ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ''ਚ ਇਸ ਪਿੰਡ ਦੇ ਲੋਕਾਂ ਨੇ ਵੀ ਕੀਤੀ ਭੁੱਖ ਹੜਤਾਲ, ਨਹੀਂ ਬਲ਼ਿਆ ਕੋਈ ਚੁੱਲ੍ਹਾ
Friday, Dec 13, 2024 - 07:46 PM (IST)
ਫਰੀਦਕੋਟ (ਜਗਤਾਰ)- ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 18ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ। ਇਸ ਦੌਰਾਨ ਉਨ੍ਹਾਂ ਦੀ ਸਿਹਤ ਦਾ ਗ੍ਰਾਫ਼ ਬਹੁਤ ਹੇਠਾਂ ਡਿੱਗ ਗਿਆ ਹੈ ਤੇ ਵਿਗੜ ਰਹੀ ਸਿਹਤ ਨੂੰ ਲੈ ਕੇ ਲੋਕਾਂ 'ਚ ਚਿੰਤਾ ਕਾਫ਼ੀ ਵਧ ਗਈ ਹੈ।
ਇਸ ਦੇ ਮੱਦੇਨਜ਼ਰ ਲੋਕ ਹੁਣ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ 'ਚ ਆਪੋ-ਆਪਣੇ ਪਿੰਡਾਂ 'ਚ ਵੀ ਭੁੱਖ ਹੜਤਾਲ 'ਤੇ ਬੈਠ ਰਹੇ ਹਨ। ਇਸੇ ਤਹਿਤ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਡੋਡ ਵਿਚ ਪਿੰਡ ਵਾਸੀਆਂ ਵੱਲੋਂ ਇਕ ਦਿਨ ਦੀ ਭੁੱਖ ਹੜਤਾਲ ਕੀਤੀ ਗਈ ਅਤੇ ਕੇਂਦਰ ਅਤੇ ਹਰਿਆਣਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ- ਕਾਰ ਸਵਾਰ ਨੌਜਵਾਨਾਂ ਦਾ ਕਾਰਾ ; ਨਾਕਾ ਦੇਖ ਭਜਾ ਲਈ ਕਾਰ, ਜਾਂਦੇ-ਜਾਂਦੇ ਪੁਲਸ ਪਾਰਟੀ 'ਤੇ ਚਲਾ'ਤੀਆਂ ਗੋਲ਼ੀਆਂ
ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਪੰਜਾਬ ਹੀ ਨਹੀਂ, ਪੂਰੀ ਦੁਨੀਆ ਦੇ ਕਿਸਾਨਾਂ ਦੇ ਨੇਤਾ ਹਨ, ਜੋ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਹਨ। ਅੱਜ 18 ਦਿਨ ਹੋ ਗਏ ਹਨ, ਉਨ੍ਹਾਂ ਨੇ ਕੁਝ ਵੀ ਨਹੀਂ ਖਾਧਾ।
ਉਨ੍ਹਾਂ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਦਾ ਸਾਥ ਦੇਣ ਲਈ ਪੂਰੇ ਪੰਜਾਬ ਦੇ ਲੋਕ ਉਨ੍ਹਾਂ ਦੇ ਨਾਲ ਹਨ। ਧਰਨੇ ਬਾਰੇ ਉਨ੍ਹਾਂ ਕਿਹਾ ਕਿ ਉਹ ਫਿਲਹਾਲ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੂਰੇ ਪਿੰਡ ਨੇ ਭੁੱਖ ਹੜਤਾਲ ਕੀਤੀ ਹੋਈ ਹੈ, ਪਰ ਜੇਕਰ ਧਰਨੇ ਤੋਂ ਹੁਕਮ ਹੋਇਆ ਤਾਂ ਉਹ ਇਸ ਹੜਤਾਲ ਨੂੰ ਅੱਗੇ ਵੀ ਵਧਾ ਸਕਦੇ ਹਨ।
ਇਹ ਵੀ ਪੜ੍ਹੋ- 'ਵਨ ਨੇਸ਼ਨ ਵਨ ਇਲੈਕਸ਼ਨ' ਬਾਰੇ CM ਮਾਨ ਦਾ ਵੱਡਾ ਬਿਆਨ ; ''ਪਹਿਲਾਂ ਵਨ ਨੇਸ਼ਨ ਵਨ ਐਜੂਕੇਸ਼ਨ ਤੇ ਵਨ ਹੈਲਥ...''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e