ਪਟਿਆਲਾ ਬੱਸ ਸਟੈਂਡ ਦੇ ਉਦਘਾਟਨ ਨੂੰ ਲੈ ਕੇ ਕੈਪਟਨ ਨੇ ਘੇਰੀ ‘ਆਪ’ ਸਰਕਾਰ, ਕਹੀਆਂ ਇਹ ਗੱਲਾਂ

Tuesday, May 16, 2023 - 11:04 PM (IST)

ਚੰਡੀਗੜ੍ਹ (ਬਿਊਰੋ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਹਾ ਹੈ ਕਿ ਉਹ ਆਪਣੀ ਸਰਕਾਰ ਵੱਲੋਂ ਕੀਤੇ ਕੋਈ ਨਵੇਂ ਕੰਮ ਦਿਖਾਉਣ, ਬਜਾਏ ਕਿ ਸਿਰਫ਼ ਪਿਛਲੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਉਦਘਾਟਨ ਕਰਨ ਅਤੇ ਉਸ ਦਾ ਸਿਹਰਾ ਆਪਣੇ ਸਿਰ ਲੈਣ ਦੇ।

ਇਹ ਖ਼ਬਰ ਵੀ ਪੜ੍ਹੋ : ਪੁਰਾਣੀ ਰੰਜਿਸ਼ ਨੇ ਧਾਰਿਆ ਖ਼ੂਨੀ ਰੂਪ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ

ਮਾਨ ਵੱਲੋਂ ਅੱਜ ਪਟਿਆਲਾ ’ਚ ਅਤਿ-ਆਧੁਨਿਕ ਬੱਸ ਸਟੈਂਡ ਦੇ ਉਦਘਾਟਨ ’ਤੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਅਮਰਿੰਦਰ ਨੇ ਕਿਹਾ, ‘‘ਇਹ ਪ੍ਰੋਜੈਕਟ ਉਨ੍ਹਾਂ ਦੇ ਸਮੇਂ ਦੌਰਾਨ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ ਪੂਰਾ ਹੋ ਗਿਆ ਹੈ, ਜਿਸ ਦਾ ਉਦਘਾਟਨ ਅੱਜ ਮੁੱਖ ਮੰਤਰੀ ਮਾਨ ਨੇ ਕੀਤਾ। “ਇਹ ਠੀਕ ਹੈ ਕਿ ਬਤੌਰ ਮੁੱਖ ਮੰਤਰੀ ਮਾਨ ਨੇ ਪਟਿਆਲਾ ਦੇ ਬੱਸ ਸਟੈਂਡ ਦਾ ਉਦਘਾਟਨ ਕੀਤਾ, ਜੋ ਮੇਰੇ ਸਮੇਂ ਦੌਰਾਨ ਸ਼ੁਰੂ ਹੋਇਆ ਸੀ ਪਰ ਉਨ੍ਹਾਂ ਨੂੰ ਵੀ ਸਾਡੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਲੈਣ ਦੀ ਬਜਾਏ ਆਪਣੇ ਪੱਧਰ ’ਤੇ ਕੁਝ ਕਰਕੇ ਦਿਖਾਉਣਾ ਚਾਹੀਦਾ ਹੈ।” ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਬਹੁਤ ਸਾਰੀਆਂ ਉਦਾਹਰਣਾਂ ’ਚੋਂ ਇਕ ਹੈ, ਜਿੱਥੇ ਪਿਛਲੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਆਮ ਆਦਮੀ ਪਾਰਟੀ ਦੀ ਸਰਕਾਰ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਡਿਊਟੀ ਕਰ ਘਰ ਪਰਤ ਰਹੇ ਪਾਵਰਕਾਮ ਮੁਲਾਜ਼ਮ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਰਕਾਰ ਬਦਲਾਅ ਅਤੇ ਤਰੱਕੀ ਦੀ ਫ਼ਰਜ਼ੀ ਬਿਆਨਬਾਜ਼ੀ ਤੋਂ ਅਜੇ ਤੱਕ ਬਾਹਰ ਨਹੀਂ ਆਈ ਹੈ ਕਿਉਂਕਿ ਜ਼ਮੀਨ ’ਤੇ ਕੁਝ ਵੀ ਨਜ਼ਰ ਨਹੀਂ ਆ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ


Manoj

Content Editor

Related News