ਸੜਕ ਹਾਦਸੇ ਵਿਚ ਹੋਈ ਮੌਤ ਦੇ ਮਾਮਲੇ 'ਚ ਪਰਚਾ

Wednesday, Jan 17, 2018 - 07:36 AM (IST)

ਸੜਕ ਹਾਦਸੇ ਵਿਚ ਹੋਈ ਮੌਤ ਦੇ ਮਾਮਲੇ 'ਚ ਪਰਚਾ

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)— ਅਣਪਛਾਤੇ ਵਾਹਨ ਦੀ ਟੱਕਰ ਲੱਗਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੇ ਮਾਮਲੇ 'ਚ ਥਾਣਾ ਰੂੜੇਕੇ ਕਲਾਂ 'ਚ ਵਿਖੇ ਕੇਸ ਦਰਜ ਕੀਤਾ ਗਿਆ ਹੈ।  ਸਹਾਇਕ ਥਾਣੇਦਾਰ ਭੋਲਾ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਕਾਲੇਕੇ ਦਾ ਭਰਾ ਚਮਕੌਰ ਸਿੰਘ ਆਪਣੇ ਮੋਟਰਸਾਈਕਲ 'ਤੇ 11 ਜਨਵਰੀ ਨੂੰ ਪਿੰਡ ਚੀਮਾ ਮੰਡੀ ਤੋਂ ਪਿੰਡ ਕਾਲੇਕੇ ਨੂੰ ਆ ਰਿਹਾ ਸੀ। ਜਦੋਂ ਉਹ ਪਿੰਡ ਬੁੱਗਰਾਂ ਕੋਲ ਪਹੁੰਚਿਆ ਤਾਂ ਅਣਪਛਾਤੇ ਵਾਹਨ ਦੀ ਟੱਕਰ ਨਾਲ ਸੜਕ 'ਤੇ ਡਿੱਗ ਕੇ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। ਉਸ ਨੂੰ  ਡੀ.ਐੱਮ.ਸੀ. ਲੁਧਿਆਣਾ 'ਚ ਦਾਖਲ ਕਰਵਾਇਆ ਗਿਆ ਜਿਥੇ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਉਸ ਦੀ ਮੌਤ ਹੋ ਗਈ। ਪੁਲਸ ਨੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News