ਮੋਬਾਇਲ ਖੋਹਣ ਦੇ ਮਾਮਲੇ ''ਚ 3 ਗ੍ਰਿਫਤਾਰ, 10 ਨਾਮਜ਼ਦ

02/13/2018 2:27:16 AM

ਧੂਰੀ, (ਸੰਜੀਵ ਜੈਨ)— ਪੁਲਸ ਨੇ 2 ਵੱਖ-ਵੱਖ ਮਾਮਲਿਆਂ ਵਿਚ ਮੋਬਾਇਲ ਆਦਿ ਖੋਹਣ ਦੇ ਦੋਸ਼ ਹੇਠ 3 ਅਣਪਛਾਤੇ ਦੋਸ਼ੀਆਂ ਸਣੇ ਕੁੱਲ 10 ਵਿਅਕਤੀਆਂ ਖਿਲਾਫ ਥਾਣਾ ਸਿਟੀ ਧੂਰੀ ਵਿਖੇ ਮਾਮਲਾ ਦਰਜ ਕੀਤਾ ਹੈ। ਇਨ੍ਹਾਂ 'ਚੋਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। 
ਥਾਣੇ 'ਚ ਪੀੜਤ ਪ੍ਰਵੀਨ ਕੁਮਾਰ ਵਾਸੀ ਧੂਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤੇ ਮਾਮਲੇ ਅਨੁਸਾਰ ਸੁਨੀਲ ਕੁਮਾਰ ਉਰਫ ਛੋਟਾ ਪੁੱਤਰ ਨਿੱਕਾ ਰਾਮ, ਸਾਹਿਲ ਕੁਮਾਰ ਪੁੱਤਰ ਰਾਜੇਸ਼ ਕੁਮਾਰ, ਅਜੇ ਕੁਮਾਰ ਪੁੱਤਰ ਪਵਨ ਕੁਮਾਰ, ਗੱਗੂ ਪੁੱਤਰ ਕੇਵਲ ਸਿੰਘ, ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ ਉਰਫ ਬਿੱਲਾ ਪੁੱਤਰ ਗੁਰਜੰਟ ਸਿੰਘ ਨੇ ਉਸ ਨਾਲ ਕੁੱਟ-ਮਾਰ ਕੀਤੀ ਅਤੇ ਉਸ ਦਾ ਮੋਬਾਇਲ ਅਤੇ ਪਰਸ ਖੋਹ ਲਿਆ। ਪੁਲਸ ਨੇ ਇਨ੍ਹਾਂ 'ਚੋਂ ਮਨਪ੍ਰੀਤ ਸਿੰਘ ਉਰਫ ਮਨੀ, ਗੁਰਪ੍ਰੀਤ ਸਿੰਘ ਉਰਫ ਬਿੱਲਾ ਅਤੇ ਸੁਨੀਲ ਕੁਮਾਰ ਉਰਫ ਛੋਟਾ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂਕਿ ਇਨ੍ਹਾਂ ਦੇ ਬਾਕੀ 3 ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। 
ਇਸੇ ਤਰ੍ਹਾਂ ਮੋਬਾਇਲ ਖੋਹਣ ਦੇ ਇਕ ਹੋਰ ਮਾਮਲੇ 'ਚ ਥਾਣਾ ਸਿਟੀ ਧੂਰੀ ਵਿਖੇ ਪੀੜਤ ਨੀਰਜ ਕੁਮਾਰ ਦੀ ਸ਼ਿਕਾਇਤ 'ਤੇ ਸਤਨਾਮ ਸਿੰਘ ਉਰਫ ਕੋਪਲੀ ਵਾਸੀ ਧੂਰੀ ਅਤੇ ਉਸ ਦੇ 3 ਹੋਰ ਅਣਪਛਾਤੇ ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। 
ਚੋਰੀ ਦੇ ਮੋਟਰਸਾਈਕਲਾਂ ਸਣੇ 2 ਕਾਬੂ, 1 ਫਰਾਰ
ਪੁਲਸ ਨੇ ਚੋਰੀ ਦੇ 2 ਮੋਟਰਸਾਈਕਲਾਂ ਸਣੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਜਦੋਂਕਿ ਇਨ੍ਹਾਂ ਦਾ ਇਕ ਸਾਥੀ ਮੌਕੇ ਤੋਂ ਫਰਾਰ ਹੋ ਗਿਆ।
ਥਾਣਾ ਸਿਟੀ ਧੂਰੀ ਦੇ ਮੁਖੀ ਰਾਜੇਸ਼ ਸਨੇਹੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਮਾਲੇਰਕੋਟਲਾ ਬਾਈਪਾਸ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਪਰਮਜੀਤ ਸਿੰਘ ਉਰਫ ਟੋਨੀ ਪੁੱਤਰ ਬਲਵਿੰਦਰ ਸਿੰਘ ਵਾਸੀ ਧਰਮਪੁਰਾ ਮੁਹੱਲਾ, ਧੂਰੀ ਅਤੇ ਅਨੰਦ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਧੂਰੀ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਣੇ ਕਾਬੂ ਕੀਤਾ। ਜਦੋਂਕਿ ਇਨ੍ਹਾਂ ਦਾ ਤੀਜਾ ਸਾਥੀ ਗੁਰਪ੍ਰੀਤ ਸਿੰਘ ਉਰਫ ਗੱਗੂ ਪੁੱਤਰ ਕੇਵਲ ਸਿੰਘ ਵਾਸੀ ਜਨਤਾ ਨਗਰ ਧੂਰੀ, ਜੋ ਕਿ ਪਰਮਜੀਤ ਸਿੰਘ ਦੇ ਮੋਟਰਸਾਈਕਲ 'ਤੇ ਪਿੱਛੇ ਬੈਠਾ ਸੀ, ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ।