ਪੰਜਾਬ ’ਚ ‘ਯੈਲੋ ਅਲਰਟ’ ਨੇ ਸੁਕਾਏ ਕਿਸਾਨਾਂ ਦੇ ਸਾਹ! ਭਾਰੀ ਮੀਂਹ ਨਾਲ ਇਨ੍ਹਾਂ ਦਿਨਾਂ ਨੂੰ ਮੌਸਮ ਹੋਵੇਗਾ ਸੁਹਾਵਣਾ
Thursday, Apr 11, 2024 - 05:41 AM (IST)
ਚੰਡੀਗੜ੍ਹ (ਸ਼ੀਨਾ)– ਮੌਸਮ ਵਿਭਾਗ ਵਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦਰਅਸਲ ਪੰਜਾਬ ਸਮੇਤ ਉੱਤਰੀ ਭਾਰਤ ਦੇ ਮੌਸਮ ’ਚ ਵੱਡਾ ਬਦਲਾਅ ਹੋਣ ਵਾਲਾ ਹੈ। 2 ਪੱਛਮੀ ਗੜਬੜੀਆਂ ਰਾਜਸਥਾਨ ’ਚ ਦਸਤਕ ਦੇਣ ਵਾਲੀਆਂ ਹਨ, ਜਿਸ ਕਾਰਨ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਪੰਜਾਬ ’ਚ ਦਿਨ ਦਾ ਤਾਮਪਾਨ ਆਮ ਨਾਲੋਂ ਥੋੜ੍ਹਾ ਜ਼ਿਆਦਾ ਚੱਲ ਰਿਹਾ ਹੈ ਤੇ ਰਾਤ ਦਾ ਘੱਟੋ-ਘੱਟ ਤਾਪਮਾਨ ਆਮ ਦਰਜ ਕੀਤਾ ਗਿਆ ਹੈ। ਪੰਜਾਬ ’ਚ 10 ਅਪ੍ਰੈਲ ਨੂੰ ਦਿਨ ਦਾ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ ਹੈ ਤੇ ਚੰਡੀਗੜ੍ਹ ਦਾ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਕੇਕ ਖਾਣ ਨਾਲ ਬੱਚੀ ਦੀ ਹੋਈ ਮੌਤ ਦੇ ਮਾਮਲੇ ’ਚ ਹਾਈ ਕੋਰਟ ਤੋਂ ਮਿਲਿਆ ਝਟਕਾ
ਮੌਸਮ ਵਿਭਾਗ ਦੇ ਡਾਇਰੈਕਟਰ ਏ. ਕੇ. ਸਿੰਘ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਯੈਲੋ ਅਲਰਟ ਜਾਰੀ ਕਰਨ ਦੌਰਾਨ ਕਿਹਾ ਕਿ 13 ਅਪ੍ਰੈਲ ਤੋਂ ਲੈ ਕੇ 15 ਅਪ੍ਰੈਲ ਤੱਕ ਪੰਜਾਬ ’ਚ ਮੀਂਹ ਪਵੇਗਾ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲਣਗੀਆਂ। ਤੂਫ਼ਾਨ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ। ਇਸ ਤੋਂ ਇਲਾਵਾ 10 ਤੇ 11 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ’ਚ ਮੀਂਹ ਪਵੇਗਾ।
ਉਥੇ ਹੀ ਮੌਸਮ ਵਿਭਾਗ ਵਲੋਂ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਗਈ ਹੈ। ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਫ਼ਸਲ ਦੀ ਹਾਰਵੈਸਟਿੰਗ ਮੌਸਮ ਦੇ ਹਾਲਾਤ ਨੂੰ ਵੇਖਦਿਆਂ ਕਰਨ ਤੇ ਜੇਕਰ ਕਿਸਾਨਾਂ ਨੇ ਫ਼ਸਲਾਂ ਦੀ ਹਾਰਵੈਸਟਿੰਗ ਕਰ ਲਈ ਹੈ ਤਾਂ ਉਸ ਦੀ ਸਾਂਭ-ਸੰਭਾਲ ਮੌਸਮ ਨੂੰ ਵੇਖਦਿਆਂ ਹੀ ਕਰਨ ਤਾਂ ਕਿ ਕੋਈ ਨੁਕਸਾਨ ਨਾ ਹੋ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।