ਪਾਕਿਸਤਾਨ ’ਚ ਸ੍ਰੀ ਨਨਕਾਣਾ ਸਾਹਿਬ ਵਿਖੇ ਵਾਪਰੀ ਘਟਨਾ ਮੰਦਭਾਗੀ : ਭਗਵੰਤ ਮਾਨ

01/05/2020 8:18:39 PM

ਸ਼ੇਰਪੁਰ,(ਸਿੰਗਲਾ)- ਪਾਕਿਸਤਾਨ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਕੀਤੇ ਪਥਰਾਅ ’ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਪ੍ਰਧਾਨ ਆਪ ਪੰਜਾਬ ਨੇ ਕਿਹਾ ਕਿ ਪਾਕਿਸਤਾਨ ’ਚ ਵਾਪਰੀ ਇਹ ਘਟਨਾ ਮੰਦਭਾਗੀ ਹੈ। ਇਸ ਨਾਲ ਪੂਰੀ ਦੁਨੀਆ ’ਚ ਵਸਦੀਆਂ ਨਾਨਕ ਨਾਮਲੇਵਾ ਸੰਗਤਾਂ ਦੇ ਦਿਲਾਂ ’ਤੇ ਗਹਿਰੀ ਸੱਟ ਵੱਜੀ ਹੈ। ਉਨ੍ਹਾਂ ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਤੋਂ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ’ਚ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰ ਸਕੇ। ਮਾਨ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਰੋਜ਼ਾਨਾ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਅਤੇ ਪਾਕਿਸਤਾਨ ’ਚ ਰਹਿੰਦੇ ਸਿੱਖ ਪਰਿਵਾਰਾਂ ਦੀ ਸੁਰੱਖਿਆ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਮਾਨ ਨੇ ਮੱਧ ਪ੍ਰਦੇਸ਼ ’ਚ ਵੀ ਸਿੱਖ ਪਰਿਵਾਰਾਂ ਅਤੇ ਲੋਕਾਂ ਦੇ ਉਜਾਡ਼ੇ ਘਰਾਂ ਦੀ ਵਾਪਰੀ ਘਟਨਾ ਦੀ ਵੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਉਕਤ ਘਟਨਾਵਾਂ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰਾਲਿਆ ਤੋਂ ਦਖਲ ਦੇਣ ਦੀ ਵੀ ਮੰਗ ਕੀਤੀ ਹੈ।


Bharat Thapa

Content Editor

Related News