ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਦੇ 2700 ਨਵੇਂ ਮਾਮਲੇ ਆਏ ਸਾਹਮਣੇ, 43 ਦੀ ਮੌਤ

03/25/2021 8:42:13 PM

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਵੀਰਵਾਰ ਨੂੰ ਪੰਜਾਬ 'ਚ ਕੋਰੋਨਾ ਦੇ 2700 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 43 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 222937 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 6517 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 40898 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 2700 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5744842 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ:- ਵੱਡੀ ਖ਼ਬਰ: ਮਾਛੀਵਾੜਾ ਸਾਹਿਬ 'ਚ ਨਾਮੀ ਪਰਿਵਾਰ ਦੇ 4 ਮੈਂਬਰ ਭੇਦਭਰੇ ਢੰਗ ਨਾਲ ਲਾਪਤਾ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 340, ਜਲੰਧਰ 413, ਪਟਿਆਲਾ 231, ਐਸ. ਏ. ਐਸ. ਨਗਰ 321, ਅੰਮ੍ਰਿਤਸਰ 297, ਗੁਰਦਾਸਪੁਰ 233, ਬਠਿੰਡਾ 99, ਹੁਸ਼ਿਆਰਪੁਰ 217, ਫਿਰੋਜ਼ਪੁਰ 69, ਪਠਾਨਕੋਟ 50, ਸੰਗਰੂਰ 37, ਕਪੂਰਥਲਾ 19, ਫਰੀਦਕੋਟ 30, ਸ੍ਰੀ ਮੁਕਤਸਰ ਸਾਹਿਬ 40, ਫਾਜ਼ਿਲਕਾ 38, ਮੋਗਾ 83, ਰੋਪੜ 37, ਫਤਿਹਗੜ੍ਹ ਸਾਹਿਬ 31, ਬਰਨਾਲਾ 46, ਤਰਨਤਾਰਨ 4, ਐਸ. ਬੀ. ਐਸ. ਨਗਰ 49 ਅਤੇ ਮਾਨਸਾ ਤੋਂ 16 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ:- ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਬੀਬੀ ਜਗੀਰ ਕੌਰ ਨੇ PM ਮੋਦੀ ਨੂੰ ਲਿਖਿਆ ਪੱਤਰ

ਉੱਥੇ ਹੀ ਸੂਬੇ 'ਚ ਅੱਜ 43 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 2, ਫਿਰੋਜ਼ਪੁਰ 1, ਗੁਰਦਾਸਪੁਰ 1, ਹੁਸ਼ਿਆਰਪੁਰ 6, ਜਲੰਧਰ 11, ਲੁਧਿਆਣਾ 7, ਐਸ.ਏ.ਐਸ ਨਗਰ 2, ਪਟਿਆਲਾ 2, ਸੰਗਰੂਰ 1 ਅਤੇ ਐੱਸ.ਬੀ.ਐੱਸ ਨਗਰ 'ਚ 8 ਦੀ ਕੋਰੋਨਾ ਕਾਰਨ ਮੌਤ ਹੋਈ ਹੈ।


Bharat Thapa

Content Editor

Related News