ਦੀਵਾਲੀ ਤੋਂ ਪਹਿਲਾਂ ਪੰਜਾਬ ''ਚ ਵੱਡੀ ਵਾਰਦਾਤ : ਛੱਤ ''ਤੇ ਚੜ੍ਹ 2 ਭਰਾਵਾਂ ਨੂੰ ਗੋਲੀਆਂ ਨਾਲ ਭੁੰਨਿਆ, ਕੀਤੀ ਖ਼ੁਦਕੁਸ਼ੀ

Friday, Nov 10, 2023 - 12:28 PM (IST)

ਦੀਵਾਲੀ ਤੋਂ ਪਹਿਲਾਂ ਪੰਜਾਬ ''ਚ ਵੱਡੀ ਵਾਰਦਾਤ : ਛੱਤ ''ਤੇ ਚੜ੍ਹ 2 ਭਰਾਵਾਂ ਨੂੰ ਗੋਲੀਆਂ ਨਾਲ ਭੁੰਨਿਆ, ਕੀਤੀ ਖ਼ੁਦਕੁਸ਼ੀ

ਬਠਿੰਡਾ (ਵਿਜੇ) : ਦੀਵਾਲੀ ਤੋਂ ਪਹਿਲਾਂ ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇਕ ਸ਼ਖ਼ਸ ਵੱਲੋਂ ਛੱਤ 'ਤੇ ਚੜ੍ਹ ਕੇ ਚਾਚੇ ਦੇ ਮੁੰਡਿਆਂ ਨੂੰ ਗੋਲੀਆਂ ਨਾਲ ਭੁੰਨਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਦੋਹਾਂ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਸ਼ਾਂਤ ਸਿੰਘ ਅਤੇ ਭੋਲਾ ਸਿੰਘ ਵਜੋਂ ਹੋਈ ਹੈ। ਸਿਰਫ ਇੰਨਾ ਹੀ ਨਹੀਂ, ਗੋਲੀਆਂ ਚਲਾਉਣ ਵਾਲੇ ਕਥਿਤ ਦੋਸ਼ੀ ਗੁਰਸ਼ਰਨ ਸਿੰਘ ਨੇ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ : ਬਠਿੰਡਾ ਤੋਂ ਵੱਡੀ ਖ਼ਬਰ : ਕਾਂਗਰਸੀ ਆਗੂ ਦੇ ਘਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਪੂਰਾ ਪਿੰਡ ਬੁਰੀ ਤਰ੍ਹਾਂ ਡਰਿਆ

ਦੱਸਿਆ ਜਾ ਰਿਹਾ ਹੈ ਕਿ ਚਾਚੇ-ਤਾਏ ਦੇ ਪਰਿਵਾਰਾਂ ਦੀ ਆਪਸ 'ਚ ਤਕਰਾਰ ਚੱਲ ਰਹੀ ਸੀ, ਜਿਸ ਕਾਰਨ ਦੋਸ਼ੀ ਨੇ ਆਪਣੇ ਚਾਚੇ ਦੇ ਮੁੰਡਿਆਂ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਕਾਰਨ ਪੂਰੇ ਪਿੰਡ 'ਚ ਜਿੱਥੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਮ੍ਰਿਤਕਾਂ ਦੇ ਪਰਿਵਾਰਾਂ 'ਚ ਡੂੰਘਾ ਸੋਗ ਛਾਇਆ ਹੋਇਆ ਹੈ।

ਇਹ ਵੀ ਪੜ੍ਹੋ : ਜਗਰਾਓਂ ਦੇ ਸਕੂਲ 'ਚ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ, ਸੁਣਨਾ ਹੋਇਆ ਬੰਦ, CCTV ਦਿਖਾਉਣ ਤੋਂ ਕੀਤਾ ਇਨਕਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News