ਪੰਜਾਬ ’ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 2427 ਮਾਮਲੇ ਆਏ ਸਾਹਮਣੇ, 5 ਦੀ ਮੌਤ

Thursday, Jan 06, 2022 - 11:19 PM (IST)

ਪੰਜਾਬ ’ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 2427 ਮਾਮਲੇ ਆਏ ਸਾਹਮਣੇ, 5 ਦੀ ਮੌਤ

ਜਲੰਧਰ (ਬਿਊਰੋ)-ਪੰਜਾਬ ’ਚ ਕੋਰੋਨਾ ਦਾ ਕਹਿਰ ਅੱਜ ਵੀ ਜਾਰੀ ਰਿਹਾ। ਕੋਰੋਨਾ ਦੇ ਮਾਮਲੇ ਘਟਣ ਦੀ ਥਾਂ ਲਗਾਤਾਰ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਸੂਬੇ ’ਚ 2427 ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਖ਼ਤਰਨਾਕ ਵਾਇਰਸ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 687, ਲੁਧਿਆਣਾ ’ਚ 292, ਜਲੰਧਰ ’ਚ 294 ਕੋਰੋਨਾ ਮਾਮਲੇ ਤੇ 1 ਓਮੀਕਰੋਨ ਮਾਮਲਾ, ਐੱਸ. ਏ. ਐੱਸ. ’ਚ 364, ਪਠਾਨਕੋਟ ’ਚ 187, ਅੰਮ੍ਰਿਤਸਰ ’ਚ 131, ਫਤਿਹਗੜ੍ਹ ਸਾਹਿਬ ’ਚ 78, ਗੁਰਦਾਸਪੁਰ ’ਚ 71, ਹੁਸ਼ਿਆਰਪੁਰ ’ਚ 116, ਬਠਿੰਡਾ ’ਚ 45, ਰੋਪੜ ’ਚ 22, ਤਰਨਤਾਰਨ ’ਚ 18, ਫਿਰੋਜ਼ਪੁਰ ’ਚ 18, ਸੰਗਰੂਰ ’ਚ 13, ਮੋਗਾ ’ਚ 22, ਕਪੂਰਥਲਾ ’ਚ 20, ਬਰਨਾਲਾ ’ਚ 10, ਫਾਜ਼ਿਲਕਾ ’ਚ 9, ਫਰੀਦਕੋਟ ’ਚ 13 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮਾਨਸਾ ਜ਼ਿਲ੍ਹੇ ’ਚ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ।

ਇਹ ਵੀ ਪੜ੍ਹੋ : ਆਖਰੀ ਸਮੇਂ ’ਚ ਬਦਲਿਆ PM ਮੋਦੀ ਦਾ ਪ੍ਰੋਗਰਾਮ, ਸੂਬਾ ਪੁਲਸ ਦਾ ਨਹੀਂ ਕੋਈ ਦੋਸ਼ : CM ਚੰਨੀ

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 611102 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 16662 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ’ਚ 6687 ਲੋਕ ਅਜਿਹੇ ਹਨ, ਜੋ ਅਜੇ ਵੀ ਕੋਰੋਨਾ ਪਾਜ਼ੇਟਿਵ ਹਨ। 587753 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲੱਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਜੇਕਰ ਇਸ ਸਮੇਂ ਦਰਮਿਆਨ ਕੋਈ ਬਿਨਾਂ ਕਿਸੇ ਜ਼ਰੂਰੀ ਕੰਮ ਜਾਂ ਮੈਡੀਕਲ ਜ਼ਰੂਰਤ ਦੀ ਬਿਨਾਂ ਘੁੰਮਦਾ ਪਾਇਆ ਗਿਆ ਤਾਂ ਉਸ ’ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮਾਨਸਾ ਦੇ ਪਿੰਡ ਮੂਸਾ ’ਚ ਵੱਡੀ ਵਾਰਦਾਤ, ਮਾਂ-ਪੁੱਤ ਦਾ ਬੇਰਹਿਮੀ ਨਾਲ ਕਤਲ, ਧੜ ਨਾਲੋਂ ਵੱਖ ਕੀਤਾ ਮਾਂ ਦਾ ਸਿਰ

ਸਰਕਾਰ ਵੱਲੋਂ ਕੋਰੋਨਾ ਹਦਾਇਤਾਂ ਤਹਿਤ ਮਾਸਕ ਪਹਿਨਣਾ ਇਕ ਵਾਰ ਫਿਰ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਰੈਸਟੋਰੈਂਟ, ਹੋਟਲ, ਬਾਰ ਆਦਿ ਥਾਂਵਾਂ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਹੁਕਮ ਕੀਤੇ ਗਏ ਹਨ। ਇਸ ਦੇ ਨਾਲ ਹੀ ਬੱਸਾਂ ਨੂੰ ਵੀ 50 ਫੀਸਦੀ ਸਮਰੱਥਾ ਨਾਲ ਚੱਲਾਉਣ ਦੀ ਹਿਦਾਇਤ ਦਿੱਤੀ ਗਈ ਹੈ। ਹੀ ਸਕੂਲਾਂ-ਕਾਲਜਾਂ ਨੂੰ ਆਨਲਾਈਨ ਚਲਾਉੁਣ ਲਈ ਵੀ ਆਖਿਆ ਗਿਆ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
 


author

Manoj

Content Editor

Related News