ਹੁਣ ਵੀ ਤੇਰੇ ਘਰ ਕੁੜੀ ਹੋਵੇਗੀ। ਉਨ੍ਹਾਂ ਕਿਹਾ ਕਿ ਮੈਨੂੰ ਮੇਰੇ ਸਹੁਰੇ ਪਰਿਵਾਰ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਪਰ ਪੁਲਸ ਨੂੰ ਇਤਲਾਹ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਕੁੜੀ ਦੇ ਪੇਕੇ ਪਰਿਵਾਰ ਵੱਲੋਂ ਇਨਸਾਫ਼ ਲੈਣ ਲਈ ਅੰਮ੍ਰਿਤਸਰ ਅਜਨਾਲਾ ਰੋਡ ’ਤੇ ਪੁਲਸ ਖਿਲਾਫ਼ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕੀਤੀ ਗਈ ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ
ਇਸ ਸਬੰਧੀ ਜਦ ਲੜਕੀ ਦੇ ਸਹੁਰਾ ਪਿਤਾ ਬਲਵਿੰਦਰ ਸਿੰਘ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਉਕਤ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਜਦੋਂ ਦਾ ਵਿਆਹ ਹੋਇਆ ਹੈ, ਇਨ੍ਹਾਂ ਦੋਵਾਂ ਪਤੀ ਪਤਨੀ ਦਾ ਆਪਸ ਲੜਾਈ ਝਗੜਾ ਹੁੰਦਾ ਰਿਹਾ ਹੈ। ਦੋਵੇਂ ਪਰਿਵਾਰਾਂ ਵੱਲੋਂ ਕਈ ਵਾਰ ਪੰਚਾਇਤਾਂ ਵੀ ਬੈਠੀਆਂ ਹਨ ਤੇ ਸਮਝੌਤਾ ਕਰਵਾ ਕੇ ਰਾਜੀਨਾਮਾ ਵੀ ਕਰਵਾਇਆ ਗਿਆ ਹੈ। ਇਸ ਸਬੰਧੀ ਪੁਲਸ ਥਾਣਾ ਰਾਜਾਸਾਂਸੀ ਦੇ ਮੁਖੀ ਗੁਰਪ੍ਰੀਤ ਸਿੰਘ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ