ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸ਼ਰੇਆਮ ਸਰਪੰਚ ਨੇ ਮਾਰ ਦਿੱਤੀ ਗੋਲ਼ੀ

Sunday, Mar 10, 2024 - 06:20 PM (IST)

ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸ਼ਰੇਆਮ ਸਰਪੰਚ ਨੇ ਮਾਰ ਦਿੱਤੀ ਗੋਲ਼ੀ

ਤਪਾ ਮੰਡੀ (ਸ਼ਾਮ,ਗਰਗ) : ਦਿਨ-ਦਿਹਾੜੇ ਪਿੰਡ ਢਿੱਲਵਾਂ (ਪ) ਦੇ ਸਾਬਕਾ ਸਰਪੰਚ ਨੇ ਪੁਰਾਣੀ ਰੰਜਿਸ਼ ਨੂੰ ਪਿੰਡ ਦੇ ਹੀ ਇਕ ਵਿਅਕਤੀ ਨੂੰ ਸ਼ਰੇਆਮ ਚੌਂਕ ਵਿਚ ਗੋਲੀ ਮਾਰ ਦਿੱਤੀ। ਇਸ ਵਾਰਦਾਤ ਵਿਚ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਜਿਸ ਨੂੰ ਪਰਿਵਾਰਿਕ ਮੈਂਬਰਾਂ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਹੈ। ਮੌਕੇ ‘ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਹਾਜ਼ਰ ਵਸਨੀਕਾਂ ਨੇ ਦੱਸਿਆ ਕਿ ਮੇਵਾ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਰਾਜਾ ਪੱਤੀ ਦੇ ਰਿਸ਼ਤੇਦਾਰ ਦੀ ਅੱਜ ਭੋਗ ਦੀ ਰਸਮ ਸੀ ਅਤੇ ਉਹ ਆਪਣੀਆਂ ਦੁਕਾਨਾਂ ਕੋਲ ਖੜ੍ਹਾ ਸੀ ਤਾਂ ਪਿੰਡ ਢਿੱਲਵਾਂ (ਪ) ਦੇ ਸਰਪੰਚ ਜੋਗਿੰਦਰ ਸਿੰਘ ਜੋ ਆਪਣੀ ਇਲੈਕਟ੍ਰਿਕ ਸਕੂਟਰੀ ‘ਤੇ ਸਵਾਰ ਹੋ ਕੇ ਆਇਆ ਤਾਂ ਮੇਵਾ ਸਿੰਘ ਨੇ ਸਰਪੰਚ ਨੂੰ ਕਿਹਾ ਕਿ ਆਪਾਂ ਬੈਠ ਕੇ ਜੋ ਗਿਲ੍ਹਾ ਸ਼ਿਕਵਾ ਹੈ ਦੂਰ ਕਰ ਲੈਂਦੇ ਹਾਂ, ਇੰਨੀ ਗੱਲ ਕਹਿਣ ‘ਤੇ ਸਰਪੰਚ ਨੇ ਆਪਣੀ ਲਾਇਸੈਂਸੀ ਪਿਸਟਲ ਕੱਢਕੇ ਹਰਪਾਲ ਨੂੰ ਗੋਲੀ ਮਾਰ ਦਿਤੀ

ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ 1 ਦਰਜਨ ਲੁਟੇਰਿਆਂ ਨੇ ਮਾਰਿਆ ਡਾਕਾ, ਰਾਈਫਲ, ਮਾਊਜ਼ਰ ਤੇ 20 ਤੋਲੇ ਸੋਨਾ ਲੁੱਟਿਆ

ਪ੍ਰਤੱਖਦਰਸ਼ੀਆਂ ਮੁਤਾਬਕ ਗੋਲੀ ਮੇਵਾ ਸਿੰਘ ਦੇ ਪੱਟ ‘ਚ ਲੱਗੀ ਤਾਂ ਸਰਪੰਚ ਨੇ ਕੱਚੇ ਖਰੀਦ ਕੇਂਦਰ ਦਾ ਰਾਊੰਡ ਲਾਕੇ ਮੁੜ ਥੜੇ ਤੇ ਜ਼ਖਮੀ ਹੋਏ ਮੇਵਾ ਸਿੰਘ ਨੂੰ ਕਿਹਾ ਬੋਲ ਕੀ ਬੋਲਦਾ ਹੈ ਕਹਿ ਕੇ ਸਕੂਟਰੀ ਤੇ ਫਰਾਰ ਹੋ ਗਿਆ। ਗੋਲੀ ਦੀ ਆਵਾਜ਼ ਸੁਣ ਕੇ ਭੋਗ ਤੇ ਇਕੱਤਰ ਹੋਏ ਰਿਸ਼ਤੇਦਾਰ ਇਕੱਠੇ ਹੋ ਗਏ ਅਤੇ ਜ਼ਖਮੀ ਹਾਲਤ ‘ਚ ਮੇਵਾ ਸਿੰਘ ਨੂੰ ਸਿਵਲ ਹਸਪਤਾਲ ਬਰਨਾਲਾ ਦਾਖਲ ਕਰਵਾਇਆ ਪਰ ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਲੈ ਕੇ ਅਹਿਮ ਖ਼ਬਰ, ਵੱਡਾ ਫ਼ੈਸਲਾ ਲੈਣ ਦੀ ਤਿਆਰੀ ਸਰਕਾਰ

 ਘਟਨਾ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ ‘ਚ ਪਿੰਡ ਨਿਵਾਸੀ ਅਤੇ ਐੱਸ.ਐੱਚ.ਓ ਇੰਸਪੈਕਟਰ ਕੁਲਜਿੰਦਰ ਸਿੰਘ ਦੀ ਅਗਵਾਈ ‘ਚ ਪੁੱਜੀ ਪੁਲਸ ਪਾਰਟੀ ਨੇ ਘਟਨਾ ਥਾਂ ‘ਤੇ ਪਹੁੰਚ ਕੇ ਲੋਕਾਂ ਦੇ ਬਿਆਨ ਕਲਮਬਧ ਕੀਤੇ ਅਤੇ ਪਏ ਲਹੂ ਦੇ ਨਮੂਨੇ ਲਏ। ਫਿਲਹਾਲ ਥਾਣਾ ਮੁਖੀ ਇੰਸਪੈਕਟਰ ਕੁਲਜਿੰਦਰ ਸਿੰਘ ਦਾ ਕਹਿਣਾ ਹੈ ਜਾਂਚ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕਿਸਾਨ ਸ਼ੁਭਕਰਨ ਦੀ ਪੋਸਟ ਮਾਰਟਮ ਰਿਪੋਰਟ ’ਚ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News