ਵਿਧਾਨ ਸਭਾ ''ਚ ਮੁੱਖ ਮੰਤਰੀ ਦਾ ਤੰਜ, ਕਿਹਾ ਬਸ ਪਜਾਮੀਆਂ ਹੀ ਰਹਿ ਜਾਣੀਆਂ

Tuesday, Sep 03, 2024 - 06:32 PM (IST)

ਵਿਧਾਨ ਸਭਾ ''ਚ ਮੁੱਖ ਮੰਤਰੀ ਦਾ ਤੰਜ, ਕਿਹਾ ਬਸ ਪਜਾਮੀਆਂ ਹੀ ਰਹਿ ਜਾਣੀਆਂ

ਚੰਡੀਗੜ੍ਹ- ਵਿਧਾਨ ਸਭਾ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਸ ਕੀਤੇ 'ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ 2024' ਤੇ ਬਹੁਤ ਗੰਭੀਰ ਬਹਿਸ ਚੱਲ ਰਹੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਬਿੱਲ ਦੀ ਪੰਜਾਬ ਦੇ ਲੋਕਾਂ ਨੂੰ ਬਹੁਤ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਸ ਬਿੱਲ ਬਾਰੇ ਕਈ ਵਿਰੋਧੀ ਪਾਰਟੀਆਂ ਬੋਲੀਆਂ ਹਨ ਅਤੇ ਕਈ ਲੋਕਾਂ ਨੇ ਸਮੱਰਥਨ ਅਤੇ ਸੁਝਾਅ ਵੀ ਦਿੱਤਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਬਿਨਾਂ ਨਾਂ ਲਏ ਵਿਰੋਧੀ ਧਿਰ 'ਤੇ ਤੰਜ ਕੱਸਦਿਆਂ ਕਿਹਾ ਕਿ ਮੈਂ ਤਿੰਨ ਸਾਲ ਦਾ ਮੁੱਖ ਮੰਤਰੀ ਹਾਂ। ਦੇਸ਼ ਦੇ ਟਾਪ 5 ਤਜ਼ਰਬੇਕਾਰ ਮੁੱਖ ਮੰਤਰੀਆਂ 'ਚੋਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਨਾਂ ਆਉਂਦਾ ਹੈ। ਜੋ ਲੋਕ ਕੁਝ ਬਣ ਨਹੀਂ ਸਕਦੇ ਉਨ੍ਹਾਂ ਲਈ ਕੀ ਕਰ ਸਕਦੇ ਹਾਂ ਬਸ ਪਜਾਮੀਆਂ ਹੀ ਰਹਿ ਜਾਣੀਆਂ ਹਨ।

ਇਹ ਵੀ ਪੜ੍ਹੋ- ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਸ਼ਗਨਾ ਦੀ ਮਹਿੰਦੀ ਵੀ ਨਹੀਂ ਲੱਥੀ ਕਿ ਕੁੜੀ ਨਾਲ ਵਾਪਰ ਗਿਆ ਭਾਣਾ (ਵੀਡੀਓ)

ਇਸ ਦੌਰਾਨ ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਗੈਰ-ਕਾਨੂੰਨੀ ਕਾਲੋਨਾਈਜ਼ਰਾਂ ਨੂੰ ਪਨਾਹ ਦੇਣ ਵਾਲੇ ਆਗੂਆਂ ਨੂੰ ਜਨਤਾ ਕਦੇ ਵੀ ਮੁਆਫ਼ ਨਹੀਂ ਕਰੇਗੀ ਅਤੇ ਲੋਕ ਉਨ੍ਹਾਂ ਨੂੰ ਪਹਿਲਾਂ ਹੀ ਬਾਹਰ ਦਾ ਦਰਵਾਜ਼ਾ ਦਿਖਾ ਚੁੱਕੇ ਹਨ।  ਹੁਣ ਆਗੂ ਆਪਣੇ ਕੀਤੇ ਮਾੜੇ ਕੰਮਾਂ ਦੀ ਮੁਆਫ਼ੀ ਮੰਗ ਰਹੇ ਹਨ, ਜਦੋਂ ਕਿ ਉਨ੍ਹਾਂ ਨੂੰ ਖ਼ੁਦ ਨਹੀਂ ਪਤਾ ਕਿ ਉਨ੍ਹਾਂ ਨੇ ਕਿਹੜੀ ਗ਼ਲਤੀ ਕੀਤੀ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਇਹ ਆਗੂ ਹੁਣ ਆਪਣੇ ਕੀਤੇ ਦੀ ਮਾਫ਼ੀ ਮੰਗ ਰਹੇ ਹਨ ਪਰ ਇਨ੍ਹਾਂ ਨੂੰ ਇਕ ਗੱਲ ਚੇਤੇ ਰੱਖਣੀ ਚਾਹੀਦੀ ਹੈ ਕਿ ਗਲਤੀਆਂ ਲਈ ਤਾਂ ਮੁਆਫ਼ੀ ਮੰਗੀ ਜਾ ਸਕਦੀ ਹੈ ਪਰ ਗੁਨਾਹ ਮੁਆਫ਼ ਨਹੀਂ ਹੁੰਦੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਵਿਰੁੱਧ ਘਿਨਾਉਣੇ ਅਪਰਾਧ ਕੀਤੇ ਹਨ, ਜਿਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ-  ਸੈਲੂਨ ਤੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਤ 'ਚ ਮਿਲੇ ਕੁੜੀਆਂ-ਮੁੰਡੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News