ਕੁੱਟਮਾਰ ਦੇ ਮਾਮਲੇ ''ਚ ਪਿਓ-ਪੁੱਤ ''ਤੇ ਪਰਚਾ
Sunday, Jun 11, 2017 - 06:25 AM (IST)
ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)— ਇਕ ਵਿਅਕਤੀ ਦੀ ਕੁੱਟਮਾਰ ਕਰਨ 'ਤੇ ਧਨੌਲਾ ਪੁਲਸ ਨੇ ਦੋ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਕਾਲੇਕੇ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਚਾਚੇ ਰਘਵੀਰ ਸਿੰਘ ਪੁੱਤਰ ਨਿਹਾਲ ਸਿੰਘ ਅਤੇ ਉਸ ਦੇ ਪੁੱਤਰ ਸੁਖਵਿੰਦਰ ਸਿੰਘ ਨੇ ਕੁੱਟਮਾਰ ਕੀਤੀ ਅਤੇ ਜ਼ਖਮੀ ਕਰ ਦਿੱਤਾ। ਉਸ ਦੇ ਬਿਆਨਾਂ ਦੇ ਆਧਾਰ 'ਤੇ ਚਚੇਰੇ ਭਰਾ ਅਤੇ ਚਾਚੇ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
