ਲੋਕ ਸਭਾ ਚੋਣਾਂ ਦੇ ਮੱਦੇਨਜ਼ਰ DC ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਹੁਕਮ, ਪੜ੍ਹੋ ਪੂਰੀ ਖ਼ਬਰ
Thursday, Apr 25, 2024 - 09:46 AM (IST)
ਲੁਧਿਆਣਾ (ਜ. ਬ.) : ਇੱਥੇ ਡੀ. ਸੀ. ਸਾਕਸ਼ੀ ਸਾਹਨੀ ਨੇ ਲੋਕ ਸਭਾ ਚੋਣਾਂ ਨੂੰ ਸ਼ਾਂਤਮਈ ਅਤੇ ਨਿਰਪੱਖ ਕਰਵਾਉਣ ਲਈ ਸਾਰੇ ਅਧਿਕਾਰੀਆਂ ਨੂੰ ਜ਼ਿਲ੍ਹੇ ’ਚ ਪੈਂਦੇ ਸੰਵੇਦਨਸ਼ੀਲ ਅਤੇ ਅੱਤ ਸੰਵੇਦਨਸ਼ੀਲ ਬੂਥਾਂ ਦੀ ਪਛਾਣ ਪਹਿਲ ਦੇ ਆਧਾਰ ’ਤੇ ਕਰਨ ਦੇ ਹੁਕਮ ਦਿੱਤੇ। ਮਿੰਨੀ ਸਕੱਤਰੇਤ ਸਥਿਤ ਆਪਣੇ ਦਫ਼ਤਰ ’ਚ ਇਸ ਸਬੰਧੀ ਸਾਰੇ ਏ. ਆਰ. ਓ. ਦੀ ਬੁਲਾਈ ਗਈ ਮੀਟਿੰਗ ਦੀ ਅਗਵਾਈ ਕਰਦਿਆਂ ਡੀ. ਸੀ. ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਅਜਿਹੇ ਬੂਥਾਂ ਦੀ ਪਛਾਣ ਪਹਿਲ ਦੇ ਆਧਾਰ ’ਤੇ ਕਰਨ ਲਈ ਕਿਹਾ, ਜਿੱਥੇ ਵੋਟਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ ਦੀ ਸੰਭਾਵਨਾ ਹੋ ਸਕਦੀ ਹੈ।
ਇਹ ਵੀ ਪੜ੍ਹੋ : ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਪੁਲ ਤੋਂ ਪਲਟੀ ਇਨੋਵਾ ਗੱਡੀ
ਇਕ ਹਫ਼ਤੇ ਅੰਦਰ ਸੰਵੇਦਨਸ਼ੀਲ ਬੂਥਾਂ ਲਈ ਡੀ. ਸੀ. ਨੇ ਵਿਧਾਨ ਸਭਾ ਵਾਈਜ਼ ਪੁਲਸ ਅਧਿਕਾਰੀਆਂ ਨੂੰ ਫੀਲਡ ’ਚ ਜਾ ਕੇ ਰਿਪੋਰਟ ਤਿਆਰ ਕਰਨ ਲਈ ਕਿਹਾ ਤਾਂ ਕਿ ਵੋਟਾਂ ਦੌਰਾਨ ਸੰਵੇਦਨਸ਼ੀਲ ਬੂਥਾਂ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਸਕਣ। ਇਸੇ ਦੇ ਨਾਲ ਹੀ ਉਨ੍ਹਾਂ ਨੇ ਅਜਿਹੇ ਸ਼ਰਾਰਤੀ ਅਨਸਰਾਂ ਦੀ ਵੀ ਪਛਾਣ ਕਰਨ ਦੇ ਹੁਕਮ ਦਿੱਤੇ, ਜੋ ਕਿ ਮਾਹੌਲ ਖ਼ਰਾਬ ਕਰ ਸਕਦੇ ਹਨ। ਇਸ ਮੌਕੇ ਏ. ਡੀ. ਸੀ. ਅਮਿਤ ਸਰੀਨ, ਏ. ਆਰ. ਓ. ਰੁਪਿੰਦਰਪਾਲ ਸਿੰਘ, ਅੰਕੁਰ ਮਹਿੰਦਰੂ, ਓਜਸਵੀ ਅਲੰਕਾਰ, ਪਰਮਦੀਪ ਸਿੰਘ, ਚੇਤਨ ਬੁੰਗੇਰ, ਨਵਨੀਤ ਬਲ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਮੈਡੀਕਲ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਜਾਰੀ ਕੀਤਾ ਗਿਆ ਸਰਕੂਲਰ
ਅਪਾਹਜ ਬਜ਼ੁਰਗਾਂ ਤੇ ਗਰਭਵਤੀ ਔਰਤਾਂ ਨੂੰ ਮਿਲਣਗੀਆਂ ਸਾਰੀਆਂ ਸਹੂਲਤਾਂ
ਓਧਰ, ਏ. ਡੀ. ਸੀ. ਅਮਿਤ ਸਰੀਨ ਨੇ ਸਾਰੇ ਨੋਡਲ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਦੌਰਾਨ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹੇ ਵਿਚ ਅਪਾਹਜ, ਬਜ਼ੁਰਗਾਂ ਸਮੇਤ ਗਰਭਵਤੀ ਔਰਤ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਵੱਲ ਖ਼ਾਸ ਧਿਆਨ ਦੇਣ ਲਈ ਕਿਹਾ। ਏ. ਡੀ. ਸੀ. ਸਰੀਨ ਨੇ ਕਿਹਾ ਕਿ ਵੋਟਾਂ ਵਾਲੇ ਦਿਨ ਇਨ੍ਹਾਂ ਲਈ ਪੋਲਿੰਗ ਬੂਥਾਂ ’ਤੇ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ। ਬੂਥਾਂ ’ਤੇ ਵ੍ਹੀਲਚੇਅਰ, ਰੈਂਪ ਅਤੇ ਰੋਲਿੰਗ, ਪੀਣ ਵਾਲਾ ਪਾਣੀ ਅਤੇ ਪਖ਼ਾਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ 85 ਸਾਲ ਦੀ ਉਮਰ ਵਾਲੇ ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀ ਲਾਈਨ ਲਗਾਈ ਜਾਵੇ ਤਾਂ ਕਿ ਉਨ੍ਹਾਂ ਨੂੰ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕੁੱਲ 1410 ਪੋਲਿੰਗ ਸਟੇਸ਼ਨ ਅਤੇ 2919 ਬੂਥ ਹਨ, ਜਦੋਂ ਕਿ ਜ਼ਿਲ੍ਹੇ ’ਚ ਅਪਾਹਜ ਵੋਟਰਾਂ ਦੀ ਗਿਣਤੀ 16,793 ਹੈ। ਵੋਟਾਂ ਵਾਲੇ ਦਿਨ ਉਨ੍ਹਾਂ ਨੂੰ ਪਿਕ ਐਂਡ ਡਰਾਪ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8