ਦੁਖ਼ਦਾਇਕ ਖ਼ਬਰ: ਲੇਹ ਲੱਦਾਖ 'ਚ ਮੋਗਾ ਦਾ ਫ਼ੌਜੀ ਜਵਾਨ ਹੋਇਆ ਸ਼ਹੀਦ
Saturday, Nov 12, 2022 - 06:54 PM (IST)

ਮੋਗਾ (ਗੋਪੀ ਰਾਊਕੇ)- ਲੇਹ ਲੱਦਾਖ ਤੋਂ ਦੁਖ਼ਦਾਇਕ ਖ਼ਬਰ ਸਾਹਮਣੇ ਆਈ ਹੈ। ਇਥੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਸੈਨਿਕ ਨਾਇਕ ਸੁਖਵਿੰਦਰ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਦਰਅਸਲ ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਗਰਬੀ ਦੇ ਇਕ ਸੈਨਿਕ ਨਾਇਕ ਸੁਖਵਿੰਦਰ ਸਿੰਘ ਦੀ ਲੇਹ ਲੱਦਾਖ ਵਿਖੇ ਡਿਊਟੀ ਦੌਰਾਨ ਬਰਫ਼ ਤੋਂ ਤਿਲਕ ਕੇ ਡਿੱਗਣ ਕਾਰਨ ਸ਼ਹੀਦ ਹੋਇਆ। ਮਿਲੀ ਜਾਣਕਾਰੀ ਅਨੁਸਾਰ ਸ਼ਹੀਦ ਸੁਖਵਿੰਦਰ ਸਿੰਘ 12 ਸਾਲ ਪਹਿਲਾਂ ਫ਼ੌਜ ਵਿੱਚ ਭਰਤੀ ਹੋਇਆ ਸੀ। ਉਸ ਦੀ ਮ੍ਰਿਤਕ ਦੇਹ ਅਜੇ ਆਉਣੀ ਬਾਕੀ ਹੈ ਮ੍ਰਿਤਕ ਆਪਣੇ ਪਿੱਛੇ ਇਕ ਬੇਟੀ ਇਕ ਬੇਟਾ ਪਤਨੀ ਅਤੇ ਬਿਰਧ ਮਾਪਿਆਂ ਨੂੰ ਛੱਡ ਗਿਆ ਹੈ।
ਇਹ ਵੀ ਪੜ੍ਹੋ : ਫਗਵਾੜਾ ਦੇ ਸਿਵਲ ਹਸਪਤਾਲ ’ਚ ਨੌਜਵਾਨ ਦੀ ਮੌਤ ਮਗਰੋਂ ਭੜਕਿਆ ਪਰਿਵਾਰ, ਡਾਕਟਰ ਦੀ ਕੀਤੀ ਕੁੱਟਮਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।