ਪੰਜਾਬ ਵਿਚ ਆਧਾਰ ਕਾਰਡ ਦਿਖਾ ਕੇ ਸਸਤਾ ਮਿਲੇਗਾ ਪਿਆਜ਼, ਇਸ ਮੰਡੀ ’ਚ ਸ਼ੁਰੂ ਹੋਈ ਵਿਕਰੀ
Monday, Oct 30, 2023 - 06:37 PM (IST)
ਜਲੰਧਰ (ਵਰੁਣ) : ਪੰਜਾਬ ਵਿਚ ਤਿਉਹਾਰਾਂ ਦੇ ਦਿਨਾਂ ਵਿਚ ਪਿਆਜ਼ ਦੀਆਂ ਕੀਮਤਾਂ ਅਸਮਾਨੀ ਪਹੁੰਚ ਗਈਆਂ ਹਨ। ਮੰਡੀਆਂ ਵਿਚ ਪਿਆਜ਼ ਲਗਭਗ 70 ਤੋਂ 75 ਰੁਪਏ ਪ੍ਰਤੀ ਕਿੱਲੋ ਵਿਕ ਰਿਹਾ ਹੈ। ਇਸ ਨੂੰ ਦੇਖਦੇ ਹੋਏ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਦੀਆਂ ਮੰਡੀਆਂ ਵਿਚ 25 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਪਿਆਜ਼ ਵੇਚਣਗੇ। ਸੋਮਵਾਰ ਨੂੰ ਜਲੰਧਰ ਦੀ ਮਕਸੂਦਾਂ ਮੰਡੀ ਵਿਚ ਇਸ ਦੀ ਸ਼ੁਰੂਆਤ ਕੀਤੀ ਗਈ। ਕੇਂਦਰ ਸਰਕਾਰ ਵਲੋਂ ਐੱਨ. ਸੀ. ਸੀ. ਐੱਫ. (ਨੈਸ਼ਨਲ ਕੋਆਪਰੇਟਿਵ ਕੰਜ਼ਿਊਮਰ ਫੈਡਰੇਸ਼ਨ) ਵਲੋਂ ਲੋਕਾਂ ਲਈ ਉਕਤ ਰਾਹਤ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਟੰਟ ਕਰਦਿਆਂ ਆਪਣੇ ਹੀ ਟਰੈਕਟਰ ਹੇਠ ਆਇਆ ਸਟੰਟਮੈਨ ਸੁਖਮਨਦੀਪ ਠੱਠਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ
ਮਕਸੂਦਾਂ ਮੰਡੀ ਵਿਚ ਪਹੁੰਚੇ ਅਧਿਕਾਰੀਆਂ ਨੇ ਦੱਸਿਆ ਕਿ ਇਕ ਆਧਾਰ ਕਾਰਡ ’ਤੇ ਪ੍ਰਤੀ ਵਿਅਕਤੀ ਵੱਧ ਤੋਂ ਵੱਧ 4 ਕਿੱਲੋ ਪਿਆਜ਼ 25 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਦਿੱਤੇ ਜਾਣਗੇ। ਮਕਸੂਦਾਂ ਸਬਜੀ ਮੰਡੀ ਦੀ ਫਰੂਟ ਮਾਰਕਿਟ ਵਿਚ ਬਣੀ 78 ਨੰਬਰ ਦੁਕਾਨ ਦੇ ਬਾਹਰ ਇਹ ਸਟਾਲ ਲਗਾਇਆ ਗਿਆ ਹੈ। ਸਵੇਰੇ 9 ਵਜੇ ਰਿਆਇਤੀ ਦਰਾਂ ’ਤੇ ਪਿਆਜ਼ ਵੇਚਿਆ ਜਾਵੇਗਾ। ਸੂਤਰਾਂ ਮੁਤਾਬਕ ਜਲੰਧਰ ਤੋਂ ਬਾਅਦ ਪੰਜਾਬ ਦੀਆਂ ਵੱਖ ਵੱਖ ਮੰਡੀਆਂ ਵਿਚ ਵੀ ਇਹ ਸਕੀਮ ਸ਼ੁਰੂ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਇਕ ਨਵੰਬਰ ਨੂੰ ਹੋਣ ਵਾਲੀ ਮਹਾ ਬਹਿਸ ਤੋਂ ਪਹਿਲਾਂ ‘ਆਪ’ ਨੇ ਜਾਰੀ ਕੀਤਾ ਟੀਜ਼ਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8