ਨਵਾਂਸ਼ਹਿਰ ਜ਼ਿਲ੍ਹੇ 'ਚ 5 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ

Saturday, May 02, 2020 - 10:37 PM (IST)

ਨਵਾਂਸ਼ਹਿਰ ਜ਼ਿਲ੍ਹੇ 'ਚ 5 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ

ਨਵਾਂਸ਼ਹਿਰ (ਜੋਵਨਪ੍ਰੀਤ ਭੰਗਲ)- ਨਵਾਂਸ਼ਹਿਰ ਜ਼ਿਲ੍ਹੇ 'ਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ 5 ਵਿਅਕਤੀ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਤੋਂ ਆਏ ਸਨ। ਜ਼ਿਲੇ 'ਚ ਅੱਜ ਕੁੱਲ 37 ਰਿਪੋਰਟਾਂ ਆਈਆਂ ਜਿਨ੍ਹਾਂ 'ਚ 5 ਪਾਜ਼ੇਟਿਵ ਤੇ 32 ਨੈਗੇਟਿਵ ਹਨ। ਜ਼ਿਲ੍ਹੇ 'ਚ ਕੁੱਲ 99 ਸ਼ਰਧਾਲੂ ਹਜ਼ੂਰ ਸਾਹਿਬ ਤੋਂ ਆਏ ਹਨ

PunjabKesari

ਜਿਨ੍ਹਾਂ ਚੋਂ 1 ਸ਼ਰਧਾਲੂ ਪਹਿਲਾਂ ਹੀ ਪਾਜ਼ੇਟਿਵ ਆਇਆ ਸੀ ਤੇ 3 ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਸਨ। ਇਨ੍ਹਾਂ ਸ਼ਰਧਾਲੂਆਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਰਇਤ ਕਾਲਜ਼ ਰੈਲਮਾਜ਼ਰਾ ਤੇ ਅੰਬੇਡਕਰ ਭਵਨ ਬਹਿਰਾਮ ਵਿਖੇ ਕੁਆਰੰਟਾਈਨ ਕੀਤਾ ਗਿਆ ਸੀ। ਜਿਸ ਦੇ ਨਾਲ ਹੀ ਜ਼ਿਲ੍ਹੇ 'ਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 9 ਹੋ ਗਈ ਹੈ ।


author

Bharat Thapa

Content Editor

Related News