ਪੰਜਾਬ 'ਚ ਕੋਰੋਨਾ ਨਾਲ ਇਕ ਦਿਨ 'ਚ ਹੋਈਆਂ 8 ਮੌਤਾਂ ਤੇ 444 ਮਾਮਲੇ ਆਏ ਸਾਹਮਣੇ

Sunday, Feb 13, 2022 - 02:09 AM (IST)

ਪੰਜਾਬ 'ਚ ਕੋਰੋਨਾ ਨਾਲ ਇਕ ਦਿਨ 'ਚ ਹੋਈਆਂ 8 ਮੌਤਾਂ ਤੇ 444 ਮਾਮਲੇ ਆਏ ਸਾਹਮਣੇ

ਚੰਡੀਗੜ੍ਹ (ਬਿਊਰੋ)- ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਘੱਟ ਰਿਹਾ ਹੈ। ਇਸ ਦੌਰਾਨ ਪਿਛਲੇ 24 ਘੰਟਿਆਂ ਦੌਰਾਨ 454 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ 8 ਲੋਕਾਂ ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 15, ਲੁਧਿਆਣਾ ’ਚ 32, ਜਲੰਧਰ ’ਚ 58, ਐੱਸ. ਏ. ਐੱਸ. ਨਗਰ ’ਚ 80, ਪਠਾਨਕੋਟ ’ਚ 40, ਅੰਮ੍ਰਿਤਸਰ ’ਚ 26, ਫਤਿਹਗੜ੍ਹ ਸਾਹਿਬ ’ਚ 3, ਗੁਰਦਾਸਪੁਰ ’ਚ 10, ਸੰਗਰੂਰ 3,ਮਲੇਟਕੋਟਲਾ 1, ਹੁਸ਼ਿਆਰਪੁਰ ’ਚ 17, ਬਠਿੰਡਾ ’ਚ 22, ਰੋਪੜ ’ਚ 17, ਤਰਨਤਾਰਨ ’ਚ 7, ਫਿਰੋਜ਼ਪੁਰ ’ਚ 17, ਮੋਗਾ ’ਚ 8, ਕਪੂਰਥਲਾ ’ਚ 16, ਬਰਨਾਲਾ ’ਚ 1, ਫਾਜ਼ਿਲਕਾ ’ਚ 20, ਫਰੀਦਕੋਟ 26, ਮਾਨਸਾ 2, ਮੁਕਤਸਰ ’ਚ 19 ਅਤੇ ਐੱਸ. ਬੀ. ਐੱਸ. 'ਚ 4 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। 

ਇਹ ਵੀ ਪੜ੍ਹੋ : ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀਆਂ ਨਵੀਆਂ ਹਦਾਇਤਾਂ

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 755234 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17,585 ਲੋਕਾਂ ਦੀ ਮੌਤ ਹੋ ਚੁੱਕੀ ਹੈ। 733402 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ 'ਚ ਕੋਰੋਨਾ ਮਾਮਲਿਆਂ ਦੀ ਰਫ਼ਤਾਰ ਮੱਠੀ ਪੈ ਗਈ ਹੈ ਤੇ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਤਹਿਤ ਸਰਕਾਰ ਨੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦਾ ਕੀਤਾ ਗਿਆ ਹੈ। 6ਵੀਂ ਜਮਾਤ ਤੋਂ 12 ਜਮਾਤ ਦੇ ਵਿਦਿਆਰਥੀ ਸਕੂਲ ਜਾ ਸਕਣਗੇ। ਇਸ ਦੇ ਨਾਲ ਹੀ ਕੋਰੋਨਾ ਨੂੰ ਲੈ ਕੇ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਫਿਲਹਾਲ ਪੰਜਾਬ ’ਚ ਨਾਈਟ ਕਰਫਿਊ ਜਾਰੀ ਹੈ। 

ਇਹ ਵੀ ਪੜ੍ਹੋ : ਪਰਲ ਅਤੇ ਕਰਾਊਨ ਵਰਗੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕਰਕੇ ਲੋਕਾਂ ਦਾ ਪੈਸਾ ਵਾਪਸ ਕਰਾਂਗੇ : ਭਗਵੰਤ ਮਾਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News