ਰਾਜ ਸਭਾ ''ਚ ਗਰਜੇ ਸੰਤ ਸੀਚੇਵਾਲ, ਪੰਜਾਬ ਦੇ ਕਿਸਾਨਾਂ ਨੂੰ ਕੀਤਾ ਜਾ ਰਿਹੈ ਬਦਨਾਮ

Monday, Dec 04, 2023 - 05:51 PM (IST)

ਕਪੂਰਥਲਾ (ਵੈੱਬ ਡੈਸਕ)- ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਰਾਜ ਸਭਾ ਵਿਚ ਵਾਤਾਵਰਣ ਪ੍ਰਦੂਸ਼ਣ, ਹਵਾ ਪ੍ਰਦੂਸ਼ਣ ਅਤੇ ਪਰਾਲੀ ਦਾ ਮੁੱਦਾ ਚੁੱਕਿਆ ਗਿਆ। ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅੱਜ ਸਾਰਾ ਵਿਸ਼ਵ ਵਾਤਾਵਰਣ ਦੇ ਪ੍ਰਦੂਸ਼ਣ ਤੋਂ ਪੀੜਤ ਹੈ। ਭਾਰਤ ਵਿਚ ਬੇਹੱਦ ਪ੍ਰਦੂਸ਼ਣ ਹੈ, ਜਿਸ ਦਾ ਵੱਡਾ ਨੁਕਸਾਨ ਦੇਸ਼ ਵਾਸੀਆਂ ਨੂੰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਵਾ ਦੇ ਪ੍ਰਦੂਸ਼ਣ ਕਾਰਨ ਹਰ ਸਾਲ 21 ਲੱਖ ਤੋਂ ਵਧੇਰੇ ਲੋਕਾਂ ਦੀਆਂ ਮੌਤਾਂ ਹੋ ਰਹੀਆਂ ਹਨ, ਜੋਕਿ ਇਹ ਗਿਣਤੀ ਬਹੁਤ ਹੀ ਵੱਡੀ ਹੈ। ਜੇਕਰ ਹਵਾ ਦੀ ਗੁਣਵੱਤਾ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਦੇ ਵਿਚ ਸਿਰਫ਼ ਸਾਲ ਦੇ ਵਿਚ ਇਕ ਦਿਨ ਹਵਾ ਨਾਗਰਿਕਾਂ ਨੂੰ ਸ਼ੁੱਧ ਮਿਲੀ ਹੈ। ਇਸੇ ਤਰ੍ਹਾਂ ਮੁੰਬਈ ਵਿਚ 5 ਦਿਨ ਅਤੇ ਚੇਨਈ ਵਿਚ 15 ਦਿਨ ਸਾਫ਼ ਹਵਾ ਮਿਲੀ ਸੀ, ਜੋਕਿ ਸਾਹ ਲੈਣ ਲਈ ਯੋਗ ਸੀ। 

ਇਹ ਵੀ ਪੜ੍ਹੋ :  ਸੁਰਖੀਆਂ 'ਚ ਕਪੂਰਥਲਾ ਦੀ ਮਾਡਰਨ ਜੇਲ੍ਹ, ਦੋ ਕੈਦੀਆਂ ਦੀ ਹੋਈ ਮੌਤ

ਸੰਤ ਸੀਚੇਵਾਲ ਨੇ ਅੰਕੜੇ ਪੇਸ਼ ਕਰਦੇ ਹੋਏ ਕਿਹਾ ਕਿ 2019 ਦੇ ਸਮੇਂ ਤੋਂ ਹਵਾ ਦੇ ਪ੍ਰਦੂਸ਼ਣ ਨਾਲ ਹੋਈਆਂ ਮੌਤਾਂ ਕਾਰਨ ਵਿਸ਼ਵ ਵਿਚ 36.8 ਮਿਲੀਅਨ ਡਾਲਰ ਦਾ ਨੁਕਸਾਨ ਹੋਇਆ ਹੈ, ਜੋਕਿ ਭਾਰਤ ਦੀ ਜੀ. ਡੀ. ਪੀ. ਦਾ 1.36 ਫ਼ੀਸਦੀ ਹਿੱਸਾ ਹੈ। ਪਰਾਲੀ ਦੀ ਅੱਗ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਜਦੋਂ ਏਅਰ ਪਾਲਿਊਸ਼ਨ ਦੀ ਗੱਲ ਆਉਂਦੀ ਹੈ ਤਾਂ ਸਭ ਤੋਂ ਵੱਡਾ ਇਲਜ਼ਾਮ ਪੰਜਾਬ ਦੇ ਕਿਸਾਨਾਂ 'ਤੇ ਇਹ ਲਗਾ ਦਿੱਤਾ ਜਾਂਦਾ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਨੂੰ ਅੱਗ ਲਾਉਂਦੇ ਹਨ। ਜਦਕਿ ਪੰਜਾਬ ਦੇ ਪਾਲਿਊਸ਼ਨ ਦਾ ਪੱਧਰ ਹੇਠਾਂ ਹੁੰਦਾ ਹੈ ਅਤੇ ਦਿੱਲੀ ਦੇ ਪ੍ਰਦਸ਼ਣ ਦਾ ਪੱਧਰ ਸਭ ਤੋਂ ਉਪਰ ਹੁੰਦਾ ਹੈ।

ਪੰਜਾਬ ਦਾ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਾ ਚਾਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਦੀ ਸਰਕਾਰ ਨੂੰ ਇਕ ਸੁਝਾਅ ਦਿੱਤਾ ਸੀ ਕਿ ਜੇਕਰ ਇਨ੍ਹਾਂ ਕਿਸਾਨਾਂ ਦੀ ਆਰਥਿਕ ਮਦਦ ਕੀਤੀ ਜਾਵੇ ਤਾਂ ਪਰਾਲੀ ਦੀ ਅੱਗ ਨੂੰ ਰੋਕਿਆ ਜਾ ਸਕਦਾ ਹੈ। ਪੰਜਾਬ ਸਰਕਾਰ ਨੇ ਮੰਗ ਕੀਤੀ ਸੀ ਕਿ ਜੇਕਰ 1500 ਰੁਪਏ ਕੇਂਦਰ ਸਰਕਾਰ ਦੇਵੇ ਤਾਂ 500 ਦਿੱਲੀ ਸਰਕਾਰ ਅਤੇ 500 ਰੁਪਏ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੇ ਜਾਣਗੇ ਤਾਂ ਜੋ ਪਰਾਲੀ ਦੀ ਸਮੱਸਿਆ ਤੋਂ ਨਿਜ਼ਾਤ ਪਾਈ ਜਾ ਸਕੇ। 

ਇਹ ਵੀ ਪੜ੍ਹੋ :  ਪੁਲਸ ਤੇ ਨਿਹੰਗਾਂ ਵਿਚਾਲੇ ਹੋਏ ਵਿਵਾਦ ਦੀਆਂ ਖੁੱਲ੍ਹੀਆਂ ਨਵੀਆਂ ਪਰਤਾਂ, ਚਸ਼ਮਦੀਦਾਂ ਨੇ ਕੀਤੇ ਵੱਡੇ ਖ਼ੁਲਾਸੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


 


shivani attri

Content Editor

Related News