ਸ੍ਰੀ ਮੁਕਤਸਰ ਸਾਹਿਬ 'ਚ 37 ਹੋਰ ਨਿਕਲੇ ਕੋਰੋਨਾ ਪਾਜ਼ੇਟਿਵ, ਸਰਗਰਮ ਮਾਮਲੇ ਹੋਏ 671

09/20/2020 4:33:48 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਦੇ 37 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਅੱਜ ਪਾਜ਼ੇਟਿਵ ਆਏ ਮਾਮਲਿਆਂ ਵਿੱਚੋਂ 9 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 5 ਕੇਸ ਜ਼ਿਲ੍ਹਾ ਜੇਲ੍ਹ ਬੂੜਾ ਗੁੱਜਰ, 7 ਕੇਸ ਮਲੋਟ, 2 ਕੇਸ ਪਿੰਡ ਮਨੀਆਂਵਾਲਾ, 3 ਕੇਸ ਗਿੱਦੜਬਾਹਾ, 1 ਕੇਸ ਪਿੰਡ ਕੱਖਾਂਵਾਲੀ, 1 ਕੇਸ ਪਿੰਡ ਲੱਕੜਵਾਲਾ, 1 ਕੇਸ ਵਿਰਕ ਖੇੜਾ, 2 ਕੇਸ ਪਿਊਰੀ, 1 ਕੇਸ ਪਿੰਡ ਗੁਲਾਬੇਵਾਲਾ, 2 ਕੇਸ ਪਿੰਡ ਲੁਬਾਣਿਆਂਵਾਲੀ, 1 ਕੇਸ ਪਿੰਡ ਮਲੋਟ, 1 ਕੇਸ ਪਿੰਡ ਮਾਨ ਸਿੰਘ ਵਾਲਾ ਤੇ 1 ਕੇਸ ਬੁਰਜ਼ ਸਿੱਧਵਾਂ ਤੋਂ ਸਾਹਮਣੇ ਆਇਆ ਹਨ, ਜਿੰਨ੍ਹਾਂ ਨੂੰ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਅੱਜ 43 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 307 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1550 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 346 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦਾ ਅੰਕੜਾ 2070 ਹੋ ਗਿਆ ਹੈ, ਜਿਸ ਵਿੱਚੋਂ 1370 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ,  ਹੁਣ 671 ਕੇਸ ਐਕਟਿਵ ਹਨ। ਵਰਣਨਯੋਗ ਹੈ ਕਿ ਕੋਰੋਨਾ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ 29 ਮੌਤਾਂ ਵੀ ਹੋ ਚੁੱਕੀਆਂ ਹਨ।


Harinder Kaur

Content Editor

Related News