ਪੰਜਾਬ 'ਚ ਸ਼ਹੀਦਾਂ ਦੀਆਂ ਵਿਧਵਾਵਾਂ ਨੂੰ ਮਿਲੇਗੀ Double ਪੈਨਸ਼ਨ, ਜਾਣੋ ਕੈਬਨਿਟ ਦੇ ਹੋਰ ਵੱਡੇ ਫ਼ੈਸਲੇ
Monday, Nov 06, 2023 - 01:17 PM (IST)
ਚੰਡੀਗੜ੍ਹ (ਰਮਨਦੀਪ ਸੋਢੀ) : ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਦੌਰਾਨ ਵੱਡਾ ਫ਼ੈਸਲਾ ਲੈਂਦੇ ਹੋਏ ਜੰਗੀ ਵਿਧਵਾਵਾਂ ਦੀ ਪੈਨਸ਼ਨ ਵਧਾ ਦਿੱਤੀ ਹੈ। ਪਹਿਲਾਂ ਜੰਗੀ ਵਿਧਵਾਵਾਂ ਨੂੰ 10 ਹਜ਼ਾਰ ਰੁਪਏ ਸਲਾਨਾ ਪੈਨਸ਼ਨ ਮਿਲਦੀ ਸੀ, ਜਿਸ ਨੂੰ ਵਧਾ ਕੇ ਹੁਣ 20 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਪੈਰਾ ਮਿਲਟਰੀ ਫੋਰਸਾਂ 'ਚ ਦਿਵਿਆਂਗ ਹੋਣ 'ਤੇ ਦਿੱਤੀ ਜਾਣ ਵਾਲੀ ਰਾਸ਼ੀ ਵੀ ਵਧਾਈ ਗਈ ਹੈ।
ਲੜਾਈ ਦੌਰਾਨ 76 ਤੋਂ 100 ਫ਼ੀਸਦੀ ਦਿਵਿਆਂਗ ਹੋਣ ਵਾਲਿਆਂ ਨੂੰ 20 ਲੱਖ ਤੋਂ ਵਧਾ ਕੇ 40 ਲੱਖ, 51 ਫ਼ੀਸਦੀ ਤੋਂ 75 ਫ਼ੀਸਦੀ ਤੱਕ ਦਿਵਿਆਂਗ ਹੋਣ ਵਾਲਿਆਂ ਨੂੰ 10 ਲੱਖ ਤੋਂ ਵਧਾ ਕੇ 20 ਲੱਖ ਅਤੇ 25 ਫ਼ੀਸਦੀ ਤੋਂ 50 ਫ਼ੀਸਦੀ ਤੱਕ ਦਿਵਿਆਂਗ ਹੋਣ ਵਾਲਿਆਂ ਨੂੰ ਹੁਣ 5 ਲੱਖ ਦੀ ਥਾਂ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।
ਇਨ੍ਹਾਂ 'ਚ ਵੱਖ-ਵੱਖ ਲੜਾਈਆਂ 'ਚ ਹਿੱਸਾ ਲੈਣ ਵਾਲੇ ਲੋਕ ਸ਼ਾਮਲ ਹਨ। ਇਸੇ ਤਰ੍ਹਾਂ ਪੰਜਾਬ 'ਚ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਬਜ਼ੁਰਗ ਮੁਫ਼ਤ 'ਚ ਤੀਰਥ ਯਾਤਰਾ ਕਰ ਸਕਣਗੇ। ਕਾਰੋਬਾਰੀਆਂ ਦੇ ਟੈਕਸ ਨੂੰ ਮੁਆਫ਼ ਕਰਕੇ ਸਰਕਾਰ ਨੇ ਉਨ੍ਹਾਂ ਨੂੰ ਵੀ ਵੱਡੀ ਰਾਹਤ ਦਿੱਤੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8