ਸ਼ੁੱਭਕਰਨ ਦੀ ਮੌਤ ਦੇ ਰੋਸ ਵਜੋਂ ਹਾਈਕੋਰਟ ਵਿਚ ਵਕੀਲਾਂ ਨੇ ਰੱਖਿਆ ਵਰਕ ਸਸਪੈਂਡ, ਕੀਤੀ ਇਨਸਾਫ਼ ਦੀ ਮੰਗ

Saturday, Feb 24, 2024 - 10:29 AM (IST)

ਸ਼ੁੱਭਕਰਨ ਦੀ ਮੌਤ ਦੇ ਰੋਸ ਵਜੋਂ ਹਾਈਕੋਰਟ ਵਿਚ ਵਕੀਲਾਂ ਨੇ ਰੱਖਿਆ ਵਰਕ ਸਸਪੈਂਡ, ਕੀਤੀ ਇਨਸਾਫ਼ ਦੀ ਮੰਗ

ਚੰਡੀਗੜ੍ਹ (ਗੰਭੀਰ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸੱਦੇ ’ਤੇ ਸ਼ੁੱਕਰਵਾਰ ਨੂੰ ਵਕੀਲਾਂ ਨੇ ਪੰਜਾਬ ਦੇ ਖਨੌਰੀ ਸਰਹੱਦ ’ਤੇ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਸ਼ੁੱਭਕਰਨ ਦੀ ਮੌਤ ਦੇ ਰੋਸ ਵਜੋਂ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਕੰਮਕਾਜ ਠੱਪ ਕਰ ਦਿੱਤਾ। ਬਾਰ ਐਸੋਸੀਏਸ਼ਨ ਨੇ ਵੀਰਵਾਰ ਨੂੰ ਇਸ ਸਬੰਧੀ ਐਲਾਨ ਕੀਤਾ ਸੀ। ਹਾਲਾਂਕਿ, ਹਰਿਆਣਾ ਦੇ ਐਡਵੋਕੇਟ ਜਨਰਲ ਬਲਦੇਵ ਰਾਜ ਮਹਾਜਨ ਦੇ ਦਫ਼ਤਰ ਤੋਂ ਇਕ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਸਾਰੇ ਕਾਨੂੰਨ ਅਧਿਕਾਰੀ ਆਪੋ-ਆਪਣੇ ਠੇਕੇ ਵਾਲੀਆਂ ਅਦਾਲਤਾਂ ਵਿਚ ਹਾਜ਼ਰ ਰਹਿਣਗੇ।

ਇਹ ਵੀ ਪੜ੍ਹੋ :   ਕਿਸਾਨ ਅੰਦੋਲਨ 2.0 : ਕਿਸਾਨ ਅੱਜ ਮਨਾਉਣਗੇ ਕਾਲਾ ਦਿਨ, 26 ਨੂੰ ਹੋਵੇਗੀ ਟਰੈਕਟਰ ਪਰੇਡ

ਸ਼ੁਭਕਰਨ ਦੀ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਤੇ 29 ਫਰਵਰੀ ਨੂੰ ਸੁਣਵਾਈ ਹੋਣੀ ਹੈ। ਬੁੱਧਵਾਰ ਨੂੰ ਪ੍ਰਦਰਸ਼ਨ ਦੌਰਾਨ ਸ਼ੁਭਕਰਨ ਦੀ ਮੌਤ ਹੋ ਗਈ ਸੀ। ਕਿਸਾਨ ਯੂਨੀਅਨ ਵਲੋਂ ਦੱਸਿਆ ਗਿਆ ਹੈ ਕਿ ਸ਼ੁਭਕਰਨ ਦੇ ਸਿਰ ਵਿਚ ਗੋਲੀ ਲੱਗੀ ਸੀ।

ਇਹ ਵੀ ਪੜ੍ਹੋ :    ‘ਨਹੀਂ ਹੋ ਸਕਿਆ ਸ਼ੁਭਕਰਨ ਦਾ ਸਸਕਾਰ, ਮਾਰਨ ਵਾਲੇ ਹਰਿਆਣਾ ਦੇ ਅਧਿਕਾਰੀਆਂ ’ਤੇ ਦਰਜ ਹੋਵੇ 302 ਦਾ ਕੇਸ'

ਇਹ ਵੀ ਪੜ੍ਹੋ :   ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News