ਫਗਵਾੜਾ ’ਚ ਦਿਨ ਚੜ੍ਹਦੇ ਹੀ ਲੁਟੇਰਿਆਂ ਨੇ ਨਿੱਜੀ ਕੰਪਨੀ ਤੋਂ ਲੱਖਾਂ ਰੁਪਏ ਲੁੱਟੇ

Tuesday, Jan 04, 2022 - 03:24 PM (IST)

ਫਗਵਾੜਾ ’ਚ ਦਿਨ ਚੜ੍ਹਦੇ ਹੀ ਲੁਟੇਰਿਆਂ ਨੇ ਨਿੱਜੀ ਕੰਪਨੀ ਤੋਂ ਲੱਖਾਂ ਰੁਪਏ ਲੁੱਟੇ

ਫਗਵਾੜਾ (ਜਲੋਟਾ) :  ਫਗਵਾੜਾ ’ਚ ਅੱਜ ਦਿਨ ਚੜ੍ਹਦਿਆਂ ਹੀ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇੱਥੇ ਧਿਆਨ ਸਿੰਘ ਕਾਲੋਨੀ ਵਿਖੇ ਇਕ ਨਿੱਜੀ ਫਾਇਨਾਂਸ ਕੰਪਨੀ ਤੋਂ ਲੱਖਾਂ ਰੁਪਏ ਦੀ ਲੁੱਟ ਨੂੰ ਅੰਜਾਮ ਦੇਣ ਦੀ ਸਨਸਨੀਖੇਜ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਲੁੱਟ ਦੀ ਹੋਈ ਇਸ ਵੱਡੀ ਵਾਰਦਾਤ ਤੋਂ ਬਾਅਦ ਮੌਕੇ ’ਤੇ ਸੀ. ਆਈ. ਏ. ਸਟਾਫ਼ ਫਗਵਾੜਾ ਦੀ ਪੁਲਸ ਮੌਜੂਦ ਹੈ ਅਤੇ ਲੁੱਟਖੋਹ ਸੰਬਧੀ ਜਾਣਕਾਰੀ ਲੈ ਰਹੀ ਹੈ। ਇਸ ਦੌਰਾਨ ਲੁੱਟ ਦਾ ਸ਼ਿਕਾਰ ਬਣੀ ਕੰਪਨੀ ਦੇ ਕਰਿੰਦਿਆਂ ਨੇ ਪੁਲਸ ਨੂੰ ਦਿੱਤੀ ਜਾਣਕਾਰੀ ’ਚ ਦੱਸਿਆ ਹੈ ਕਿ ਦੋ ਮੋਟਰਸਾਈਕਲ ਸਵਾਰ ਲੁਟੇਰੇ ਕੰਪਨੀ ’ਚ ਆਏ ਅਤੇ ਉਨ੍ਹਾਂ ਮੌਕੇ ’ਤੇ ਮੌਜੂਦ ਸਟਾਫ਼ ਨੂੰ ਡਰਾ ਧਮਕਾ ਕੇ ਕੈਸ਼ ਵਾਲਾ ਬਕਸਾ ਲੁੱਟ ਲਿਆ। ਦੱਸਿਆ ਜਾਂਦਾ ਹੈ ਕਿ ਲੁੱਟੇ ਗਏ ਕੈਸ਼ ਬਾਕਸ ’ਚ ਚਾਰ ਲੱਖ ਦੇ ਕਰੀਬ ਰਾਸ਼ੀ ਮੌਜੂਦ ਹੈ।

ਇਹ ਵੀ ਪੜ੍ਹੋ : ਕਾਂਗਰਸ ’ਚ ਆਏ ਸਿੱਧੂ ਮੂਸੇਵਾਲਾ ਨੇ ਵਿਖਾਏ ਬਾਗੀ ਤੇਵਰ, ਦਿੱਤੀ ਇਹ ਚਿਤਾਵਨੀ!

ਇਹ ਲੁੱਟ ਦੀ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ’ਚ ਰਿਕਾਰਡ ਹੋਈ ਹੈ ਅਤੇ ਪੁਲਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉੱਧਰ ਦੂਜੇ ਪਾਸੇ ਧਿਆਨ ਸਿੰਘ ਕਾਲੋਨੀ ਵਿਖੇ ਸੈਟਿਨ ਕ੍ਰੈਡਿਟ ਕੇਅਰ ਨੈੱਟਵਰਕ ਲਿਮਟਿਡ ਦੇ ਦਫ਼ਤਰ ’ਚ ਹੋਈ ਇਸ ਲੁੱਟ ਤੋਂ ਬਾਅਦ ਲੋਕਾਂ ’ਚ ਭਾਰੀ ਡਰ ਅਤੇ ਦਹਿਸ਼ਤ ਪਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ ਫਗਵਾੜਾ ਦੀ ਇਹ ਕੰਪਨੀ ਲੋਕਾਂ ਨੂੰ ਵਿਆਜ ’ਤੇ ਪੈਸੇ ਆਦਿ ਦਿੰਦੀ ਹੈ । 

ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਪਾਬੰਦੀਆਂ ਲਗਾਏ ਜਾਣ ਤੋਂ ਬਾਅਦ ਸਿਹਤ ਮੰਤਰੀ ਦਾ ਵੱਡਾ ਬਿਆਨ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News