ਕੜਾਕੇ ਦੀ ਠੰਡ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ’ਚ ਕੀਤਾ ਵਾਧਾ

Monday, Jan 02, 2023 - 01:16 AM (IST)

ਕੜਾਕੇ ਦੀ ਠੰਡ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ’ਚ ਕੀਤਾ ਵਾਧਾ

ਚੰਡੀਗੜ੍ਹ (ਬਿਊਰੋ) : ਸੂਬੇ ’ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਸੂਬੇ ’ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ  2 ਜਨਵਰੀ 2023 ਤੋਂ 8 ਜਨਵਰੀ 2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ  : ਸਾਲ ਦੇ ਪਹਿਲੇ ਦਿਨ ਲੋਕਾਂ ਨੂੰ ਸਰਕਾਰ ਦਾ ਤੋਹਫ਼ਾ, ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਵੱਡੀ ਘਟਨਾ, ਪੜ੍ਹੋ Top 10

PunjabKesari

 


author

Manoj

Content Editor

Related News