ਲੁਧਿਆਣਾ ’ਚ ਕਾਂਗਰਸ ਛੱਡਣ ਵਾਲੇ 6 ਆਗੂ ਬਣੇ ‘ਆਪ’ ਦੇ ਵਿਧਾਇਕ
Saturday, Mar 12, 2022 - 12:46 AM (IST)
ਲੁਧਿਆਣਾ (ਹਿਤੇਸ਼)- ਪੰਜਾਬ ’ਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੱਗਭਗ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੇ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਦੂਜੀਆਂ ਪਾਰਟੀਆਂ ਜੁਆਇਨ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ। ਇਨ੍ਹਾਂ ’ਚੋਂ ਕਈ ਨੇਤਾਵਾਂ ਨੂੰ ਦੂਜੀਆਂ ਪਾਰਟੀਆਂ ਤੋਂ ਟਿਕਟ ਮਿਲ ਵੀ ਗਈ ਅਤੇ ਉਹ ਵਿਧਾਇਕ ਬਣਨ ’ਚ ਕਾਮਯਾਬ ਹੋ ਗਏ ਹਨ, ਜਿਨ੍ਹਾਂ ’ਚ ਇਕੱਲੇ ਲੁਧਿਆਣਾ ਦੇ 6 ਆਗੂ ਹਨ, ਜੋ ਕਾਂਗਰਸ ਛੱਡਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਬਣ ਗਏ ਹਨ, ਜਿਨ੍ਹਾਂ ’ਚ ਕੁਲਵੰਤ ਸਿੱਧੂ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਗੋਗੀ, ਹਰਦੀਪ ਮੁੰਡੀਆਂ, ਭੋਲਾ ਗਰੇਵਾਲ, ਹਾਕਮ ਸਿੰਘ ਠੇਕੇਦਾਰ ਦੇ ਨਾਂ ਸ਼ਾਮਲ ਹਨ।
ਇਹ ਖ਼ਬਰ ਪੜ੍ਹੋ- ਪਾਕਿ ਦੌਰੇ 'ਤੇ ਗਈ ਆਸਟਰੇਲੀਆਈ ਟੀਮ ਖਾ ਰਹੀ ਦਾਲ-ਰੋਟੀ, ਲਾਬੁਸ਼ੇਨ ਨੇ ਸ਼ੇਅਰ ਕੀਤੀ ਤਸਵੀਰ
ਇਨ੍ਹਾਂ ਨੇਤਾਵਾਂ ਨੇ ਵੀ ਬਦਲੀਆਂ ਪਾਰਟੀਆਂ --
ਮਦਨ ਲਾਲ ਬੱਗਾ : ਕਾਂਗਰਸ ਤੇ ਅਕਾਲੀ ਦਲ ’ਚ ਰਹਿ ਚੁੱਕੇ ਹਨ।
ਮਨਿੰਦਰ ਗਿਆਸਪੁਰਾ : ਲੋਕ ਇਨਸਾਫ ਪਾਰਟੀ ਦੀ ਟਿਕਟ ’ਤੇ ਫਤਿਹਗੜ੍ਹ ਸਾਹਿਬ ਸੀਟ ਤੋਂ ਚੋਣ ਲੜ ਚੁੱਕੇ ਹਨ।
ਇਨ੍ਹਾਂ ਨੂੰ ਇਕ ਅਤੇ ਦੋ ਵਾਰ ਦੀ ਹਾਰ ਤੋਂ ਬਾਅਦ ਮਿਲੀ ਜਿੱਤ
ਲੁਧਿਆਣਾ ’ਚ ਆਮ ਆਦਮੀ ਪਾਰਟੀ ਦੇ ਜੋ ਵਿਧਾਇਕ ਬਣੇ ਹਨ, ਉਨ੍ਹਾਂ ’ਚੋਂ ਅਸ਼ੋਕ ਪਰਾਸ਼ਰ ਪੱਪੀ, ਜੀਵਨ ਸਿੰਘ ਸੰਗੋਵਾਲ ਇਕ ਅਤੇ ਮਦਨ ਲਾਲ ਬੱਗਾ, ਭੋਲਾ ਗਰੇਵਾਲ ਨੂੰ 2 ਵਾਰ ਦੀ ਹਾਰ ਤੋਂ ਬਾਅਦ ਜਿੱਤ ਮਿਲੀ ਹੈ।
ਇਹ ਖ਼ਬਰ ਪੜ੍ਹੋ- ਮਹਿਲਾ ਵਿਸ਼ਵ ਕੱਪ : ਦੱਖਣੀ ਅਫਰੀਕਾ ਦੀ ਪਾਕਿ 'ਤੇ 6 ਦੌੜਾਂ ਨਾਲ ਰੋਮਾਂਚਕ ਜਿੱਤ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।