12ਵੀਂ ਦੇ ਨਤੀਜੇ ’ਚ ਕੁੜੀਆਂ ਨੇ ਮਾਰੀ ਬਾਜ਼ੀ, ਕੀਤਾ ਸਕੂਲ ਦਾ ਨਾਂ ਰੌਸ਼ਨ
Friday, Jul 30, 2021 - 07:07 PM (IST)
ਜ਼ੀਰਕਪੁਰ (ਮੇਸ਼ੀ) : ਆਲ ਇੰਡੀਆ ਸੀਨੀਅਰ ਸਕੂਲ ਸਰਟੀਫਿਕੇਟ ਪ੍ਰੀਖਿਆ (ਏ. ਆਈ. ਐੱਸ. ਐੱਸ. ਸੀ. ਈ.) ਨੇ ਸ਼ੁੱਕਰਵਾਰ ਨੂੰ 12 ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਏ. ਆਈ. ਐੱਸ. ਐੱਸ. ਸੀ. ਈ. ਪ੍ਰੀਖਿਆਵਾਂ ਵਿੱਚ ਇਸ ਵਾਰ ਵੀ ਕੁੜੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਜਾਣਕਾਰੀ ਸਾਂਝੀ ਕਰਦਿਆਂ ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ (ਜੀ. ਐੱਨ. ਐੱਫ. ਪੀ. ਐੱਸ.) ਮੋਹਾਲੀ ਸਕੂਲ ਦੀ ਪ੍ਰਿੰਸੀਪਲ ਪੂਨਮ ਸ਼ਰਮਾ ਨੇ ਕਿਹਾ ਕਿ ਇਸ ਮਹਾਮਾਰੀ ਦੌਰਾਨ ਅਜਿਹੀ ਮਾੜੀ ਸਥਿਤੀ ਦੇ ਬਾਅਦ ਵੀ ਸਕੂਲ ਦੇ ਵਿਦਿਆਰਥੀਆਂ ਵਲੋਂ ਉਨ੍ਹਾਂ ਦੇ ਸਕੂਲ ਦਾ ਨਾਂ ਚਮਕਾਇਆ ਹੈ, ਜੋ ਉਨ੍ਹਾਂ ਲਈ ਮਾਣ ਦੀ ਗੱਲ ਹੈ। ਪ੍ਰਿੰਸੀਪਲ ਪੂਨਮ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆ ਮਾਣ ਮਹਿਸੂਸ ਹੋ ਰਿਹਾ ਹੈ ਕਿ 12 ਵੀਂ ਜਮਾਤ (2020-21) ਦਾ ਨਤੀਜਾ 100% ਰਿਹਾ ਹੈ। ਹੁਮਿਨਿਟੀ ਸਟਰੀਮ ਦੀ ਕਿਰਨਦੀਪ ਕੌਰ ਨੇ 98% ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸੇ ਤਰ੍ਹਾਂ ਮੈਡੀਕਲ ਸਟਰੀਮ ਦੀ ਵਿਦਿਆਰਥਣ ਜਸਪ੍ਰੀਤ ਕੌਰ 96 ਫ਼ੀਸਦੀ ਅੰਕਾਂ ਨਾਲ ਟਾਪਰ ਰਹੀ, ਜਦੋਂ ਕਿ 12ਵੀਂ ਜਮਾਤ ਦੀ ਨਾਨ-ਮੈਡੀਕਲ ਸਟਰੀਮ ਦੀ ਵਿਦਿਆਰਥਣ ਨੇ 93 ਫ਼ੀਸਦੀ ਅੰਕ ਪ੍ਰਾਪਤ ਕੀਤੇ। ਜਦੋਂਕਿ ਕਾਮਰਸ ਦੀ ਵਿਦਿਆਰਥਣ ਕੰਵਲਜੀਤ ਕੌਰ ਨੇ 89 ਫੀਸਦੀ ਅੰਕ ਪ੍ਰਾਪਤ ਕਰਕੇ ਆਪਣੀ ਸਟਰੀਮ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਲੈ ਕੇ ਵੱਡੇ ਫੈਸਲੇ ਲੈਣ ਲਈ ਤਿਆਰ ਕੈਪਟਨ ਸਰਕਾਰ
ਇਨ੍ਹਾਂ ਵਿਦਿਆਰਥੀਆਂ ਦੇ ਪ੍ਰਦਰਸ਼ਨ ਨਾਲ ਉਨ੍ਹਾਂ ਦੇ ਸਮੁੱਚੇ ਟਰੈਕ ਰਿਕਾਰਡ ਨੇ ਸੰਸਥਾਵਾਂ ਵਿਚ ਇਕ ਹੋਰ ਵਿਸ਼ੇਸ਼ਤਾ ਜੋੜਨ ਵਾਲੇ ਮਾਪਦੰਡ ਸਥਾਪਤ ਕੀਤੇ ਹਨ। ਇਸੇ ਤਰ੍ਹਾਂ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਦੂਜੇ ਵਿਸ਼ਿਆਂ ਵਿੱਚ ਟਾਪ ਕੀਤਾ ਹੈ। ਜਿਸ ਵਿਚ ਜਸਪ੍ਰੀਤ ਕੌਰ (ਵਿਗਿਆਨ), ਜਗਦੀਪ ਸਿੰਘ (ਵਿਗਿਆਨ) ਅਤੇ ਕਿਰਨਦੀਪ ਕੌਰ (ਹੁਮਿਨਿਟੀ) 99 ਫੀਸਦੀ ਅੰਕ ਲੈ ਕੇ ਅੰਗਰੇਜ਼ੀ ਵਿਸ਼ੇ ਵਿਚ ਟਾਪਰ ਰਹੀ। ਪੇਂਟਿੰਗ ਵਿੱਚ ਕਿਰਨਦੀਪ ਕੌਰ (ਹੁਮਿਨਿਟੀ) ਨੇ 99 ਫੀਸਦੀ ਅਤੇ ਗੁਰਪ੍ਰੀਤ ਕੌਰ (ਹੁਮਿਨਿਟੀ) ਨੇ ਪੰਜਾਬੀ ਵਿੱਚ 99 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਕੰਵਲਜੀਤ ਕੌਰ ਨੇ 97 ਫੀਸਦੀ ਅੰਕ ਪ੍ਰਾਪਤ ਕਰਕੇ ਇਕਨਾਮਿਕਸ ਵਿੱਚ ਚੰਗਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਪੂਨਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਵਿੱਚ ਚੰਗੇ ਅੰਕ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਦੌਰਾਨ ਵੀ ਸਕੂਲ ਸਟਾਫ ਦੇ ਯਤਨਾਂ ਸਦਕਾ ਵਿਦਿਆਰਥੀਆਂ ਨੇ ਬਿਹਤਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਇਸ ਦੇ ਲਈ ਵਿਦਿਆਰਥੀਆਂ ਦੇ ਪਰਿਵਾਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਮੁਸ਼ਕਲ ਸਮੇਂ ਵਿੱਚ ਸਕੂਲ ਪ੍ਰਬੰਧਕਾਂ ਅਤੇ ਸਟਾਫ ਦਾ ਸਾਥ ਦਿੱਤਾ।
ਇਹ ਵੀ ਪੜ੍ਹੋ : ਪਤੀ ਦੀ ਬੀਮਾਰੀ ਨਾਲ ਮੌਤ, ਸਦਮੇ ’ਚ ਪਤਨੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ