ਪੰਜਾਬ ਦੇ ਸ਼ਹਿਰਾਂ ''ਚ 40 ਫ਼ੀਸਦੀ ਜੋੜੇ IVF ਕਰਵਾਉਣ ਲਈ ਮਜਬੂਰ, ਸਿਹਤ ਮੰਤਰੀ ਬੋਲੇ-ਭਰੇ ਪਏ ਨੇ ਸੈਂਟਰ
Friday, Mar 08, 2024 - 06:39 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਬੀਤੇ ਦਿਨ ਸਦਨ 'ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੰਧਲੇ ਹੋ ਰਹੇ ਵਾਤਾਵਰਣ ਨੂੰ ਲੈ ਕੇ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਨੇ ਕਿਹਾ ਜੇਕਰ ਵਾਤਾਵਰਣ 'ਚੋਂ ਡੱਡੂ, ਤਿਤਲੀਆਂ, ਗੰਡੋਏ ਆਦਿ ਖ਼ਤਮ ਹੋ ਗਏ ਹਨ ਅਤੇ ਇਹ ਸਭ ਵਾਤਾਵਰਣ 'ਚ ਫੈਲੇ ਜ਼ਹਿਰੀਲੇ ਤੱਤਾਂ ਕਾਰਨ ਹੋਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ 'ਚ ਤਕਰੀਬਨ ਸਾਰੇ ਆਈ. ਵੀ. ਐੱਫ. ਸੈਂਟਰ ਭਰੇ ਪਏ ਹਨ ਅਤੇ ਇਸ 'ਚ ਔਰਤਾਂ ਦਾ ਕੋਈ ਕਸੂਰ ਨਹੀਂ, ਸਗੋਂ ਸਾਡਾ ਵਾਤਾਵਰਣ ਹੀ ਇਸ ਤਰ੍ਹਾਂ ਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ 40 ਫ਼ੀਸਦੀ ਜੋੜੇ ਆਈ. ਵੀ. ਐੱਫ਼ ਕਰਵਾਉਣ ਲਈ ਮਜਬੂਰ ਹਨ ਕਿਉਂਕਿ ਆਪਣੇ ਆਪ ਬੱਚਾ ਹੁੰਦਾ ਹੀ ਨਹੀਂ ਹੈ ਅਤੇ ਉਨ੍ਹਾਂ ਨੂੰ ਡਾਕਟਰ ਕੋਲ ਜਾਣਾ ਪੈਂਦਾ ਹੈ।
ਦਰਅਸਲ ਬੀਤੇ ਦਿਨ ਪੰਜਾਬ ਵਿਧਾਨ ਸਭਾ 'ਚ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁੱਖੀ ਵਲੋਂ ਗੰਧਲੇ ਵਾਤਾਵਰਣ ਨੂੰ ਲੈ ਕੇ ਮਤਾ ਪੇਸ਼ ਕੀਤਾ ਗਿਆ ਸੀ, ਜਿਸ 'ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਚਰਚਾ ਕਰ ਰਹੇ ਸਨ। ਇਸ ਬਾਰੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਸੀ ਕਿ ਸੂਬਾ ਸਰਕਾਰ ਵਲੋਂ ਵਾਤਾਵਰਣ ਨੂੰ ਬਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ 'ਚ ਸਰਕਾਰੀ ਵਿੱਦਿਅਕ ਅਦਾਰਿਆਂ 'ਚ ਸੋਲਰ ਪੈਨਲ ਲਾਉਣਾ, ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ ਅਤੇ ਉਦਯੋਗਿਕ ਪ੍ਰਦੂਸ਼ਣ ਨੂੰ ਰੋਕਣਾ ਸ਼ਾਮਲ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8