ਕੁੜੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਹੋਟਲ ''ਚ ਬੁਲਾ ਕੇ ਜਬਰ-ਜਨਾਹ ਕਰਨ ਵਾਲੇ ਏਜੰਟ ਦਾ ਮਾਮਲਾ
Friday, Sep 06, 2024 - 12:15 AM (IST)

ਜਲੰਧਰ (ਵਰੁਣ)– ਸਿੰਗਾਪੁਰ ਭੇਜਣ ਦਾ ਝਾਂਸਾ ਦੇ ਕੇ ਸੈਮੀਨਾਰ ਵਿਚ ਸ਼ਾਮਲ ਹੋਣ ਦਾ ਕਹਿ ਕੇ ਹੋਟਲ ਵਿਚ ਬੁਲਾ ਕੇ ਕਲਾਇੰਟ ਔਰਤ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ਵਿਚ ਪੁਲਸ ਨੇ ਹੋਟਲ ਦੀ ਸੀ.ਸੀ.ਟੀ.ਵੀ. ਫੁਟੇਜ ਕਬਜ਼ੇ ਵਿਚ ਲੈ ਲਈ ਹੈ। ਪੁਲਸ ਸੂਤਰਾਂ ਦੀ ਮੰਨੀਏ ਤਾਂ ਫੁਟੇਜ ਵਿਚ ਆਰ.ਐੱਸ. ਗਲੋਬਲ ਦਾ ਮਾਲਕ ਸੁਖਚੈਨ ਸਿੰਘ ਰਾਹੀ ਸਾਫ਼ ਦਿਖਾਈ ਦੇ ਰਿਹਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਪੰਜਾਬ ਸਰਕਾਰ ਵੱਲੋਂ 18 IPS ਅਧਿਕਾਰੀਆਂ ਦਾ ਕੀਤਾ ਗਿਆ Promotion
ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ-ਨਾਲ ਪੁਲਸ ਨੇ ਸੁਖਚੈਨ ਸਿੰਘ ਰਾਹੀ ਸਮੇਤ ਅੱਧਾ ਦਰਜਨ ਲੋਕਾਂ ਦੇ ਮੋਬਾਈਲ ਨੰਬਰਾਂ ਦੀ ਸੀ.ਡੀ.ਆਰ. (ਕਾਲ ਡਿਟੇਲ ਰਿਕਾਰਡ) ਕਢਵਾਉਣ ਲਈ ਭੇਜੀ ਗਈ ਹੈ। ਜਲਦ ਸੀ.ਡੀ.ਆਰ. ਪੁਲਸ ਨੂੰ ਮਿਲ ਜਾਵੇਗੀ।
ਥਾਣਾ ਇੰਚਾਰਜ ਕਮਲਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਇਨਵੈਸਟੀਗੇਸ਼ਨ ਕੀਤੀ ਜਾ ਰਹੀ ਹੈ। ਜੇਕਰ ਕਿਸੇ ਹੋਰ ਵਿਅਕਤੀ ਦੀ ਵੀ ਭੂਮਿਕਾ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e