8 ਮਹੀਨੇ ਪਹਿਲਾਂ ਵਿਆਹੀ ਕੁੜੀ ਵੱਲੋਂ ਖ਼ੁਦਕੁਸ਼ੀ, ਸਹੁਰਾ ਪਰਿਵਾਰ 'ਤੇ ਗੰਭੀਰ ਇਲਜ਼ਾਮ

02/12/2021 11:59:17 AM

ਮੋਗਾ (ਆਜ਼ਾਦ)-ਮੋਗਾ ਜ਼ਿਲ੍ਹੇ ਦੇ ਪਿੰਡ ਬੰਬੀਹਾ ਭਾਈ ਨਿਵਾਸੀ ਸੁਖਪ੍ਰੀਤ ਕੌਰ ਵੱਲੋਂ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਦੇ ਦੂਸਰੇ ਮੈਂਬਰਾਂ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਖਤਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਕੁੜੀ ਨੂੰ ਸਹੁਰੇ ਪਰਿਵਾਰ ਨੇ ਮਾਰਿਆ ਹੈ। ਸਮਾਲਸਰ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਥਾਣਾ ਸਮਾਲਸਰ ਦੇ ਮੁੱਖ ਅਫਸਰ ਇੰਸਪੈਕਟਰ ਜਗਤਾਰ ਸਿੰਘ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਮ੍ਰਿਤਕਾ ਦੀ ਮਾਤਾ ਕੁਲਵਿੰਦਰ ਕੌਰ ਨਿਵਾਸੀ ਸੇਖਾਂ ਕਲਾਂ ਨੇ ਕਿਹਾ ਕਿ ਉਸਦੀ ਕੁੜੀ ਸੁਖਪ੍ਰੀਤ ਕੌਰ ਦਾ ਵਿਆਹ 8 ਮਹੀਨੇ ਪਹਿਲਾਂ ਬੋਹੜ ਸਿੰਘ ਪੁੱਤਰ ਜਸਮੇਲ ਸਿੰਘ ਨਿਵਾਸੀ ਬੰਬੀਹਾ ਭਾਈ ਨਾਲ ਹੋਇਆ ਸੀ।

ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਫੈਸਲਾ, ਹਰਪਾਲ ਸਿੰਘ ਸੰਘਾ ਨੂੰ ਕੀਤਾ ਬਹਾਲ

ਵਿਆਹ ਸਮੇਂ ਅਸੀਂ ਆਪਣੀ ਕੁੜੀ ਨੂੰ ਆਪਣੀ ਹੈਸੀਅਤ ਅਨੁਸਾਰ ਦਾਜ ਵੀ ਦਿੱਤਾ, ਵਿਆਹ ਦੇ ਬਾਅਦ ਮੇਰੀ ਧੀ ਨੂੰ ਹੋਰ ਦਾਜ ਅਤੇ ਮਾਪਿਆਂ ਤੋਂ ਮੋਟਰਸਾਈਕਲ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਲੱਗੇ, ਜਿਸ ’ਤੇ ਅਸੀਂ ਉਸਦੇ ਪਤੀ ਅਤੇ ਸਹੁਰੇ ਪਰਿਵਾਰ ਦੂਜੇ ਮੈਂਬਰਾਂ ਨੂੰ ਸਮਝਾਉਣ ਦਾ ਯਤਨ ਕੀਤਾ, ਪਰ ਇਸ ਦੇ ਬਾਅਦ ਉਹ ਮੇਰੀ ਕੁੜੀ ਨੂੰ ਬੁਲੇਟ ਮੋਟਰਸਾਈਕਲ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਲੱਗੇ। ਮੇਰੀ ਧੀ ਨੇ ਬੀਤੀ 10 ਫਰਵਰੀ ਨੂੰ ਸਵੇਰੇ 8 ਵਜੇ ਟੈਲੀਫੋਨ ਕਰ ਕੇ ਦੱਸਿਆ ਕਿ ਮੇਰਾ ਪਤੀ ਅਤੇ ਸਹੁਰਾ ਪਰਿਵਾਰ ਦੇ ਦੂਸਰੇ ਮੈਂਬਰ ਮੇਰੀ ਕੁੱਟ-ਮਾਰ ਕਰ ਰਹੇ ਹਨ ਅਤੇ ਮੇਰੀ ਜਾਨ ਨੂੰ ਖ਼ਤਰਾ ਹੈ, ਜਿਸ ’ਤੇ ਅਸੀਂ ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਪਿੰਡ ਪੁੱਜੇ ਤਾਂ ਪਤਾ ਲੱਗਾ ਕਿ ਸਾਡੀ ਕੁੜੀ ਨੂੰ ਸਹੁਰੇ ਪਰਿਵਾਰ ਦੇ ਦੂਸਰੇ ਮੈਂਬਰਾਂ ਨੇ ਰਲ ਕੇ ਮਾਰ ਦਿੱਤਾ ਹੈ ਅਤੇ ਉਸਦੀ ਲਾਸ਼ ਗਾਡਰ ਨਾਲ ਲਟਕ ਰਹੀ ਸੀ।

ਇਹ ਵੀ ਪੜ੍ਹੋ: ਸਿੰਘੂ ਸਰਹੱਦ ’ਤੇ ਵਿਕਣ ਲੱਗੇ ਟਿਕੈਤ ਦੀਆਂ ਤਸਵੀਰਾਂ ਵਾਲੇ ਸਟਿੱਕਰ 

ਸਾਨੂੰ ਪੂਰਾ ਯਕੀਨ ਹੈ ਕਿ ਮੇਰੀ ਕੁੜੀ ਸੁਖਪ੍ਰੀਤ ਕੌਰ ਦੀ ਹੱਤਿਆ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸਮਾਲਸਰ ਪੁਲਸ ਵਲੋਂ ਮ੍ਰਿਤਕਾ ਦੇ ਪਤੀ ਬੋਹੜ ਸਿੰਘ, ਸੱਸ ਬਿੰਦਰ ਕੌਰ ਅਤੇ ਸਹੁਰਾ ਜਸਮੇਲ ਸਿੰਘ ਨਿਵਾਸੀ ਪਿੰਡ ਬੰਬੀਹਾ ਭਾਈ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਜਦੋਂ ਇਸ ਸਬੰਧ ਵਿਚ ਉਨ੍ਹਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ:  ਬਾਦਲਾਂ ਦੀ ਨੂੰਹ ਨੂੰ ਹਰਾਉਣ ਤੋਂ ਬਾਅਦ ਕੋਈ ਚੋਣ ਨਹੀਂ ਲੜਾਗਾਂ: ਰਾਜਾ ਵੜਿੰਗ

Shyna

This news is Content Editor Shyna