ਪੰਜਾਬ 'ਚ ਕਾਰਾਂ-ਗੱਡੀਆਂ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
Saturday, Feb 10, 2024 - 12:15 PM (IST)
ਲੁਧਿਆਣਾ (ਵੈੱਬ ਡੈਸਕ, ਸੰਨੀ) : ਪੰਜਾਬ 'ਚ ਕਾਰਾਂ ਤੇ ਮੋਟਰ ਗੱਡੀਆਂ ਚਲਾਉਣ ਵਾਲੇ ਲੋਕ ਹੁਣ ਸਾਵਧਾਨ ਹੋ ਜਾਣ ਕਿਉਂਕਿ ਪੰਜਾਬ ਸਰਕਾਰ ਨੇ ਕਾਰ ਦੀ ਪਿਛਲੀ ਸੀਟ 'ਤੇ ਬੈਠੇ ਲੋਕਾਂ ਲਈ ਵੀ ਸੀਟ ਬੈਲਟ ਦਾ ਇਸਤੇਮਾਲ ਕਰਨਾ ਜ਼ਰੂਰੀ ਕਰ ਦਿੱਤਾ ਹੈ। ਸੂਬਾ ਸਰਕਾਰ ਵਲੋਂ ਇਸ ਸਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ 'ਚ ਕਿਹਾ ਗਿਆ ਹੈ ਕਿ ਸਾਰੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਸਾਰੇ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਦੱਸਣ ਕਿ ਜਦੋਂ ਵੀ ਵਾਹਨ ਚਲਾਉਣ ਤਾਂ ਸੀਟ ਬੈਲਟ ਲਾ ਕੇ ਹੀ ਚਲਾਉਣ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਸਰਕਾਰੀ ਬੱਸਾਂ ਦਾ ਸਫ਼ਰ ਹੋ ਗਿਆ ਔਖਾ, ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ
ਜੇਕਰ ਕੋਈ ਗੰਨਮੈਨ ਡਰਾਈਵਰ ਦੇ ਸਾਈਡ ਵਾਲੀ ਸੀਟ 'ਤੇ ਬੈਠਦਾ ਹੈ ਤਾਂ ਉਹ ਵੀ ਸੀਟ ਬੈਲਟ ਲਾ ਕੇ ਹੀ ਬੈਠੇਗਾ। ਇਸ ਸਬੰਧੀ ਏ. ਡੀ. ਜੀ. ਪੀ. ਟ੍ਰੈਫਿਕ ਵਲੋਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸੜਕ ਸੁਰੱਖਿਆ ਮਹੀਨਾ 15 ਜਨਵਰੀ ਤੋਂ 14 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਨੂੰ ਸੀਟ ਬੈਲਟ ਦੇ ਇਸਤੇਮਾਲ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦਾ Main Highway ਰਹੇਗਾ ਬੰਦ, ਘਰੋਂ ਨਿਕਲ ਰਹੇ ਹੋ ਤਾਂ ਪਹਿਲਾਂ ਪੜ੍ਹੋ ਪੂਰੀ ਖ਼ਬਰ
14 ਫਰਵਰੀ ਤੋਂ ਬਾਅਦ ਜੋ ਲੋਕ ਸੀਟ ਬੈਲਟ ਦਾ ਇਸਤੇਮਾਲ ਨਹੀਂ ਕਰਨਗੇ, ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵੀ ਡਰਾਈਵਿੰਗ ਦੌਰਾਨ ਸੀਟ ਬੈਲਟ ਪਹਿਨਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8