ਠੰਡ ਦੇ ਮੱਦੇਨਜ਼ਰ ਲਿਆ ਗਿਆ ਵੱਡਾ ਫ਼ੈਸਲਾ, ਫਿਰ ਤੋਂ ਵਧੀਆਂ ਸਕੂਲਾਂ 'ਚ ਛੁੱਟੀਆਂ
Sunday, Jan 14, 2024 - 06:51 PM (IST)
ਚੰਡੀਗੜ੍ਹ- ਉੱਤਰ ਭਾਰਤ ਇਸ ਵੇਲੇ ਠੰਡ ਦੀ ਲਪੇਟ 'ਚ ਹੈ ਅਤੇ ਤਕਰੀਬਨ ਸਾਰੇ ਹੀ ਸਕੂਲਾਂ ਵਿਚ ਠੰਡ ਕਾਰਨ ਛੁੱਟੀਆਂ ਵਧੀਆਂ ਹੋਈਆਂ ਹਨ। ਤਾਜ਼ਾ ਜਾਣਕਾਰੀ ਚੰਡੀਗੜ੍ਹ ਦੇ ਸਮੂਹ ਸਕੂਲਾਂ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਕੜਾਕੇ ਦੀ ਠੰਡ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫ਼ੈਸਲਾ ਕੀਤਾ ਹੈ। ਹੁਣ ਚੰਡੀਗੜ੍ਹ ਵਿੱਚ 8ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 20 ਜਨਵਰੀ ਤੱਕ ਬੰਦ ਰਹਿਣਗੇ। ਇਸ ਤੋਂ ਪਹਿਲਾਂ ਕੜਾਕੇ ਦੀ ਠੰਡ ਕਾਰਨ ਸਕੂਲ 13 ਜਨਵਰੀ ਤੱਕ ਬੰਦ ਕਰ ਦਿੱਤੇ ਗਏ ਸਨ।
ਚੰਡੀਗੜ੍ਹ ਸਕੂਲ ਸਿੱਖਿਆ ਦੇ ਡਾਇਰੈਕਟਰ ਐੱਚ. ਪੀ. ਐੱਸ. ਬਰਾੜ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਖ਼ਰਾਬ ਮੌਸਮ ਦੇ ਮੱਦੇਨਜ਼ਰ ਅਤੇ ਠੰਡ ਦੇ ਮੌਸਮ ਵਿੱਚ ਬੱਚਿਆਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਚੰਡੀਗੜ੍ਹ ਦੇ ਸਾਰੇ ਸਕੂਲਾਂ, ਜਿਨ੍ਹਾਂ ਵਿੱਚ ਸਰਕਾਰੀ ਸਹਾਇਤਾ ਪ੍ਰਾਾਪਤ, ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ 20 ਜਨਵਰੀ ਤੱਕ 8ਵੀਂ ਜਮਾਤ ਤੱਕ ਦੀਆਂ ਕਲਾਸਾਂ ਲਈ ਫਿਜ਼ੀਕਲ ਮੋਡ ਵਿੱਚ ਕਲਾਸਾਂ ਨਹੀਂ ਲੱਗਣਗੀਆਂ। ਸਕੂਲ ਆਨਲਾਈਨ ਕਲਾਸਾਂ ਲਗਾ ਸਕਦੇ ਹਨ।
ਇਹ ਵੀ ਪੜ੍ਹੋ : ਮੰਤਰੀ ਅਮਨ ਅਰੋੜਾ ਨੂੰ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਤੋਂ ਰੋਕਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
ਇਨ੍ਹਾਂ ਵਿਦਿਆਰਥੀਆਂ ਲਈ ਸਕੂਲ ਰਿਪੋਰਟਿੰਗ ਦਾ ਸਮਾਂ ਬਦਲਿਆ
ਆਦੇਸ਼ ਵਿੱਚ ਅੱਗੇ ਕਿਹਾ ਗਿਆ ਹੈ ਕਿ 9ਵੀਂ ਜਮਾਤ ਅਤੇ ਇਸ ਤੋਂ ਉੱਪਰ ਦੇ ਵਿਦਿਆਰਥੀਆਂ ਲਈ ਸਕੂਲ ਸਵੇਰੇ 9.30 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ ਅਤੇ ਸ਼ਾਮ 4 ਵਜੇ ਤੋਂ ਪਹਿਲਾਂ ਬੰਦ ਹੋ ਜਾਣਗੇ। ਆਦੇਸ਼ ਵਿੱਚ ਅੱਗੇ ਕਿਹਾ ਗਿਆ ਹੈ, “ਸਕੂਲਾਂ ਨੂੰ ਇਨ੍ਹਾਂ ਕਲਾਸਾਂ ਦੀ ਸਮਾਂ-ਸਾਰਣੀ ਕਰਦੇ ਸਮੇਂ ਸਵੇਰ ਅਤੇ ਦੇਰ ਸ਼ਾਮ ਦੇ ਠੰਡੇ ਮੌਸਮ ਅਤੇ ਬੱਚਿਆਂ ਦੁਆਰਾ ਸਕੂਲ ਆਉਣ-ਜਾਣ ਲਈ ਲੱਗਣ ਵਾਲੇ ਸਮੇਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।” ਸਕੂਲ ਆਪਣੇ ਕਰਮਚਾਰੀਆਂ ਦੇ ਸਮੇਂ ਨੂੰ ਇਸ ਅਨੁਸਾਰ ਨਿਯਮਤ ਕਰ ਸਕਦੇ ਹਨ।
ਇਹ ਵੀ ਪੜ੍ਹੋ : ਜਲੰਧਰ 'ਚ ਬਲਾਈਂਡ ਮਰਡਰ ਟਰੇਸ, ਦੋਸਤ ਹੀ ਨਿਕਲਿਆ ਕਾਤਲ, ਸ਼ਰਾਬ ਪੀਣ ਮਗਰੋਂ ਦਿੱਤੀ ਰੂਹ ਕੰਬਾਊ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।