ਜਵਾਈ ਦਾ ਖੌਫ਼ਨਾਕ ਕਾਰਾ, ਸਹੁਰੇ ਪਰਿਵਾਰ ਘਰ ਆ ਕੇ ਕਰ ਗਿਆ ਵੱਡਾ ਕਾਂਡ

Sunday, Sep 22, 2024 - 12:19 PM (IST)

ਅੰਮ੍ਰਿਤਸਰ- ਪੰਜਾਬ 'ਚ ਆਏ ਦਿਨ ਲੜਾਈ-ਝਗੜੇ ਅਤੇ ਲੁੱਟ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੋੜਾ ਫਾਟਕ ਦਸ਼ਮੇਸ਼ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ ਜਿਥੇ ਸ਼ਾਮ ਇੱਕ ਘਰੇਲੂ ਝਗੜੇ ਨੇ ਭਿਆਨਕ ਰੂਪ ਧਾਰਨ ਕਰ ਲਿਆ ਜਿਹਦੇ ਚਲਦੇ ਜਵਾਈ ਨੇ ਸਹੁਰੇ ਪਰਿਵਾਰ ਘਰ ਆ ਕੇ ਭੰਨਤੋੜ ਕੀਤੀ ਤੇ ਗੋਲੀਆਂ ਚਲਾ ਕੇ  ਹਮਲਾ ਕੀਤਾ ਹੈ। ਇਸ ਦੌਰਾਨ ਸਹੁਰੇ ਪਰਿਵਾਰ ਨੇ ਭੱਜ ਕੇ ਆਪਣੀ ਜਾਨ ਬਚਾਈ ਤੇ ਜਵਾਬੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਵੀ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਦੀ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ- ਸ਼ੱਕੀ ਹਾਲਾਤ 'ਚ ਨਵ-ਵਿਆਹੁਤਾ ਦੀ ਮੌਤ, ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਇਸ ਮੌਕੇ ਪੀੜਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਕੁੜੀ ਨੂੰ ਉਨ੍ਹਾਂ ਦਾ ਜਵਾਈ ਕਾਫੀ ਤੰਗ ਪਰੇਸ਼ਾਨ ਅਤੇ ਕੁੱਟਮਾਰ ਕਰਦਾ ਸੀ ਜਿਹਦੇ ਚਲਦੇ ਉਹ ਸਾਡੇ ਘਰ ਰਹਿ ਰਹੀ ਸੀ ਤੇ ਸਾਡਾ ਜਵਾਈ ਉਸ ਨੂੰ ਲੈਣ ਲਈ ਆਇਆ ਤਾਂ ਅਸੀਂ ਉਸ  ਭੇਜਣ ਤੋਂ ਮਨਾ ਕਰ ਦਿੱਤਾ ਜਿਸ 'ਤੇ ਉਸਨੇ ਆਪਣੇ 8 ਤੋਂ 10 ਸਾਥੀਆਂ ਨੂੰ ਨਾਲ ਲੈ ਕੇ ਪਹਿਲਾਂ ਸਾਡੇ ਘਰ 'ਚ ਆ ਕੇ ਭੰਨਤੋੜ ਕੀਤੀ । ਉਸ ਤੋਂ ਬਾਅਦ ਜਦੋਂ ਅਸੀਂ ਆਪਣਾ ਦਰਵਾਜ਼ਾ ਬੰਦ ਕਰ ਲਿਆ ਤਾਂ ਉਸਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਇੱਟਾਂ-ਰੋੜੇ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ  ਅਤੇ ਮੌਕੇ 'ਤੇ ਪੁੱਜੇ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ।

PunjabKesari

ਇਹ ਵੀ ਪੜ੍ਹੋ-  ਪੰਜਾਬ ਸਰਕਾਰ ਵਲੋਂ ਭਲਕੇ ਛੁੱਟੀ ਦਾ ਐਲਾਨ, ਸਕੂਲ, ਦਫ਼ਤਰ ਰਹਿਣਗੇ ਬੰਦ

ਇਸ ਮੌਕੇ ਪੁਲਸ ਅਧਿਕਾਰੀ ਨੇ ਮੀਡੀਆ ਨੂੰ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਪਰਿਵਾਰਿਕ ਝਗੜਾ ਸੀ। ਜਵਾਈ ਨੇ ਸੁਹਰੇ ਘਰ ਭੰਨ-ਤੋੜ ਕੀਤੀ ਤੇ ਗੋਲੀਆਂ ਚਲਾਈਆਂ  ਹਨ। ਪੁਲਸ ਨੂੰ ਮੌਕੇ 'ਤੇ ਦੋ ਗੋਲੀਆਂ ਬਰਾਮਦ ਹੋਈਆਂ ਹਨ। ਪਲਵੀ ਨਾਂ ਦੀ ਕੁੜੀ ਨੂੰ ਉਸ ਦਾ ਘਰ ਵਾਲਾ ਵਿਸ਼ਾਲ ਕੁੱਟਮਾਰ ਕਰਦਾ ਸੀ ਜਿਸ ਦੇ ਚਲਦੇ ਉਹ ਆਪਣੇ ਪੇਕੇ ਘਰ ਰਹਿ ਰਹੀ ਸੀ ਤੇ ਅੱਜ ਵਿਸ਼ਾਲ ਨੇ ਆ ਕੇ ਉਨ੍ਹਾਂ ਘਰ ਭੰਨ-ਤੋੜ ਕੀਤੀ ਤੇ ਗੋਲੀਆਂ ਚਲਾਈਆਂ। ਜਿਸ 'ਤੇ ਮੁਕਦਮਾ ਦਰਜ ਕਰਕੇ ਜਾਂਚ ਕਰ ਰਹੇ ਹਾਂ ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਆਇਆ ਬਾਘ, ਲੋਕਾਂ 'ਚ ਦਹਿਸ਼ਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News