ਕਤਲ ਦੇ ਮਾਮਲੇ ਵਿਚ ਲੋੜੀਂਦੇ ਭਗੌੜੇ ਗ੍ਰਿਫਤਾਰ
Tuesday, Mar 13, 2018 - 07:06 AM (IST)

ਅੰਮ੍ਰਿਤਸਰ, (ਸੰਜੀਵ)- ਜ਼ਿਲੇ ਦੇ ਪੀ.ਓ. ਸਟਾਫ ਨੇ ਅੱਜ ਕਤਲ ਦੇ ਮਾਮਲੇ ਵਿਚ ਪਿਛਲੇ ਕਈ ਸਾਲਾਂ ਤੋਂ ਭਗੌੜਿਆਂ (ਬਿਕਰਮਜੀਤ ਸਿੰਘ, ਹੀਰਾ ਸਿੰਘ ਅਤੇ ਘੱਲਾਂ) ਨੂੰ ਅੱਜ ਉਨ੍ਹਾਂ ਦੇ ਪਿੰਡ ਸੈਂਸਰਾਂ ਕਲਾਂ ਤੋਂ ਗ੍ਰਿਫਤਾਰ ਕੀਤਾ। ਦੋਸ਼ੀਆਂ ਵਿਰੁੱਧ 2014 ਵਿਚ ਹੱਤਿਆ ਦਾ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿਚ ਉਹ ਅੱਜ ਤੱਕ ਪੁਲਸ ਦੀ ਗ੍ਰਿਫਤ ਤੋਂ ਦੂਰ ਚੱਲ ਰਹੇ ਸਨ। ਏ. ਐੱਸ. ਆਈ. ਹਰੀਸ਼ ਕੁਮਾਰ ਨੇ ਪੁਲਸ ਪਾਰਟੀ ਨਾਲ ਛਾਪਾਮਾਰੀ ਕਰ ਕੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ। ਇਸੇ ਤਰ੍ਹਾਂ ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ ਵਿਚ ਭਗੌੜਾ ਸਰਵਨ ਸਿੰਘ ਨਿਵਾਸੀ ਖਿਆਲਾ ਨੂੰ ਵੀ ਗ੍ਰਿਫਤਾਰ ਕੀਤਾ ਹੈ।